October 26, 2026, 3:44 am
----------- Advertisement -----------
HomeNewsEntertainmentਕੀ ਪ੍ਰੈਗਨੇਂਟ ਹੈ ਕੈਟਰੀਨਾ ਕੈਫ ? ਪਤੀ ਵਿੱਕੀ ਕੌਸ਼ਲ ਨੇ ਦੱਸਿਆ ਸੱਚ

ਕੀ ਪ੍ਰੈਗਨੇਂਟ ਹੈ ਕੈਟਰੀਨਾ ਕੈਫ ? ਪਤੀ ਵਿੱਕੀ ਕੌਸ਼ਲ ਨੇ ਦੱਸਿਆ ਸੱਚ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ 6 ਮਹੀਨੇ ਪਹਿਲਾਂ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਅਜਿਹੀਆਂ ਖਬਰਾਂ ਆਉਣ ਲੱਗੀਆਂ ਕਿ ਕੈਟਰੀਨਾ ਕੈਫ ਜਲਦ ਹੀ ਮਾਂ ਬਣਨ ਵਾਲੀ ਹੈ। ਪਿਛਲੇ ਮਹੀਨੇ ਕੈਟਰੀਨਾ ਕੈਫ ਨੂੰ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ ਸੀ ਅਤੇ ਇਸ ਦੌਰਾਨ ਲੋਕਾਂ ਨੇ ਉਸ ਨੂੰ ਢਿੱਲੇ ਕੱਪੜਿਆਂ ‘ਚ ਦੇਖ ਕੇ ਉਸ ਦੀ ਗਰਭ ਅਵਸਥਾ ਦਾ ਅੰਦਾਜ਼ਾ ਲਗਾਇਆ ਸੀ। ਇਸ ਤੋਂ ਬਾਅਦ ਹੁਣੇ ਜਿਹੇ ਇੱਕ ਰਿਪੋਰਟ ਸਾਹਮਣੇ ਆਈ ਹੈ ਕਿ ਕੈਟਰੀਨਾ ਕੈਫ ਦੋ ਮਹੀਨੇ ਦੀ ਗਰਭਵਤੀ ਹੈ। ਹਾਲਾਂਕਿ ਹੁਣ ਵਿੱਕੀ ਕੌਸ਼ਲ ਦੇ ਬੁਲਾਰੇ ਵੱਲੋਂ ਇੱਕ ਨਵੀਂ ਗੱਲ ਸਾਹਮਣੇ ਆਈ ਹੈ।

ਇਕ ਮੀਡੀਆ ਰਿਪੋਰਟ ‘ਚ ਦਾਅਵੇ ਨਾਲ ਕਿਹਾ ਗਿਆ ਸੀ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਜਲਦ ਹੀ ਮਾਤਾ-ਪਿਤਾ ਬਣਨ ਵਾਲੇ ਹਨ। ਰਿਪੋਰਟ ‘ਚ ਇਹ ਵੀ ਦੱਸਿਆ ਗਿਆ ਕਿ ਕੈਟਰੀਨਾ ਕੈਫ ਪਿਛਲੇ 2 ਮਹੀਨਿਆਂ ਤੋਂ ਗਰਭਵਤੀ ਹੈ ਅਤੇ ਦੋਵਾਂ ਦਾ ਪਰਿਵਾਰ ਨਵੇਂ ਮਹਿਮਾਨ ਦਾ ਸਵਾਗਤ ਕਰਕੇ ਬਹੁਤ ਖੁਸ਼ ਹੈ। ਹਾਲਾਂਕਿ ਹੁਣ ਵਿੱਕੀ ਕੌਸ਼ਲ ਦੇ ਬੁਲਾਰੇ ਨੇ ਇਸ ਖਬਰ ਨੂੰ ਝੂਠ ਕਰਾਰ ਦਿੱਤਾ ਹੈ। ਵਿੱਕੀ ਕੌਸ਼ਲ ਦੇ ਬੁਲਾਰੇ ਦਾ ਕਹਿਣਾ ਹੈ, ‘ਇਹ ਰਿਪੋਰਟ ਝੂਠੀ ਹੈ। ਇਹ ਮਹਿਜ਼ ਇੱਕ ਅਫਵਾਹ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ।

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਵਿਆਹ ਤੋਂ ਬਾਅਦ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਕੈਟਰੀਨਾ ਨੇ ਹਾਲ ਹੀ ‘ਚ ‘ਟਾਈਗਰ 3’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਤੋਂ ਬਾਅਦ ਉਸਨੇ ਆਪਣੀ ਨਵੀਂ ਫਿਲਮ ਮੇਰੀ ਕ੍ਰਿਸਮਸ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ। ਕੈਟਰੀਨਾ ਕੋਲ ਇਸ ਸਮੇਂ ਜ਼ੀ ਲੇ ਜ਼ਾਰਾ, ਫੋਨ ਭੂਤ ਸਮੇਤ ਟਾਈਗਰ 3 ਅਤੇ ਮੈਰੀ ਕ੍ਰਿਸਮਸ ਵਰਗੀਆਂ ਫਿਲਮਾਂ ਹਨ ਜੋ ਜਲਦੀ ਹੀ ਸਿਨੇਮਾਘਰਾਂ ਵਿੱਚ ਦਸਤਕ ਦੇਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਵਿੱਕੀ ਕੌਸ਼ਲ ਵੀ ਵਿਆਹ ਤੋਂ ਤੁਰੰਤ ਬਾਅਦ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ ਵਿੱਚ ਰੁੱਝ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...