ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੇ ਵਿਆਹ ਤੋਂ ਬਾਅਦ ਲੋਕ ਉਸ ਦੇ ਵਿਆਹ ਦੀਆਂ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਕੈਟਰੀਨਾ ਅਤੇ ਵਿੱਕੀ ਆਪਣੇ-ਆਪਣੇ ਇੰਸਟਾਗ੍ਰਾਮ ‘ਤੇ ਵਿਆਹ ਦੇ ਫੰਕਸ਼ਨਾਂ ਦੀਆਂ ਵੱਖ-ਵੱਖ ਤਸਵੀਰਾਂ ਵੀ ਸ਼ੇਅਰ ਕਰ ਰਹੇ ਹਨ।
ਹਲਦੀ ਸੈਰੇਮਨੀ ਤੋਂ ਬਾਅਦ ਹੁਣ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੇ ਆਪਣੀ ਮਹਿੰਦੀ ਸੈਰੇਮਨੀ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫ਼ੀ ਪਸੰਦ ਕਰ ਰਹੇ ਹਨ।
ਇਹ ਤਸਵੀਰਾਂ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ। ਪ੍ਰਸ਼ੰਸਕ ਆਪਣੇ ਚਹੇਤੇ ਸਿਤਾਰਿਆਂ ਦਾ ਇਹ ਅੰਦਾਜ਼ ਕਾਫ਼ੀ ਪਸੰਦ ਕਰ ਰਹੇ ਹਨ। ਤਸਵੀਰਾਂ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਵਿੱਕੀ ਅਤੇ ਕੈਟਰੀਨਾ ਦਾ ਵਿਆਹ ਕਿੰਨਾ ਸ਼ਾਨਦਾਰ ਰਿਹਾ ਹੋਵੇਗਾ।
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੋਵਾਂ ਨੇ ਮਹਿੰਦੀ ਸੈਰੇਮਨੀ ਦੀਆਂ ਵੱਖ-ਵੱਖ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਹਾਲਾਂਕਿ ਉਨ੍ਹਾਂ ਨੇ ਇਸ ਦੇ ਨਾਲ ਕੈਪਸ਼ਨ ਇਕ ਹੀ ਰੱਖਿਆ ਹੈ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਦੋਵਾਂ ਨੇ ਲਿਖਿਆ, ”ਮਹਿੰਦੀ ਤਾਂ ਸੱਜਦੀ ਜੇ ਨੱਚੇ ਸਾਰਾ ਟੱਬਰ”।
ਕੈਟਰੀਨਾ ਦੁਆਰਾ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਉਸ ਨੇ ਹਰੇ, ਗੁਲਾਬੀ, ਲਾਲ ਅਤੇ ਪੀਲੇ ਰੰਗਾਂ ਦਾ ਮਲਟੀ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ।
ਉੱਧਰ ਵਿੱਕੀ ਕੌਸ਼ਲ ਵੀ ਮਹਿੰਦੀ ਰੰਗ ਵਾਲੇ ਆਉਟਫਿੱਟ ‘ਚ ਬਹੁਤ ਹੀ ਜ਼ਿਆਦਾ ਹੈਂਡਸਮ ਨਜ਼ਰ ਆ ਰਹੇ ਹਨ।