April 22, 2026, 4:42 pm
----------- Advertisement -----------
HomeNewsEntertainment'ਕੌਰ ਬੀ' ਨੇ ਕੀਤਾ ਆਪਣੇ ਨਵੇਂ ਗੀਤ 'ਤੇਰੀ ਜੱਟੀ' ਦਾ ਕੀਤਾ ਐਲਾਨ,...

‘ਕੌਰ ਬੀ’ ਨੇ ਕੀਤਾ ਆਪਣੇ ਨਵੇਂ ਗੀਤ ‘ਤੇਰੀ ਜੱਟੀ’ ਦਾ ਕੀਤਾ ਐਲਾਨ, ਦੱਸਿਆ ਕਦੋਂ ਹੋਵੇਗਾ ਰਿਲੀਜ਼

Published on

----------- Advertisement -----------

ਪੰਜਾਬ ਦੀ ਮਸ਼ਹੂਰ ਗਾਇਕਾ ਕੌਰ-ਬੀ ਆਪਣੀ ਸੁਰੀਲੀ ਆਵਾਜ਼ ਨਾਲ ਆਪਣੇ ਦਰਸ਼ਕਾਂ ਦਾ ਮਨ ਮੋਹ ਲੈਂਦੀ ਹੈ। ਸੋਸ਼ਲ ਮੀਡਿਆ ਤੇ ਉਹ ਅਕਸਰ ਸਰਗਰਮ ਰਹਿੰਦੀ ਹੈ। ਦਰਸ਼ਕਾਂ ਨੂੰ ਸਮੇਂ ਸਮੇਂ ਤੇ ਆਪਣੇ ਆਉਣ ਵਾਲੇ ਪ੍ਰੋਜੈਕਟਸ ਲਈ ਅਪਡੇਟ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਗਾਇਕਾ ਵੱਲੋਂ ਆਪਣੇ ਨਵੇਂ ਗੀਤ “ਤੇਰੀ ਜੱਟੀ” ਦਾ ਐਲਾਨ ਕਰ ਦਿੱਤਾ ਗਿਆ ਹੈ। ਕੌਰ ਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ “ਤੇਰੀ ਜੱਟੀ” ਗੀਤ ਦਾ ਪੋਸਟਰ ਸ਼ੇਅਰ ਕਰ ਨਵੇਂ ਗੀਤ ਦਾ ਐਲਾਨ ਕੀਤਾ ਹੈ। ਇਸਨੂੰ ਕੈਪਸ਼ਨ ਦਿੰਦੇ ਹੋਏ ਗਾਇਕਾ ਨੇ ਲਿਖਿਆ- ਅਗਲੇ ਹਫ਼ਤੇ. ਇਸ ਤੋਂ ਇਲਾਵਾ ਗਾਇਕਾ ਆਪਣੇ ਸੋਸ਼ਲ ਅਕਾਊਂਟ ਤੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਜਾਂਦਾ ਹੈ। ਕੌਰ ਬੀ ਜ਼ਿਆਦਾਤਰ ਪੰਜਾਬੀ ਸੂਟਾ ਵਿੱਚ ਆਪਣਾ ਕਿਲਰ ਲੁੱਕ ਦਿਖਾਓਦੇ ਹੋਏ ਨਜ਼ਰ ਆਓਦੀ ਹੈ।

ਉਹ ਅਕਸਰ ਆਪਣੇ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕੌਰ ਬੀ ਜ਼ੈਜੀ ਬੀ ਦੇ ਨਾਲ ਮਿੱਤਰਾਂ ਦੇ ਬੂਟ ਗੀਤ ਤੋਂ ਕਾਫੀ ਮਸ਼ਹੂਰ ਹੋਈ। ਇਸ ਗੀਤ ਦੇ ਬਾਅਦ ਕੌਰ ਬੀ ਨੇ ਇੱਕ ਦੇ ਬਾਅਦ ਇੱਕ ਕਈ ਸੁਪਰਹਿਟ ਗੀਤ ਦਿੱਤੇ। ਅੱਜ ਕੌਰ ਬੀ ਦੇ ਨਾਮ ਤੋਂ ਹਰ ਕੋਈ ਜਾਣੂ ਹੈ। ਉਸਨੇ “ਪਰਾਂਦਾ,” ਕੰਨੀਆਂ,” “ਜਸਟ ਦੇਸੀ,” “ਮਾਂ ਨੂੰ ਚਿੱਠੀ,” “ਅੱਲ੍ਹਾ ਹੋ,” “ਮਿਸ ਯੂ,” “ਵੇਲੀ ਜੱਟ,” “ਕੌਰਿਜ਼ਮ” ਮਿੱਤਰਾਂ ਦੇ ਬੂਟ ਸਮੇਤ ਕਈ ਹਿੱਟ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ। ਪੰਜਾਬੀ ਅਦਾਕਾਰਾਂ ਦੇ ਵਰਕ ਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ‘ਚ ਗਾਇਕਾ ਵੱਲੋਂ ਆਪਣੇ ਵਰਲਡ ਟੂਰ ਦਾ ਐਲਾਨ ਕੀਤਾ ਗਿਆ। ਜੋ ਕਿ ਜੁਲਾਈ ਮਹੀਨੇ ਦੀ 2 ਤਰੀਕ ਤੋਂ ਸ਼ੁਰੂ ਹੋਵੇਗਾ। ਫਿਲਹਾਲ ਆਪਣੇ ਨਵੇਂ ਗੀਤ ਤੇਰੀ ਜੱਟੀ ਨੂੰ ਲੈ ਕੇ ਕੌਰ ਬੀ ਚਰਚਾ ਵਿੱਚ ਹੈ। ਇਸ ਗੀਤ ਵਿੱਚ ਦਰਸ਼ਕਾਂ ਨੂੰ ਗਾਇਕਾ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...