September 7, 2026, 1:33 am
----------- Advertisement -----------
HomeNewsEntertainmentਕੌਰ ਬੀ ਮਨਾ ਰਹੀ ਹੈ ਅੱਜ ਆਪਣਾ ਜਨਮ ਦਿਨ, ਗਾਇਕੀ ‘ਚ ਇੰਝ...

ਕੌਰ ਬੀ ਮਨਾ ਰਹੀ ਹੈ ਅੱਜ ਆਪਣਾ ਜਨਮ ਦਿਨ, ਗਾਇਕੀ ‘ਚ ਇੰਝ ਬਣਾਇਆ ਕੌਰ ਬੀ ਨੇ ਨਾਂਅ

Published on

----------- Advertisement -----------

ਪੀਜ਼ਾ ਹੱਟ,ਮਿੱਤਰਾਂ ਦੇ ਬੂਟ ,ਬਜਟ,ਕਾਫ਼ਿਰ, ਹੀਰੋ ਵਰਗਾ, ਪਰਾਂਦਾ ਵਰਗੇ ਸੁਪਰ ਹਿੱਟ ਗੀਤ ਦੇਣ ਵਾਲੀ ਪੰਜਾਬੀ ਗਾਇਕਾ ਕੌਰ ਬੀ ਅੱਜ ਆਪਣਾ ਜਨਮਦਿਨ ਮਨਾ ਰਹੇ ਨੇ । ਇੱਕ ਸਮਾਂ ਸੀ ਜਦੋਂ ਕੌਰ ਬੀ ਖੁਦ ਰਿਆਲਿਟੀ ਸ਼ੋਅ ਭਾਗ ਲੈਣ ਲਈ ਲਾਈਨਾਂ ‘ਚ ਲੱਗਦੇ ਸੀ,ਪਰ ਹੁਣ ਉਨ੍ਹਾਂ ਨੁੰ ਮਿਲਣ ਲਈ ਫੈਨਸ ਦੀਆਂ ਕਤਾਰਾਂ ਲੱਗ ਜਾਂਦੀਆਂ ਹਨ । ਪਰ ਕੌਰ ਬੀ ਦਾ ਕਹਿਣਾ ਹੈ ਕਿ ਇਹ ਦਿਨ ਉਨ੍ਹਾਂ ਨੂੰ ਸੰਘਰਸ਼ ਤੋਂ ਬਾਅਦ ਮਿਲੇ ਨੇ ਉਹ ਕਦੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕਰਦੇ ਅਤੇ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਆਪਣੇ ਹਰੇਕ ਪ੍ਰਸ਼ੰਸਕ ਨਾਲ ਉਹ ਤਸਵੀਰ ਖਿਚਵਾਉਣ ਅਤੇ ਮਿਲਣ । ਜੈਜ਼ੀ ਬੀ ਦੇ ਨਾਲ ਡਿਊਟ ਸੌਂਗ ਕਰਨ ਵਾਲੀ ਕੌਰ ਬੀ ਮਹਿਜ਼ ਇਕਲੌਤੀ ਗਾਇਕਾ ਹੈ ਜਿਨ੍ਹਾਂ ਨੇ ਉਨ੍ਹਾਂ ਨਾਲ ਗੀਤ ਕੀਤਾ ‘ਮਿੱਤਰਾਂ ਦੇ ਬੂਟ’ ਜੋ ਕਿ ਇੱਕ ਹਿੱਟ ਗੀਤ ਬਣ ਗਿਆ ।

ਕੋਰ ਬੀ ਦਾ ਜਨਮ 5 ਜੁਲਾਈ 1991 ਨੂੰ ਸੰਗਰੂਰ ਪੰਜਾਬ ਚ ਹੋਇਆ.ਕੌਰ ਬੀ ਦਾ ਅਸਲੀ ਨਾਮ ਬਲਜਿੰਦਰ ਕੌਰ ਹੈ. ਕੌਰਬੀ ਨੇ ਇੰਡਸਟਰੀ ਚ ਸ਼ੁਰੂਆਤ ..ਡੈਡੀ ਕੂਲ ਮੁੰਡੇ ਫੂਲ.. ਫ਼ਿਲਮ ਚ ਕਲਾਸਮੈਂਟ ਗੀਤ ਗਾ ਕੇ ਕੀਤੀ। ਕੌਰ ਬੀ ਦਾ ਇਹ ਗੀਤ ਸੁਪਰ ਹਿੱਟ ਸਾਬਿਤ ਹੋਇਆ। ਜਿਸ ਤੋਂ ਬਾਅਦ ਕੌਰ ਬੀ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਤੋ ਬਾਅਦ ਕੌਰਬੀ ਨੇ ਆਪਣੇ ਕਈ ਸੁਪਰਹਿੱਟ ਗੀਤ ਇੰਡਸਟਰੀ ਦੀ ਝੋਲੀ ਪਾਏ. ਗੱਲ ਕਰੀਏ ਪੜ੍ਹਾਈ ਦੀ ਤਾਂ ਕੌਰਬੀ ਨੇ ਬੈਚਲੇਰ ਆਰਟਸ ਵਿਚ ਕੀਤੀ ਹੈ। ਕੌਰ ਬੀ ਨੇ ਬਹੁਤ ਹੀ ਘੱਟ ਸਮੇਂ ਚ ਇੰਡਸਟਰੀ ਚ ਆਪਣੀ ਪਹਿਚਾਣ ਬਣਾਈ ਹੈ। ਅੱਜ ਜਨਮ ਦਿਨ ਦੇ ਮੌਕੇ ਤੇ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਨੂੰ ਜਨਮਦੀਨ ਵਧਾਈਆਂ ਦੇ ਰਹੇ ਹਨ। ਇਸ ਦੇ ਨਾਲ ਹੀ ਦੱਸ ਦੇਈਏ ਕੌਰ ਬੀ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੀ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ ਜੋ ਫੈਨਜ਼ ਵੱਲੋਂ ਖੂਬ ਪਸੰਦ ਵੀ ਕੀਤੀਆਂ ਜਾਂਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...