ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਸ ਨੇ ਆਪਣੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਨਵੇਂ ਵਿਆਹੇ ਜੋੜੇ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੇਰੇ ਵੀਰ ਨੇ ਵਿਆਹ ਕੇ ਲਿਆਂਦੀ ਭਾਬੀ ਮੇਰੀ ਹੂਰ ਵਰਗੀ… ਪਰਮਾਤਮਾ ਤੁਹਾਨੂੰ ਦੋਵਾਂ ਨੂੰ ਖੁਸ਼ ਰੱਖਏ, ਬਹੁਤ ਸਾਰੀਆਂ ਅਸੀਸਾਂ ਆਉਣ ਵਾਲੀ ਜ਼ਿੰਦਗੀ ਦੇ ਲਈ’। ਦੱਸ ਦਈਏ ਕੌਰ ਬੀ ਨੇ ਆਪਣੇ ਭਰਾ ਤਰਮਿੰਦਰ ਤੇ ਭਾਬੀ ਅਰਸ਼ ਨੂੰ ਬਹੁਤ ਸਾਰੀਆਂ ਦੁਆਵਾਂ ਦਿੱਤੀਆਂ ਨੇ।

ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋੜੀ ਨੂੰ ਮੁਬਾਰਕਾਂ ਦੇ ਰਹੇ ਹਨ। ਇਸ ਤਸਵੀਰ ‘ਚ ਕੌਰ ਬੀ ਬਹੁਤ ਹੀ ਸਾਈਲਿਸ਼ ਆਊਟਫਿੱਟ ‘ਚ ਨਜ਼ਰ ਆ ਰਹੀ ਹੈ। ਜੇ ਗੱਲ ਕਰੀਏ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਨੇ। ਉਨ੍ਹਾਂ ਨੇ ਕਈ ਹਿੱਟ ਜਿਵੇਂ ਪੀਜ਼ਾ ਹੱਟ, ‘ਲਾਹੌਰ ਦਾ ਪਰਾਂਦਾ’, ‘ਜੱਟੀ’, ‘ਕਾਫ਼ਿਰ’, ‘ਬਜਟ’, ‘ਸੰਧੂਰੀ ਰੰਗ’, ‘ਖੁਦਗਰਜ਼ ਮੁਹੱਬਤ’, ‘ਪਰਾਂਦਾ’, ‘ਫੀਲਿੰਗ’, ‘ਮਹਾਰਾਣੀ’ ਸਣੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ।












