September 10, 2026, 10:07 am
----------- Advertisement -----------
HomeNewsEntertainmentਸਾਊਥ ਦੀ ਅਦਾਕਾਰਾ ਕੀਰਤੀ ਸੁਰੇਸ਼ ਨੂੰ ਹੋਇਆ ਕਰੋਨਾ, ਲੋਕਾਂ ਨੂੰ ਕੀਤੀ ਵੈਕਸੀਨ...

ਸਾਊਥ ਦੀ ਅਦਾਕਾਰਾ ਕੀਰਤੀ ਸੁਰੇਸ਼ ਨੂੰ ਹੋਇਆ ਕਰੋਨਾ, ਲੋਕਾਂ ਨੂੰ ਕੀਤੀ ਵੈਕਸੀਨ ਲਗਵਾਓਣ ਦੀ ਅਪੀਲ

Published on

----------- Advertisement -----------

ਰਾਸ਼ਟਰੀ ਪੁਰਸਕਾਰ ਜੇਤੂ ਅਦਾਕਾਰ ਕੀਰਤੀ ਸੁਰੇਸ਼ ਕੋਵਿਡ-19 ਪਾਜ਼ੇਟਿਵ ਪਾਈ ਗਈ ਹੈ। ਮੰਗਲਵਾਰ ਨੂੰ ਕੀਰਤੀ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਉਹ ਕੋਰੋਨਾ ਦੀ ਲਪੇਟ ‘ਚ ਆ ਗਈ ਹੈ। ਉਨ੍ਹਾਂ ਕਿਹਾ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਸ ਕਰਕੇ ਉਸਨੇ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ। ਕੀਰਤੀ ਨੇ ਜਾਣਕਾਰੀ ਦਿੰਦਿਆਂ ਲਿਖਿਆ, ”ਮੈਂ ਸਾਰੀਆਂ ਜ਼ਰੂਰੀ ਸਾਵਧਾਨੀਆਂ ਅਤੇ ਸੁਰੱਖਿਆ ਉਪਾਵਾਂ ਦੇ ਬਾਵਜੂਦ ਹਲਕੇ ਲੱਛਣਾਂ ਨਾਲ ਸੰਕਰਮਿਤ ਹਾਂ, ਜਿੰਨੀ ਤੇਜ਼ੀ ਨਾਲ ਇਹ ਵਾਇਰਸ ਫੈਲ ਰਿਹਾ ਹੈ, ਉਹ ਬਹੁਤ ਭਿਆਨਕ ਹੈ। ਕਿਰਪਾ ਕਰਕੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰੋ ਅਤੇ ਸੁਰੱਖਿਅਤ ਰਹੋ।

ਮੈਂ ਇਸ ਸਮੇਂ ਪਰਿਵਾਰ ਤੋਂ ਵੱਖ ਹਾਂ ਤੇ ਘਰ ‘ਚ ਹੀ ਖ਼ੁਦ ਨੂੰ ਇਕਾਂਤਵਾਸ ਕੀਤਾ ਹੈ। ਮੈਂ ਸੁਰੱਖਿਅਤ ਦੇਖਭਾਲ ‘ਚ ਹਾਂ, ਬੀਤੇ ਦਿਨੀਂ ਮੇਰੇ ਸੰਪਰਕ ‘ਚ ਆਏ ਲੋਕਾਂ ਨੂੰ ਬੇਨਤੀ ਹੈ ਕਿ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲੈਣ।” ਕੀਰਤੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਦੇ ਹੋਏ ਲਿਖਿਆ, “ਜੇਕਰ ਤੁਸੀਂ ਵੈਕਸੀਨੇਸ਼ਨ ਨਹੀਂ ਕਰਵਾਇਆ ਹੈ ਤਾਂ ਕਿਰਪਾ ਕਰਕੇ ਗੰਭੀਰ ਲੱਛਣਾਂ ਤੋਂ ਬਚਣ ਅਤੇ ਆਪਣੇ ਅਜ਼ੀਜ਼ਾਂ ਦੀ ਬਿਹਤਰ ਸਿਹਤ ਲਈ ਜਲਦੀ ਤੋਂ ਜਲਦੀ ਕਰੋਨਾ ਵੈਕਸੀਨ ਲਗਵਾਓ, ਜਲਦੀ ਠੀਕ ਹੋਣ ਦੀ ਉਮੀਦ ਹੈ ਅਤੇ ਮੈਂ ਤੁਰੰਤ ਵਾਪਸੀ ਕਰਾਂਗੀ।” ਤੁਹਾਨੂੰ ਦੱਸ ਦੇਈਏ ਕਿ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

https://www.instagram.com/p/CYlpsDWJkih/?utm_source=ig_embed&ig_rid=a5f6715d-ca2c-4494-a719-868c965745a8

ਮੁੰਬਈ ਤੋਂ ਦਿੱਲੀ ਤੱਕ ਕੋਰੋਨਾ ਨੇ ਹਾਹਾਕਾਰ ਮਚਾ ਦਿੱਤੀ ਹੈ। ਇਸ ਦੇ ਘਾਤਕ ਇਨਫੈਕਸ਼ਨ ਦੇ ਮੱਦੇਨਜ਼ਰ ਸੂਬਾ ਸਰਕਾਰਾਂ ਸਖਤੀ ਵਧਾ ਰਹੀਆਂ ਹਨ। ਹੁਣ ਤੱਕ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਸੁਜ਼ੈਨ ਖਾਨ, ਲਤਾ ਮੰਗੇਸ਼ਕਰ, ਅਰਜੁਨ ਕਪੂਰ, ਜਾਹਨਵੀ ਕਪੂਰ ਤੋਂ ਲੈ ਕੇ ਸਾਰੇ ਸਿਤਾਰੇ ਕੋਰੋਨਾ ਸੰਕਰਮਿਤ ਪਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...