August 26, 2026, 1:41 am
----------- Advertisement -----------
HomeNewsEntertainmentBox office collection: KGF ਚੈਪਟਰ 2 ਨੇ ਬਣਾਇਆ ਨਵਾਂ ਰਿਕਾਰਡ, ਪਾਰ ਕੀਤਾ...

Box office collection: KGF ਚੈਪਟਰ 2 ਨੇ ਬਣਾਇਆ ਨਵਾਂ ਰਿਕਾਰਡ, ਪਾਰ ਕੀਤਾ 1000 ਕਰੋੜ ਦਾ ਅੰਕੜਾ

Published on

----------- Advertisement -----------

ਸਾਊਥ ਦੇ ਸੁਪਰਸਟਾਰ ਅਭਿਨੇਤਾ ਯਸ਼ ਦੀ ਫਿਲਮ ‘ਕੇਜੀਐਫ ਚੈਪਟਰ 2’ ਨੇ ਬਾਕਸ ਆਫਿਸ ਕਲੈਕਸ਼ਨ 1000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਜ਼ਬਰਦਸਤ ਐਕਸ਼ਨ ਅਤੇ ਇਮੋਸ਼ਨਸ ਨਾਲ ਭਰੀ ਇਸ ਫਿਲਮ ਦਾ ਪਹਿਲਾ ਭਾਗ ਬਲਾਕਬਸਟਰ ਹਿੱਟ ਰਿਹਾ ਸੀ ਅਤੇ ਪ੍ਰਸ਼ੰਸਕ ਇਸ ਫਿਲਮ ਦੇ ਸੀਕਵਲ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਫਿਲਮ ਦਾ ਦੂਜਾ ਭਾਗ ਪਹਿਲੇ ਭਾਗ ਦੇ ਮੁਕਾਬਲੇ ਜ਼ਿਆਦਾ ਸਫਲ ਰਿਹਾ ਹੈ ਅਤੇ ਫਿਲਮ ਨੇ ਪੂਰੇ ਭਾਰਤ ਵਿੱਚ ਜ਼ਬਰਦਸਤ ਕਾਰੋਬਾਰ ਕੀਤਾ ਹੈ। ਫਿਲਮ ਦਾ ਕਾਰੋਬਾਰ ਸ਼ਾਨਦਾਰ ਰਿਹਾ ਹੈ ਅਤੇ ਫਿਲਮ ਅਜੇ ਵੀ ਸਿਨੇਮਾਘਰਾਂ ‘ਚ ਬਣੀ ਹੋਈ ਹੈ। KGF-2 ਬਾਹੂਬਲੀ 2, ਦੰਗਲ ਅਤੇ RRR ਤੋਂ ਬਾਅਦ ਬਾਕਸ ਆਫਿਸ ਕਲੈਕਸ਼ਨ ਦੇ ਮਾਮਲੇ ‘ਚ ਚੌਥੀ ਸਭ ਤੋਂ ਵੱਡੀ ਫਿਲਮ ਬਣ ਗਈ ਹੈ।

ਫਿਲਮ ਦੇ ਪਹਿਲੇ ਭਾਗ ਵਿੱਚ ਜਿੱਥੇ ਜ਼ਿਆਦਾਤਰ ਸਿਤਾਰੇ ਦੱਖਣ ਦੇ ਸਨ, ਉੱਥੇ ਹੀ ਦੂਜੇ ਭਾਗ ਵਿੱਚ ਸੰਜੇ ਦੱਤ, ਰਵੀਨਾ ਟੰਡਨ, ਪ੍ਰਕਾਸ਼ ਰਾਜ ਅਤੇ ਸ਼੍ਰੀਨਿਧੀ ਸ਼ੈੱਟੀ ਵਰਗੇ ਬਾਲੀਵੁੱਡ ਸਿਤਾਰੇ ਵੀ ਨਜ਼ਰ ਆਏ ਹਨ। ਸ਼ਨੀਵਾਰ ਨੂੰ ਫਿਲਮ ਦੀ ਕਮਾਈ ਦੇ ਅੰਕੜੇ ਜਾਰੀ ਕਰਦੇ ਹੋਏ ਰਮੇਸ਼ ਬਾਲਾ ਨੇ ਟਵਿੱਟਰ ‘ਤੇ ਲਿਖਿਆ, ‘KGF ਚੈਪਟਰ 2 ਨੇ ਵਰਲਡ ਵਾਈਡ ਕਲੈਕਸ਼ਨ ਦੇ ਮਾਮਲੇ ‘ਚ 1000 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ।’ ਰਮੇਸ਼ ਬਾਲਾ ਨੇ ਲਿਖਿਆ, ‘ਦੰਗਲ, ਬਾਹੂਬਲੀ-2 ਅਤੇ RRR ਤੋਂ ਬਾਅਦ ਇਹ 1000 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਚੌਥੀ ਭਾਰਤੀ ਫਿਲਮ ਹੈ।’

ਕੇਜੀਐਫ ਚੈਪਟਰ 2 14 ਅਪ੍ਰੈਲ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ ਅਤੇ ਪਹਿਲੇ ਦਿਨ ਹੀ, ਫਿਲਮ ਨੇ 134 ਕਰੋੜ 50 ਲੱਖ ਰੁਪਏ ਦਾ ਕਾਰੋਬਾਰ ਕੀਤਾ ਸੀ। ਇਹ ਫਿਲਮ KGF ਚੈਪਟਰ 1 ਦਾ ਸੀਕਵਲ ਹੈ ਅਤੇ ਇਸ ਵਿੱਚ ਉਸਨੇ ਇੱਕ ਵਾਰ ਫਿਰ ਰੌਕੀ ਦੀ ਭੂਮਿਕਾ ਨਿਭਾਈ ਹੈ। ਫਿਲਮ ‘ਚ ਸੰਜੇ ਦੱਤ ਨੇ ਅਧੀਰਾ ਦਾ ਕਿਰਦਾਰ ਨਿਭਾਇਆ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਫਿਲਮ 1500 ਕਰੋੜ ਦਾ ਅੰਕੜਾ ਪਾਰ ਕਰ ਪਾਉਂਦੀ ਹੈ ਜਾਂ ਨਹੀਂ। ਜਿੱਥੇ ਯਸ਼ ਦੀ ਫਿਲਮ KGF ਬਾਕਸ ਆਫਿਸ ‘ਤੇ ਜ਼ਬਰਦਸਤ ਕਾਰੋਬਾਰ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਖਬਰ ਹੈ ਕਿ ਯਸ਼ ਨੇ ਪਾਨ ਮਸਾਲਾ ਐਡ ਲਈ ਕਰੋੜਾਂ ਦੀ ਡੀਲ ਨੂੰ ਠੁਕਰਾ ਦਿੱਤਾ ਹੈ। ਯਸ਼ ਨੇ ਅਜਿਹਾ ਵਿਗਿਆਪਨ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...