September 4, 2026, 11:56 pm
----------- Advertisement -----------
HomeNewsEntertainmentਇੱਕ ਵਾਰ ਫ਼ਿਰ ਬਣੇਗੀ ਕਿਆਰਾ ਅਡਵਾਨੀ-ਸਿਧਾਰਥ ਮਲਹੋਤਰਾ ਦੀ ਜੋੜੀ,ਇਸ ਫਿਲਮ 'ਚ ਇਕੱਠੇ...

ਇੱਕ ਵਾਰ ਫ਼ਿਰ ਬਣੇਗੀ ਕਿਆਰਾ ਅਡਵਾਨੀ-ਸਿਧਾਰਥ ਮਲਹੋਤਰਾ ਦੀ ਜੋੜੀ,ਇਸ ਫਿਲਮ ‘ਚ ਇਕੱਠੇ ਆਉਣਗੇ ਨਜ਼ਰ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਫਿਲਮਾਂ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਭਾਵੇਂ ਇਸ ਜੋੜੇ ਨੇ ਕਦੇ ਵੀ ਆਪਣੇ ਰਿਸ਼ਤੇ ਵਿੱਚ ਹੋਣ ਦੀ ਸੱਚਾਈ ਨੂੰ ਸਵੀਕਾਰ ਨਹੀਂ ਕੀਤਾ ਹੈ ਪਰ ਫਿਲਮੀ ਗਲਿਆਰਿਆਂ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਇਨ੍ਹਾਂ ਦੀ ਚਰਚਾ ਹੈ। ਇਸ ਦੌਰਾਨ ਇਸ ਜੋੜੀ ਦੇ ਪ੍ਰਸ਼ੰਸਕਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਕ ਰਿਪੋਰਟ ਮੁਤਾਬਕ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਇਕ ਵਾਰ ਫਿਰ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਖਬਰਾਂ ਮੁਤਾਬਕ ਸਿਧਾਰਥ ਅਤੇ ਕਿਆਰਾ ਅਡਵਾਨੀ ਜਲਦ ਹੀ ਰੋਮਾਂਟਿਕ ਫਿਲਮ ‘ਚ ਨਜ਼ਰ ਆ ਸਕਦੇ ਹਨ।

ਦੋਵਾਂ ਨੇ ਇਸ ਫਿਲਮ ਦੀ ਸਕ੍ਰਿਪਟ ਦੇਖੀ ਹੈ ਅਤੇ ਦੋਵਾਂ ਨੂੰ ਕਾਫੀ ਪਸੰਦ ਵੀ ਆਇਆ ਹੈ। ਹੁਣ ਬੱਸ ਦੋਵਾਂ ਨੂੰ ਸਾਈਨ ਕਰਨਾ ਬਾਕੀ ਹੈ। ਜੇਕਰ ਸਭ ਕੁਝ ਠੀਕ ਰਿਹਾ ਤਾਂ ਇਕ ਵਾਰ ਫਿਰ ਇਸ ਜੋੜੀ ਨੂੰ ਇਕੱਠੇ ਦੇਖਣ ਦਾ ਮੌਕਾ ਮਿਲੇਗਾ, ਜਿਸ ਦੀ ਉਹ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਦੋਵਾਂ ਦੀ ਜੋੜੀ ਨੇ ਫਿਲਮ ‘ਸ਼ੇਰਸ਼ਾਹ’ ‘ਚ ਧਮਾਲ ਮਚਾ ਦਿੱਤੀ ਸੀ, ਜਿਸ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਨੂੰ ਨਾ ਸਿਰਫ ਰੀਲ ਲਾਈਫ ‘ਚ ਸਗੋਂ ਅਸਲ ਜ਼ਿੰਦਗੀ ‘ਚ ਵੀ ਇਕੱਠੇ ਦੇਖਣਾ ਚਾਹੁੰਦੇ ਹਨ। ਕਿਆਰਾ ਅਡਵਾਨੀ ਦੀਆਂ ਹਾਲ ਹੀ ‘ਚ ਰਿਲੀਜ਼ ਹੋਈਆਂ ਦੋਵੇਂ ਫਿਲਮਾਂ ‘ਭੂਲ ਭੁਲਾਈਆ 2’ ਅਤੇ ‘ਜੁਗ ਜੁਗ ਜੀਓ’ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਦੂਜੇ ਪਾਸੇ ਸਿਧਾਰਥ ਕੋਲ ਇਸ ਸਮੇਂ ਮਿਸ਼ਨ ਮਜਨੂੰ ਅਤੇ ਥੈਂਕ ਗੌਡ ਵਰਗੀਆਂ ਫਿਲਮਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...