November 11, 2026, 4:11 pm
----------- Advertisement -----------
HomeNewsBreaking News''ਕਿਸਾਨ ਵਾਰ'' ਗੀਤ 15 ਮਾਰਚ ਨੂੰ ਹੋਵੇਗਾ ਰਿਲੀਜ਼, ਬਲਕੌਰ ਸਿੰਘ ਨੇ ਪੋਸਟ...

”ਕਿਸਾਨ ਵਾਰ” ਗੀਤ 15 ਮਾਰਚ ਨੂੰ ਹੋਵੇਗਾ ਰਿਲੀਜ਼, ਬਲਕੌਰ ਸਿੰਘ ਨੇ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

Published on

----------- Advertisement -----------

ਮਾਨਸਾ, 14 ਮਾਰਚ 2024 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਗਰਭਵਤੀ ਹੋਣ ਦੀਆਂ ਖ਼ਬਰਾਂ ਦਰਮਿਆਨ ਸਿੱਧੂ ਦੇ ਯੂ-ਟਿਊਬ ਚੈਨਲ 5911 ਰਿਕਾਰਡਜ਼ ਤੋਂ 15 ਮਾਰਚ ਨੂੰ ਇੱਕ ਨਵਾਂ ਗਾਣਾ ਰਿਲੀਜ਼ ਹੋਵੇਗਾ। ਇਸ ਸਬੰਧੀ ਬਲਕੌਰ ਸਿੰਘ ਨੇ ਅੱਜ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ।

ਗੀਤ ਦਾ ਨਾਲ ”ਕਿਸਾਨ ਵਾਰ” ਹੈ ਅਤੇ ਇਹ ਗੀਤ 15 ਮਾਰਚ ਨੂੰ ਰਿਲੀਜ਼ ਹੋਵੇਗਾ। ਯੂਟਿਊਬ ‘ਤੇ ਇਸ ਗਾਣੇ ਦਾ ਟੀਜ਼ਰ ਵੀ ਰਿਲੀਜ਼ ਹੋ ਚੁੱਕਾ ਹੈ। ਗੀਤ ਦੇ ਪੋਸਟਰ ‘ਚ ਮੂਸੇਵਾਲਾ ਦੇ ਨਾਲ ਦੀਪ ਸਿੱਧੂ, ਸੰਦੀਪ ਨੰਗਲ ਅੰਬੀਆ ਅਤੇ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਵੀ ਨਜ਼ਰ ਆ ਰਹੇ ਹਨ।

ਗੀਤ ਦੇ ਟਾਈਟਲ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਿਲੀਜ਼ ਹੋਣ ਵਾਲਾ ਗੀਤ ਕਿਸਾਨਾਂ ‘ਤੇ ਆਧਾਰਿਤ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਲਕੌਰ ਸਿੰਘ ਨੇ ਇੱਕ ਫੇਸਬੁੱਕ ਪੋਸਟ ਸ਼ੇਅਰ ਕਰਕੇ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਸੀ। ਬਲਕੌਰ ਸਿੰਘ ਨੇ ਲਿਖਿਆ “ਅਸੀਂ ਸਿੱਧੂ ਦੇ ਪ੍ਰਸ਼ੰਸਕਾਂ ਦੇ ਧੰਨਵਾਦੀ ਹਾਂ, ਜਿਨ੍ਹਾਂ ਨੂੰ ਸਾਡੇ ਪਰਿਵਾਰ ਦੀ ਚਿੰਤਾ ਹੈ। ਪਰ ਅਸੀਂ ਬੇਨਤੀ ਕਰਦੇ ਹਾਂ ਕਿ ਸਾਡੇ ਪਰਿਵਾਰ ਬਾਰੇ ਫੈਲਾਈਆਂ ਜਾ ਰਹੀਆਂ ਬਹੁਤ ਸਾਰੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੈ, ਪਰਿਵਾਰ ਵੱਲੋਂ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ”।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...