July 28, 2026, 9:00 am
----------- Advertisement -----------
HomeNewsEntertainmentਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਕੇ ਦੀ ਪਤਨੀ ਨਾਲ ਕੀਤੀ ਗੱਲਬਾਤ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਕੇ ਦੀ ਪਤਨੀ ਨਾਲ ਕੀਤੀ ਗੱਲਬਾਤ

Published on

----------- Advertisement -----------

ਮਸ਼ਹੂਰ ਬਾਲੀਵੁੱਡ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ, ਜੋ ਕੇ ਕੇ ਦੇ ਨਾਂ ਨਾਲ ਮਸ਼ਹੂਰ ਹਨ, ਦਾ ਕੋਲਕਾਤਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ 53 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਕੇਕੇ ਕੋਲਕਾਤਾ ਵਿੱਚ ਇੱਕ ਸੰਗੀਤ ਸਮਾਰੋਹ ਕਰਨ ਲਈ ਪਹੁੰਚੇ ਸਨ, ਪਰ ਸੰਗੀਤ ਸਮਾਰੋਹ ਤੋਂ ਤੁਰੰਤ ਬਾਅਦ ਹੋਟਲ ਵਿੱਚ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਰਾਤ ਕਰੀਬ 10.30 ਵਜੇ ਕਲਕੱਤਾ ਮੈਡੀਕਲ ਰਿਸਰਚ ਇੰਸਟੀਚਿਊਟ (ਸੀ.ਐੱਮ.ਆਰ.ਆਈ.) ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕੇ.ਕੇ ਦੀ ਮੌਤ ਨਾਲ ਪੂਰੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।
ਗਾਇਕ ਕੇਕੇ ਦਾ ਪਰਿਵਾਰ ਕੋਲਕਾਤਾ ਦੇ ਸੀਐਮਆਰਆਈ ਹਸਪਤਾਲ ਪਹੁੰਚ ਚੁੱਕਾ ਹੈ। ਇਹ ਉਹ ਥਾਂ ਹੈ ਜਿੱਥੇ ਕੇਕੇ ਦੀ ਦੇਹ ਰੱਖੀ ਗਈ ਹੈ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ SSKM ਹਸਪਤਾਲ ਲਿਜਾਇਆ ਜਾਵੇਗਾ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇ.ਕੇ ਦੀ ਪਤਨੀ ਨਾਲ ਗੱਲਬਾਤ ਕੀਤੀ ਹੈ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਮਮਤਾ ਨੇ ਐਲਾਨ ਕੀਤਾ ਕਿ “ਪੱਛਮੀ ਬੰਗਾਲ ਸਰਕਾਰ ਕੋਲਕਾਤਾ ਹਵਾਈ ਅੱਡੇ ‘ਤੇ ਗਾਇਕ ਕੇਕੇ ਨੂੰ ਸਲਾਮੀ ਦੇਵੇਗੀ।”
ਦੱਸ ਦਈਏ ਕਿ ਜੋਤੀਰਾਦਿਤਿਆ ਸਿੰਧੀਆ ਨੇ ਵੀ ਗਾਇਕ ਕੇਕੇ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ ਉਨ੍ਹਾਂ ਕਿਹਾ ਕਿ ਕੇ.ਕੇ ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁਖੀ ਹਾਂ।ਉਹ ਇੱਕ ਪ੍ਰਤਿਭਾਸ਼ਾਲੀ ਕਲਾਕਾਰ ਸੀ ਜਿਸਨੇ ਹਰ ਉਮਰ ਦੇ ਦਰਸ਼ਕਾਂ ਨੂੰ ਆਕਰਸ਼ਿਤ ਕੀਤਾ। ਉਸ ਦਾ ਸੰਗੀਤ ਅਮਰ ਰਹੇਗਾ। ਉਸ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ। ਓਮ ਸ਼ਾਂਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...