June 6, 2026, 7:28 pm
----------- Advertisement -----------
HomeNewsEntertainmentKK ਦੇ ਅੰਤਿਮ ਦਰਸ਼ਨ ਕਰ ਭਾਵੁਕ ਹੋਏ ਸਿਤਾਰੇ, ਥੋੜ੍ਹੇ ਹੀ ਸਮੇਂ 'ਚ...

KK ਦੇ ਅੰਤਿਮ ਦਰਸ਼ਨ ਕਰ ਭਾਵੁਕ ਹੋਏ ਸਿਤਾਰੇ, ਥੋੜ੍ਹੇ ਹੀ ਸਮੇਂ ‘ਚ ਹੋਵੇਗਾ ਅੰਤਿਮ ਸੰਸਕਾਰ

Published on

----------- Advertisement -----------

ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਉਰਫ਼ ਕੇਕੇ ਦੀ ਮੰਗਲਵਾਰ ਰਾਤ ਕੋਲਕਾਤਾ ਵਿੱਚ ਮੌਤ ਹੋ ਗਈ ਸੀ। ਅਭਿਜੀਤ ਭੱਟਾਚਾਰੀਆ, ਸ਼੍ਰੇਆ ਘੋਸ਼ਾਲ, ਜਾਵੇਦ ਅਲੀ, ਸਲੀਮ ਮਰਚੈਂਟ ਸਮੇਤ ਕਈ ਸਿਤਾਰੇ ਆਪਣੇ ਦੋਸਤ ਅਤੇ ਇੰਡਸਟਰੀ ਦੇ ਚਹੇਤੇ ਗਾਇਕ ਕੇਕੇ ਨੂੰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ। ਕੇ.ਕੇ ਦੇ ਅੰਤਿਮ ਦਰਸ਼ਨਾਂ ਲਈ ਸਿਤਾਰੇ ਆਉਣੇ ਸ਼ੁਰੂ ਹੋ ਗਏ ਹਨ। ਪਲੇਅਬੈਕ ਗਾਇਕ ਹਰੀਹਰਨ ਕੇਕੇ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਦੌਰਾਨ ਹਰੀਹਰਨ ਭਾਵੁਕ ਨਜ਼ਰ ਆਏ।

ਕੇਕੇ ਦੇ ਜਾਣ ਨਾਲ ਪੂਰੀ ਇੰਡਸਟਰੀ ਸੋਗ ਵਿੱਚ ਹੈ। ਸੰਗੀਤ ਉਦਯੋਗ ਤੋਂ ਲੈ ਕੇ ਫਿਲਮੀ ਸਿਤਾਰਿਆਂ ਤੱਕ, ਹਰ ਕੋਈ ਕੇਕੇ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦੇ ਰਿਹਾ ਹੈ। ਕੇਕੇ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਰ ਮਾਧਵਨ ਨੇ ਆਪਣੇ ਟਵਿੱਟਰ ‘ਤੇ ਲਿਖਿਆ, ‘ਅੱਜ ਮੈਂ ਆਪਣੀ ਆਵਾਜ਼ ਗੁਆ ਦਿੱਤੀ’। ਦਰਅਸਲ ਕੇਕੇ ਨੇ ਮਾਧਵਨ ਲਈ ‘ਰਹਿਨਾ ਹੈ ਤੇਰੇ ਦਿਲ ਮੇਂ’ ਤੋਂ ‘ਸੱਚ ਕਹਿ ਰਿਹਾ ਹੈ ਦੀਵਾਨਾ’ ਗਾਇਆ ਸੀ। ਜੋ ਮਾਧਵਨ ਦੇ ਕਰੀਅਰ ਦੇ ਸਭ ਤੋਂ ਹਿੱਟ ਗੀਤਾਂ ਵਿੱਚੋਂ ਇੱਕ ਹੈ। ਕੇਕੇ ਦੀ ਦੇਹ ਫਿਲਹਾਲ ਪਾਰਕ ਪਲਾਜ਼ਾ ਸਥਿਤ ਉਨ੍ਹਾਂ ਦੇ ਘਰ ‘ਚ ਰੱਖੀ ਗਈ ਹੈ। ਇੱਥੋਂ ਇਸ ਐਂਬੂਲੈਂਸ ਵਿੱਚ ਕੇਕੇ ਦੀ ਦੇਹ ਨੂੰ ਸ਼ਮਸ਼ਾਨਘਾਟ ਲਿਜਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...