November 7, 2026, 5:15 am
----------- Advertisement -----------
HomeNewsEntertainmentਆਥੀਆ ਸ਼ੈੱਟੀ ਨੇ ਸ਼ੁਰੂ ਕੀਤੀਆਂ ਵਿਆਹ ਦੀਆ ਤਿਆਰੀਆਂ, ਇਸ ਦਿਨ ਕੇਐਲ ਰਾਹੁਲ...

ਆਥੀਆ ਸ਼ੈੱਟੀ ਨੇ ਸ਼ੁਰੂ ਕੀਤੀਆਂ ਵਿਆਹ ਦੀਆ ਤਿਆਰੀਆਂ, ਇਸ ਦਿਨ ਕੇਐਲ ਰਾਹੁਲ ਦੀ ਦੁਲਹਨ ਬਣ ਸਕਦੀ ਹੈ ਅਦਾਕਾਰਾ ?

Published on

----------- Advertisement -----------

ਆਥੀਆ ਸ਼ੈੱਟੀ ਫਿਲਮਾਂ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਲਈ ਸੁਰਖੀਆਂ ‘ਚ ਰਹਿੰਦੀ ਹੈ। ਆਥੀਆ ਕ੍ਰਿਕਟਰ ਕੇਐਲ ਰਾਹੁਲ ਨੂੰ ਡੇਟ ਕਰ ਰਹੀ ਹੈ। ਇਸ ਦੇ ਨਾਲ ਹੀ ਦੋਹਾਂ ਦੇ ਜਲਦ ਹੀ ਵਿਆਹ ਕਰਨ ਦੀਆਂ ਖਬਰਾਂ ਵੀ ਆਈਆਂ ਹਨ। ਹਾਲਾਂਕਿ ਆਥੀਆ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ ਪਰ ਇਸ ਦੇ ਬਾਵਜੂਦ ਦੋਹਾਂ ਦੇ ਵਿਆਹ ਦੀਆਂ ਖਬਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਦੇ ਨਾਲ ਹੀ ਆਥੀਆ ਨੂੰ ਵਿਆਹ ਲਈ ਤਿਆਰੀਆਂ ਕਰਦੇ ਦੇਖਿਆ ਗਿਆ ਹੈ। ਆਥੀਆ ਸ਼ੈੱਟੀ ਅਤੇ ਉਸਦੇ ਭਰਾ ਅਹਾਨ ਸ਼ੈੱਟੀ ਦੀ ਤਾਜ਼ਾ ਸਪਾਟ ਕੀਤੀ ਗਈ ਵੀਡੀਓ ਨੂੰ ਇੱਕ ਪਾਪਰਾਜ਼ੀ ਦੁਆਰਾ ਉਸਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ‘ਤੇ ਪੋਸਟ ਕੀਤਾ ਗਿਆ ਹੈ। ਕਲਿੱਪ ਵਿੱਚ, ਆਥੀਆ ਅਤੇ ਉਸਦਾ ਭਰਾ ਇੱਕ ਮਸ਼ਹੂਰ ਫੈਸ਼ਨ ਡਿਜ਼ਾਈਨਰ ਦੇ ਘਰ ਤੋਂ ਬਾਹਰ ਨਿਕਲਦੇ ਹੋਏ ਦਿਖਾਈ ਦੇ ਰਹੇ ਹਨ।

ਜਦੋਂ ਤੋਂ ਆਥੀਆ ਦਾ ਇਹ ਕਲਿੱਪ ਸਾਹਮਣੇ ਆਇਆ ਹੈ, ਇਹ ਇੰਟਰਨੈੱਟ ਦੀ ਦੁਨੀਆ ‘ਚ ਵਾਇਰਲ ਹੋ ਗਿਆ ਹੈ ਅਤੇ ਲੋਕ ਇਸ ‘ਤੇ ਪ੍ਰਤੀਕਿਰਿਆ ਦੇ ਰਹੇ ਹਨ । ਦੱਸ ਦੇਈਏ ਕਿ ਆਥੀਆ ਦੇ ਪਿਤਾ ਸੁਨੀਲ ਸ਼ੈੱਟੀ ਚੈਟ ਸ਼ੋਅ ‘ਮੈਮਰੀ ਲੇਨ’ ‘ਚ ਗੈਸਟ ਦੇ ਤੌਰ ‘ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਬੇਟੀ ਦੇ ਵਿਆਹ ਬਾਰੇ ਗੱਲ ਕੀਤੀ ਅਤੇ ਕਈ ਖੁਲਾਸੇ ਕੀਤੇ। ਸੁਨੀਲ ਸ਼ੈਟੀ ਨੇ ਕਿਹਾ, ‘ਇਹ ਸਾਡੀ ਬੇਟੀ ਹੈ। ਮੈਂ ਚਾਹੁੰਦਾ ਹਾਂ ਕਿ ਉਹ ਵਿਆਹ ਕਰਵਾ ਲਵੇ। ਮੈਂ ਚਾਹੁੰਦਾ ਹਾਂ ਕਿ ਉਹ ਸੈਟਲ ਹੋ ਜਾਵੇ। ਤੁਸੀਂ ਜਾਣਦੇ ਹੋ, ਮੈਂ ਚਾਹੁੰਦਾ ਹਾਂ ਕਿ ਉਹ ਬੱਚੇ ਪੈਦਾ ਕਰੇ, ਖੁਸ਼ਹਾਲ ਜ਼ਿੰਦਗੀ ਜੀਵੇ। ਤਾਂ ਇਹ ਹੋਵੇਗਾ।’ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਇਸ ਮਹੀਨੇ ਦੇ ਅੰਤ ਤੱਕ ਵਿਆਹ ਦੇ ਬੰਧਨ ਵਿੱਚ ਬੱਝ ਸਕਦੇ ਹਨ। ਇਸ ਦੇ ਨਾਲ ਹੀ ਵਿਆਹ ਦੀ ਤਰੀਕ ਵੀ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ 20 ਜਨਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...