April 23, 2026, 11:26 pm
----------- Advertisement -----------
HomeNewsEntertainmentਇਸ ਸਾਲ ਸੁਨੀਲ ਸ਼ੈੱਟੀ ਦੇ ਘਰ ਨਹੀਂ ਵੱਜੇਗੀ ਸ਼ਹਿਨਾਈ,ਆਥੀਆ ਤੇ ਕੇਐੱਲ ਰਾਹੁਲ...

ਇਸ ਸਾਲ ਸੁਨੀਲ ਸ਼ੈੱਟੀ ਦੇ ਘਰ ਨਹੀਂ ਵੱਜੇਗੀ ਸ਼ਹਿਨਾਈ,ਆਥੀਆ ਤੇ ਕੇਐੱਲ ਰਾਹੁਲ ਅਗਲੇ ਸਾਲ ਕਰਨਗੇ ਵਿਆਹ!

Published on

----------- Advertisement -----------

ਬਾਲੀਵੁੱਡ ਅਦਾਕਾਰਾ ਆਥੀਆ ਸ਼ੈੱਟੀ ਅਤੇ ਕ੍ਰਿਕਟਰ ਕੇਐਲ ਰਾਹੁਲ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਆਥੀਆ ਅਤੇ ਰਾਹੁਲ ਦੇ ਵਿਆਹ ਦੀਆਂ ਖਬਰਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਾਲ ਹੀ ਵਿੱਚ ਸੁਣਨ ਵਿੱਚ ਆਇਆ ਸੀ ਕਿ ਇਹ ਜੋੜਾ ਇਸ ਸਾਲ ਵਿਆਹ ਦੇ ਬੰਧਨ ਵਿੱਚ ਬੱਝ ਜਾਵੇਗਾ। ਹੁਣ ਤਾਜ਼ਾ ਰਿਪੋਰਟ ਮੁਤਾਬਕ ਦੋਵੇਂ ਅਗਲੇ ਸਾਲ 2023 ‘ਚ ਵਿਆਹ ਕਰਨ ਜਾ ਰਹੇ ਹਨ। ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਬਾਰੇ ਖਬਰਾਂ ਆਈਆਂ ਸਨ ਕਿ ਇਸ ਸਾਲ ਦੇ ਅੰਤ ਵਿੱਚ ਇਹ ਜੋੜਾ ਸੱਤ ਫੇਰੇ ਲਵੇਗਾ। ਪਰ ਲੱਗਦਾ ਹੈ ਕਿ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਵਿਆਹ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਦੋਵਾਂ ਦੇ ਪਰਿਵਾਰਾਂ ਨੇ ਅਗਲੇ ਸਾਲ ਵਿਆਹ ਦੀਆਂ ਯੋਜਨਾਵਾਂ ਨੂੰ ਵਧਾ ਦਿੱਤਾ ਹੈ। ਦੋਵੇਂ ਅਗਲੇ ਸਾਲ ਜਨਵਰੀ-ਫਰਵਰੀ 2023 ‘ਚ ਵਿਆਹ ਕਰਨਗੇ। ਵਿਆਹ ਦੀ ਤਰੀਕ ਅਤੇ ਸਥਾਨ ਅਜੇ ਤੈਅ ਨਹੀਂ ਹੋਇਆ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਖਬਰਾਂ ਆਈਆਂ ਸਨ ਕਿ ਆਥੀਆ ਸ਼ੈੱਟੀ ਤਿੰਨ ਮਹੀਨਿਆਂ ‘ਚ ਕੇਐੱਲ ਰਾਹੁਲ ਨਾਲ ਵਿਆਹ ਕਰਨ ਜਾ ਰਹੀ ਹੈ। ਜਿਸ ਤੋਂ ਬਾਅਦ ਅਦਾਕਾਰਾ ਨੇ ਅਜਿਹੇ ਸਾਰੇ ਦਾਅਵਿਆਂ ਦਾ ਖੰਡਨ ਕੀਤਾ। ਉਨ੍ਹਾਂ ਨੇ ਇੰਸਟਾ ਸਟੋਰੀ ‘ਤੇ ਲਿਖਿਆ, ਮੈਨੂੰ ਉਮੀਦ ਹੈ ਕਿ 3 ਮਹੀਨਿਆਂ ‘ਚ ਹੋਣ ਵਾਲੇ ਇਸ ਵਿਆਹ ‘ਚ ਮੈਨੂੰ ਸੱਦਾ ਦਿੱਤਾ ਜਾਵੇਗਾ। ਆਥੀਆ ਸ਼ੈੱਟੀ ਅਤੇ ਕ੍ਰਿਕਟਰ ਕੇਐਲ ਰਾਹੁਲ ਜੋੜਾ ਅਕਸਰ ਸੋਸ਼ਲ ਮੀਡੀਆ ‘ਤੇ ਇਕ-ਦੂਜੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਕੁਝ ਸਮਾਂ ਪਹਿਲਾਂ ਆਥੀਆ ਨੇ ਕ੍ਰਿਕਟਰ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਉਨ੍ਹਾਂ ਦੀਆਂ ਕੁਝ ਤਸਵੀਰਾਂ ਨਾਲ ਸ਼ੁਭਕਾਮਨਾਵਾਂ ਦਿੱਤੀਆਂ ਸਨ। ਉਨ੍ਹਾਂ ਨੇ ਤਸਵੀਰਾਂ ਦੇ ਨਾਲ ਕੈਪਸ਼ਨ ਦਿੱਤਾ, ‘ਜਨਮ ਦਿਨ ਤੁਹਾਡੇ ਨਾਲ ਜਿੱਥੇ ਵੀ ਹੋਵੇ। ਮਾਨਾ ਅਤੇ ਸੁਨੀਲ ਸ਼ੈੱਟੀ ਦੀ ਬੇਟੀ ਆਥੀਆ ਸ਼ੈੱਟੀ ਨੇ 2015 ਵਿੱਚ ਫਿਲਮ ਹੀਰੋ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਹਾਲਾਂਕਿ ਇਹ ਫਿਲਮ ਬਾਕਸ ਆਫਿਸ ‘ਤੇ ਫਲਾਪ ਰਹੀ ਸੀ। ਉਸਨੇ ਕਾਮੇਡੀ ਫਿਲਮ ਮੁਬਾਰਕਾਂ ਵਿੱਚ ਵੀ ਕੰਮ ਕੀਤਾ ਹੈ। ਉਹ ਆਖਰੀ ਵਾਰ ਨਵਾਜ਼ੂਦੀਨ ਸਿੱਦੀਕੀ ਦੇ ਨਾਲ ਫਿਲਮ ਮੋਤੀਚੂਰ ਚਕਨਾਚੂਰ ਵਿੱਚ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...