July 24, 2026, 5:07 pm
----------- Advertisement -----------
HomeNewsEntertainmentਇਸ ਦਿਨ ਆਥੀਆ ਸ਼ੈੱਟੀ ਨਾਲ ਸੱਤ ਫ਼ੇਰੇ ਲੈਣਗੇ KL ਰਾਹੁਲ! ਵਿਆਹ ਦੀ...

ਇਸ ਦਿਨ ਆਥੀਆ ਸ਼ੈੱਟੀ ਨਾਲ ਸੱਤ ਫ਼ੇਰੇ ਲੈਣਗੇ KL ਰਾਹੁਲ! ਵਿਆਹ ਦੀ ਤਰੀਕ ਆਈ ਸਾਹਮਣੇ

Published on

----------- Advertisement -----------

ਟੀਮ ਇੰਡੀਆ ਦਾ ਇੱਕ ਹੋਰ ਸਟਾਰ ਬੱਲੇਬਾਜ਼ ਬਾਲੀਵੁੱਡ ਅਦਾਕਾਰਾ ਨਾਲ ਵਿਆਹ ਕਰਨ ਜਾ ਰਿਹਾ ਹੈ। ਕੇਐਲ ਰਾਹੁਲ ਜਲਦੀ ਹੀ ਅਦਾਕਾਰਾ ਆਥੀਆ ਸ਼ੈੱਟੀ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਕੇਐਲ ਰਾਹੁਲ ਨੂੰ ਨਿਊਜ਼ੀਲੈਂਡ ਦੇ ਖਿਲਾਫ ਵਨਡੇ ਅਤੇ ਟੀ-20 ਸੀਰੀਜ਼ ‘ਚ ਟੀਮ ਇੰਡੀਆ ‘ਚ ਨਹੀਂ ਚੁਣਿਆ ਗਿਆ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਹੁਲ ਅਤੇ ਆਥੀਆ 23 ਜਨਵਰੀ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਕੇਐੱਲ ਰਾਹੁਲ ਅਤੇ ਆਥੀਆ ਸ਼ੈੱਟੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਦੋਵੇਂ ਜੋੜੇ ਸੋਸ਼ਲ ਮੀਡੀਆ ‘ਤੇ ਲਗਾਤਾਰ ਪੋਸਟ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਆਥੀਆ ਸ਼ੈੱਟੀ ਨੂੰ ਮੈਚ ਦੌਰਾਨ ਕਈ ਵਾਰ ਸਟੇਡੀਅਮ ‘ਚ ਦੇਖਿਆ ਗਿਆ ਹੈ। ਕੇਐਲ ਰਾਹੁਲ ਨੇ ਵਿਆਹ ਲਈ ਛੁੱਟੀ ਲੈ ਲਈ ਹੈ।

ਕੇਐੱਲ ਰਾਹੁਲ ਨਿਊਜ਼ੀਲੈਂਡ ਖਿਲਾਫ ਵਨਡੇ ਅਤੇ ਟੀ-20 ਸੀਰੀਜ਼ ‘ਚ ਹਿੱਸਾ ਨਹੀਂ ਲੈਣਗੇ। ਉਸ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਬੀਸੀਸੀਆਈ ਤੋਂ ਛੁੱਟੀ ਮੰਗੀ ਹੈ। ਰਿਪੋਰਟ ਮੁਤਾਬਕ ਅਕਸ਼ਰ ਪਟੇਲ ਨੇ ਵੀ ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਛੁੱਟੀ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਵੀ ਵਿਆਹ ਦੇ ਬੰਧਨ ‘ਚ ਬੱਝਣ ਵਾਲੇ ਹਨ। ਬੀਸੀਸੀਆਈ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਕਈ ਰਿਪੋਰਟਾਂ ‘ਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਐੱਲ ਰਾਹੁਲ ਅਤੇ ਆਥੀਆ ਬਾਲੀਵੁੱਡ ਐਕਟਰ ਸੁਨੀਲ ਸ਼ੈਟੀ ਦੇ ਖੰਡਾਲਾ ਸਥਿਤ ਲਗਜ਼ਰੀ ਬੰਗਲੇ ‘ਚ ਵਿਆਹ ਕਰਨਗੇ। ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਵੇਂ ਕਈ ਮੌਕਿਆਂ ‘ਤੇ ਇਕੱਠੇ ਨਜ਼ਰ ਆਉਂਦੇ ਹਨ। ਆਥੀਆ ਵਿਦੇਸ਼ ਦੌਰਿਆਂ ‘ਤੇ ਵੀ ਰਾਹੁਲ ਦੇ ਨਾਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...