July 27, 2026, 7:19 pm
----------- Advertisement -----------
HomeNewsEntertainmentਵਿਵਾਦਤ ਟਵੀਟ ਮਾਮਲੇ 'ਚ ਕੇਆਰਕੇ ਨੂੰ ਮਿਲੀ ਜ਼ਮਾਨਤ,ਜਾਣੋ ਪੂਰਾ ਮਾਮਲਾ

ਵਿਵਾਦਤ ਟਵੀਟ ਮਾਮਲੇ ‘ਚ ਕੇਆਰਕੇ ਨੂੰ ਮਿਲੀ ਜ਼ਮਾਨਤ,ਜਾਣੋ ਪੂਰਾ ਮਾਮਲਾ

Published on

----------- Advertisement -----------

ਕਮਲ ਆਰ ਖਾਨ ਉਰਫ ਕੇਆਰਕੇ ਨੂੰ ਮੰਗਲਵਾਰ ਮੁੰਬਈ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕੇਆਰਕੇ ਨੂੰ ਵਰਸੋਵਾ ਪੁਲਿਸ ਨੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਮੀਡੀਆ ਰਿਪੋਰਟਾਂ ਮੁਤਾਬਕ ਕਮਲ ਅਜੇ ਵੀ ਜੇਲ ‘ਚ ਹੀ ਰਹੇਗਾ। ਕਿਉਂਕਿ, ਕੇਆਰਕੇ ਨੂੰ ਅਕਸ਼ੈ ਕੁਮਾਰ, ਫਿਲਮ ਨਿਰਮਾਤਾ ਰਾਮ ਗੋਪਾਲ ਵਰਮਾ ਅਤੇ ਹੋਰਾਂ ਬਾਰੇ ਆਪਣੇ ਕਥਿਤ ਅਪਮਾਨਜਨਕ ਟਵੀਟ ਨਾਲ ਜੁੜੇ ਮਾਮਲੇ ਵਿੱਚ ਜ਼ਮਾਨਤ ਨਹੀਂ ਮਿਲੀ ਹੈ। 2020 ਵਿੱਚ ਦਰਜ ਕੇਸ ਵਿੱਚ ਕੇਆਰਕੇ ਦੀ ਜ਼ਮਾਨਤ ਪਟੀਸ਼ਨ ਉੱਤੇ ਬੁੱਧਵਾਰ ਨੂੰ ਬੋਰੀਵਲੀ ਮੈਟਰੋਪੋਲੀਟਨ ਮੈਜਿਸਟਰੇਟ ਅਦਾਲਤ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ।

ਕੇਆਰਕੇ ਨੂੰ 30 ਅਗਸਤ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਕਿਉਂਕਿ ਉਸ ਦੇ ਪੁਰਾਣੇ ਟਵੀਟ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਬੋਰੀਵਲੀ ਮੈਜਿਸਟ੍ਰੇਟ ਅਦਾਲਤ ਨੇ ਕੇਆਰਕੇ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਫਿਲਹਾਲ ਹੁਣ ਇਸ ਮਾਮਲੇ ਵਿੱਚ ਵੀ ਕੇਆਰਕੇ ਨੂੰ ਜ਼ਮਾਨਤ ਮਿਲ ਚੁੱਕੀ ਹੈ ਤੇ ਉਹ ਜਲਦ ਹੀ ਜੇਲ੍ਹ ਚੋਂ ਰਿਹਾ ਹੋ ਸਕਦੇ ਹਨ। ਹਾਲਾਂਕਿ, ਕੇਆਰਕੇ ਨੇ ਆਪਣੇ ਵਕੀਲ ਅਸ਼ੋਕ ਸਰੋਗੀ ਅਤੇ ਜੈ ਯਾਦਵ ਦੇ ਜ਼ਰੀਏ ਦਾਇਰ ਆਪਣੀ ਜ਼ਮਾਨਤ ਪਟੀਸ਼ਨ ‘ਚ ਕਿਹਾ ਕਿ ਜੋ ਟਵੀਟਸ ਦੀ ਗੱਲ ਕੀਤੀ ਜਾ ਰਹੀ ਹੈ, ਉਹ ‘ਲਕਸ਼ਮੀ ਬੰਬ’ (ਜਿਸ ਨੂੰ ‘ਲਕਸ਼ਮੀ’ ਦੇ ਤੌਰ ‘ਤੇ ਰਿਲੀਜ਼ ਕੀਤਾ ਗਿਆ ਸੀ) ਫ਼ਿਲਮ ਦੇ ਸਨ ।

ਉਸ ਨੇ ਅਜਿਹਾ ਕੋਈ ਅਪਰਾਧ ਨਹੀਂ ਕੀਤਾ ਸੀ, ਜਿਸ ਨੂੰ ਲੈ ਕੇ ਪੁਲਿਸ ਉਸ ਨੂੰ ਦੋਸ਼ੀ ਠਹਿਰਾ ਰਹੀ ਹੈ। ਜ਼ਮਾਨਤ ਪਟੀਸ਼ਨ ‘ਚ ਇਹ ਵੀ ਕਿਹਾ ਗਿਆ ਹੈ ਕਿ ਕੇਆਰਕੇ ‘ਫਿਲਮ ਆਲੋਚਕ ਜਾਂ ਰਿਪੋਰਟਰ’ ਵਜੋਂ ਕੰਮ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ, 2020 ਵਿੱਚ, ਕੇਆਰਕੇ ਦੇ ਖਿਲਾਫ ਭਾਰਤੀ ਦੰਡਾਵਲੀ (IPC) ਦੀ ਧਾਰਾ 153 ਅਤੇ 500 ਅਤੇ ਸੂਚਨਾ ਤਕਨਾਲੋਜੀ ਐਕਟ ਸਣੇ ਕਈ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਉਪਨਗਰ ਬਾਂਦਰਾ ਦੀ ਇੱਕ ਅਦਾਲਤ ਨੇ ਵਰਸੋਵਾ ਪੁਲਿਸ ਸਟੇਸ਼ਨ ਵਿੱਚ ਦਰਜ ਛੇੜਛਾੜ ਦੇ ਇੱਕ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...