November 13, 2026, 8:29 pm
----------- Advertisement -----------
HomeNewsEntertainmentਮਰਹੂਮ ਅਦਾਕਾਰ ਗੁਰੂ ਦੱਤ ਦੀ ਭੈਣ ਲਲਿਤਾ ਲਾਜਮੀ ਦਾ ਹੋਇਆ ਦਿਹਾਂਤ, 90...

ਮਰਹੂਮ ਅਦਾਕਾਰ ਗੁਰੂ ਦੱਤ ਦੀ ਭੈਣ ਲਲਿਤਾ ਲਾਜਮੀ ਦਾ ਹੋਇਆ ਦਿਹਾਂਤ, 90 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

Published on

----------- Advertisement -----------

ਹਿੰਦੀ ਸਿਨੇਮਾ ਜਗਤ ਦੇ ਮਸ਼ਹੂਰ ਮਰਹੂਮ ਅਦਾਕਾਰ ਗੁਰੂ ਦੱਤ ਦੀ ਭੈਣ ਅਤੇ ਚਿੱਤਰਕਾਰ ਲਲਿਤਾ ਲਾਜਮੀ (Lalita Lajmi) ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦੇਈਏ ਕਿ 13 ਫਰਵਰੀ ਨੂੰ 90 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਲਲਿਤਾ ਲਾਜਮੀ ਨੇ ਆਮਿਰ ਖਾਨ ਸਟਾਰਰ ਫਿਲਮ ‘ਤਾਰੇ ਜ਼ਮੀਨ ਪਰ’ ‘ਚ ਕੰਮ ਕੀਤਾ ਸੀ। ਜਹਾਂਗੀਰ ਨਿਕੋਲਸਨ ਆਰਟ ਫਾਊਂਡੇਸ਼ਨ ਨੇ ਸੋਸ਼ਲ ਮੀਡੀਆ ‘ਤੇ ਲਲਿਤਾ ਲਾਜਮੀ ਦੇ ਦਿਹਾਂਤ ਦੀ ਦੁਖਦਾਈ ਖਬਰ ਦਿੱਤੀ ਹੈ। ਲਲਿਤਾ ਲਾਜਮੀ ਵੱਲੋਂ ਬਣਾਈ ਗਈ ਪੇਂਟਿੰਗ ਦੀ ਤਸਵੀਰ ਸ਼ੇਅਰ ਕਰਦੇ ਹੋਏ ਫਾਊਂਡੇਸ਼ਨ ਨੇ ਇੰਸਟਾਗ੍ਰਾਮ ‘ਤੇ ਲਿਖਿਆ, ‘ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਚਿੱਤਰਕਾਰ ਲਲਿਤਾ ਆਜ਼ਮੀ ਨਹੀਂ ਰਹੇ। ਉਸ ਨੇ ਕਿਤੇ ਵੀ ਕੋਈ ਸਿਖਲਾਈ ਨਹੀਂ ਲਈ। ਲਲਿਤਾ ਲਾਜਮੀ ਨੂੰ ਕਲਾਸੀਕਲ ਡਾਂਸ ਵਿੱਚ ਬਹੁਤ ਦਿਲਚਸਪੀ ਸੀ।

ਲਲਿਤਾ ਲਾਜਮੀ ਦੇ ਦਿਹਾਂਤ ‘ਤੇ ਪ੍ਰਸ਼ੰਸਕ ਵੀ ਸਦਮੇ ‘ਚ ਹਨ ਅਤੇ ਉਹ ਚਿੱਤਰਕਾਰ-ਅਭਿਨੇਤਰੀ ਨੂੰ ਸ਼ਰਧਾਂਜਲੀ ਦੇ ਰਹੇ ਹਨ। ਲਲਿਤਾ ਲਾਜਮੀ ਨੇ ਅਫਸੋਸ ਜਤਾਇਆ ਕਿ ਉਹ ਆਪਣੇ ਭਰਾ ਗੁਰੂ ਦੱਤ ਨੂੰ ਨਹੀਂ ਬਚਾ ਸਕੀ। ਇਸ ਗੱਲ ਦਾ ਖੁਲਾਸਾ ਲੇਖਕ ਯਾਸਿਰ ਉਸਮਾਨ ਨੇ ਹਾਲੀਆ ਲਿਟਫੈਸਟ ਦੌਰਾਨ ਕੀਤਾ। ਯਾਸਿਰ ਉਸਮਾਨ ਇੱਥੇ ਗੁਰੂ ਦੱਤ ‘ਤੇ ਲਿਖੀ ਗਈ ਆਪਣੀ ਕਿਤਾਬ ਗੁਰੂ ਦੱਤ: ਐਨ ਅਨਫਿਨੀਸ਼ਡ ਸਟੋਰੀ ਬਾਰੇ ਗੱਲ ਕਰ ਰਹੇ ਸਨ। ਫਿਰ ਉਸਨੇ ਕਿਹਾ, ‘ਇਸ ਕਿਤਾਬ ਦੀ ਖੋਜ ਦੌਰਾਨ, ਗੁਰੂ ਦੱਤ ਦੀ ਭੈਣ ਨੇ ਮੈਨੂੰ ਦੱਸਿਆ ਕਿ ਉਹ ਉਸ ਨੂੰ ਬਚਾ ਸਕਦਾ ਸੀ। ਉਹ (ਗੁਰੂ ਦੱਤ) ਮਦਦ ਲਈ ਪੁਕਾਰ ਰਿਹਾ ਸੀ। ਉਹ ਉਨ੍ਹਾਂ ਨਾਲ ਗੱਲ ਨਹੀਂ ਕਰ ਰਿਹਾ ਸੀ। ਲਲਿਤਾ ਲਾਜਮੀ ਅਤੇ ਉਸ ਦੇ ਭਰਾ ਗੁਰੂ ਦੱਤ ਦੀ ਜ਼ਿੰਦਗੀ ਦਾ ਇਹ ਸਭ ਤੋਂ ਵੱਡਾ ਪਛਤਾਵਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...