ਸਵਰ ਕੋਕਿਲਾ ਲਤਾ ਮੰਗੇਸ਼ਕਰ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਲਤਾ ਜੀ ਦਾ ਇਲਾਜ ਕਰ ਰਹੇ ਡਾਕਟਰ ਪ੍ਰਤੁਤ ਸਮਦਾਨੀ ਮੁਤਾਬਕ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਹੈ। ਫਿਲਹਾਲ ਉਹ ਵੈਂਟੀਲੇਟਰ ‘ਤੇ ਹੈ ਅਤੇ ਡਾਕਟਰਾਂ ਦੀ ਨਿਗਰਾਨੀ ‘ਚ ਹੈ। ਦੱਸ ਦੇਈਏ ਕਿ ਕੋਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਉਨ੍ਹਾਂ ਨੂੰ 8 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
92 ਸਾਲਾ ਲਤਾ ਮੰਗੇਸ਼ਕਰ ਦੀ ਹਾਲਤ ਵਿਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਤੋਂ ਉਤਾਰ ਦਿੱਤਾ ਗਿਆ ਸੀ ਪਰ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਇਕ ਕਰਮਚਾਰੀ ਕਾਰਨ ਕੋਰੋਨਾ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਲਤਾ ਜੀ ਦੇ ਘਰ ਕੰਮ ਕਰਨ ਵਾਲਾ ਕਰਮਚਾਰੀ ਪਹਿਲਾਂ ਵੀ ਕੋਰੋਨਾ ਦੀ ਲਪੇਟ ‘ਚ ਆ ਗਿਆ ਸੀ। ਇਸ ਤੋਂ ਪਹਿਲਾਂ ਆਸ਼ਾ ਭੌਂਸਲੇ ਨੇ ਕਿਹਾ ਸੀ ਕਿ ਕੋਵਿਡ-19 ਕਾਰਨ ਘਰ ਦੇ ਮੈਂਬਰਾਂ ਨੂੰ ਲਤਾ ਦੀਦੀ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।












