November 13, 2026, 6:05 pm
----------- Advertisement -----------
HomeNewsEntertainmentਅਜੇ ਵੀ ICU ਵਿੱਚ ਹਨ ਲਤਾ ਮੰਗੇਸ਼ਕਰ, ਡਾਕਟਰ ਨੇ ਕਿਹਾ- ਪ੍ਰਾਰਥਨਾ ਕਰੋ

ਅਜੇ ਵੀ ICU ਵਿੱਚ ਹਨ ਲਤਾ ਮੰਗੇਸ਼ਕਰ, ਡਾਕਟਰ ਨੇ ਕਿਹਾ- ਪ੍ਰਾਰਥਨਾ ਕਰੋ

Published on

----------- Advertisement -----------

ਕੋਰੋਨਾ ਵਾਇਰਸ ਨਾਲ ਜੂਝ ਰਹੀ ਗਾਇਕਾ ਲਤਾ ਮੰਗੇਸ਼ਕਰ ਪਿਛਲੇ ਕੁਝ ਸਮੇਂ ਤੋਂ ਆਈਸੀਯੂ ‘ਚ ਦਾਖਲ ਹੈ। ਲਤਾ ਨੂੰ 8 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਦੋਂ ਤੋਂ ਉਸ ਦਾ ਇਲਾਜ ਚੱਲ ਰਿਹਾ ਹੈ। ਉਹ ਕੁਝ ਹੋਰ ਦਿਨਾਂ ਲਈ ਆਈਸੀਯੂ ਵਿੱਚ ਡਾਕਟਰਾਂ ਦੀ ਨਿਗਰਾਨੀ ਵਿੱਚ ਰਹੇਗੀ। ਕਿਸੇ ਨੂੰ ਵੀ ਉਸ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਡਾਕਟਰ ਨੇ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਡਾਕਟਰ ਨੇ ਲਤਾ ਮੰਗੇਸ਼ਕਰ ਲਈ ਪ੍ਰਾਰਥਨਾ ਕਰਨ ਦੀ ਕੀਤੀ ਅਪੀਲ ਡਾਕਟਰ ਨੇ ਦੱਸਿਆ- ਲਤਾ ਜੀ ਅਜੇ ਵੀ ਆਈਸੀਯੂ ਵਿੱਚ ਹਨ।

ਉਸਦਾ ਇਲਾਜ ਅਜੇ ਵੀ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹੋਰ ਕੁਝ ਨਹੀਂ ਦੱਸ ਸਕਦਾ। ਬਸ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕਰੋ। 92 ਸਾਲਾ ਲਤਾ ਮੰਗੇਸ਼ਕਰ ਨੂੰ ਵੀ ਕੋਰੋਨਾ ਨਾਲ ਨਿਮੋਨੀਆ ਹੋਇਆ ਹੈ। ਅਜਿਹੇ ‘ਚ ਡਾਕਟਰ ਉਸ ਦੀ ਉਮਰ ਨੂੰ ਲੈ ਕੇ ਜ਼ਿਆਦਾ ਚੌਕਸ ਹਨ ਅਤੇ ਇਸੇ ਲਈ ਉਸ ਨੂੰ ਆਈਸੀਯੂ ‘ਚ ਰੱਖਿਆ ਗਿਆ ਹੈ। ਕੁਝ ਦਿਨ ਪਹਿਲਾਂ ਲਤਾ ਮੰਗੇਸ਼ਕਰ ਦੀ ਸਿਹਤ ਬਾਰੇ ਅਪਡੇਟ ਦਿੰਦੇ ਹੋਏ ਡਾਕਟਰ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ 10-12 ਦਿਨ ਹਸਪਤਾਲ ‘ਚ ਰੱਖਿਆ ਜਾਵੇਗਾ, ਤਾਂ ਜੋ ਡਾਕਟਰ ਦੀ ਨਿਗਰਾਨੀ ‘ਚ ਉਨ੍ਹਾਂ ਦਾ ਬਿਹਤਰ ਇਲਾਜ ਹੋ ਸਕੇ। ਵਧੀਆ ਡਾਕਟਰ ਉਸ ਦਾ ਇਲਾਜ ਕਰ ਰਹੇ ਹਨ। ਲਤਾ ਮੰਗੇਸ਼ਕਰ ਦੇ ਪਰਿਵਾਰਕ ਮੈਂਬਰ ਅਤੇ ਕਰੋੜਾਂ ਪ੍ਰਸ਼ੰਸਕ ਇਹੀ ਅਰਦਾਸ ਕਰਦੇ ਹਨ ਕਿ ਸਭ ਦੀ ਚਹੇਤੀ ਲਤਾ ਜੀ ਜਲਦੀ ਠੀਕ ਹੋ ਕੇ ਆਪਣੇ ਘਰ ਆਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...