ਭਾਰਤ ‘ਚ ਸਵਰ ਕੋਕਿਲਾ ਦੇ ਨਾਮ ਤੋਂ ਜਾਣੀ ਜਾਂਦੀ ਲਤਾ ਮੰਗੇਸ਼ਕਰ ਨੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਗਾਇਕਾ ਨੂੰ 8 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਬੀਤੇ ਦਿਨੀਂ ਉਨ੍ਹਾਂ ਦੀ ਹਾਲਤ ਦੁਬਾਰਾ ਖਰਾਬ ਹੋ ਗਈ ਸੀ ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਵੈਂਟੀਲੇਟਰ ਸਪੋਰਟ ਸਿਸਟਮ ‘ਤੇ ਸ਼ਿਫਟ ਕਰ ਦਿੱਤਾ ਸੀ।
ਜਿੱਥੇ ਉਨ੍ਹਾਂ ਨੇ ਅਖੀਰਲਾ ਸਾਹ ਲਿਆ ਤੇ ਆਪਣੀ ਸੰਸਾਰਿਕ ਯਾਤਰਾ ਨੂੰ ਪੂਰੀ ਕਰ ਗਏ ਨੇ। ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦੀ ਦੇਹ ਨੂੰ ਕਰੀਬ 12:30 ਵਜੇ ਉਨ੍ਹਾਂ ਦੇ ਘਰ ਲਿਜਾਇਆ ਜਾਵੇਗਾ। ਅੰਤਿਮ ਸੰਸਕਾਰ ਸ਼ਿਵਾਜੀ ਪਾਰਕ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਾਮ ਸਾਢੇ 6 ਵਜੇ ਕੀਤਾ ਜਾਵੇਗਾ। ਲਤਾ ਮੰਗੇਸ਼ਕਰ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਮੁੰਬਈ ਦੇ ਮਸ਼ਹੂਰ ਸ਼ਿਵਾਜੀ ਪਾਰਕ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਨੇ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਮੁੰਬਈ ਦੇ ਬ੍ਰਿਜ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਏ।











