September 16, 2026, 5:09 pm
----------- Advertisement -----------
HomeNewsEntertainmentਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ਗੀਤ ‘ਭਾਬੀ’ ਹੋਇਆ ਰਿਲੀਜ਼

ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ਗੀਤ ‘ਭਾਬੀ’ ਹੋਇਆ ਰਿਲੀਜ਼

Published on

----------- Advertisement -----------

ਗਿੱਪੀ ਗਰੇਵਾਲ, ਬੱਬਲ ਰਾਏ, ਦਿਵਿਆ ਦੱਤਾ ਸਟਾਰਰ ਫ਼ਿਲਮ ਮਾਂ ਜੋ ਕਿ ਬਹੁਤ ਜਲਦ ਦਰਸ਼ਕਾਂ ਦਾ ਰੂਬਰੂ ਹੋਣ ਜਾ ਰਹੀ ਹੈ। ਇਹ ਫ਼ਿਲਮ ਮਾਂ ਨੂੰ ਸਮਰਪਿਤ ਹੈ। ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਇੱਕ-ਇੱਕ ਕਰਕੇ ਗੀਤਾਂ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ਜੀ ਹਾਂ ਇਮੋਸ਼ਨਲ ਗੀਤਾਂ ਤੋਂ ਬਾਅਦ ਪਹਿਲਾਂ ਗੀਤ ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ‘ਭਾਬੀ’ ਗੀਤ ਰਿਲੀਜ਼ ਹੋ ਗਿਆ ਹੈ । ਫ਼ਿਲਮ ‘ਮਾਂ’ ‘ਚ ਉੇਨ੍ਹਾਂ ਦਾ ਇਹ ਗੀਤ ਸੁਣਨ ਨੁੰ ਮਿਲੇਗਾ । ਇਸ ਗੀਤ ਨੂੰ ਅਮਰ ਨੂਰੀ ਅਤੇ ਮਰਹੂਮ ਗਾਇਕ ਸਰਦੂਲ ਸਿਕੰਦਰ ਉੱਤੇ ਫ਼ਿਲਮਾਇਆ ਗਿਆ ਹੈ ਅਤੇ ਇਸ ਗੀਤ ‘ਚ ਫ਼ਿਲਮ ਦੇ ਹੋਰ ਵੀ ਕਈ ਕਲਾਕਾਰ ਨਜ਼ਰ ਆ ਰਹੇ ਹਨ । ਗੀਤ ‘ਚ ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ ਸਣੇ ਕਈ ਕਲਾਕਾਰ ਦਿਖਾਈ ਦੇ ਰਹੇ ਹਨ ।

ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਵੱਲੋਂ ਲਿਖੇ ਗਏ ਹਨ ਜਦੋਂਕਿ ਮਿਊਜ਼ਿਕ ਦੇਸੀ ਕਰਿਊ ਵੱਲੋਂ ਦਿੱਤਾ ਗਿਆ ਹੈ । ਇਸ ਗੀਤ ‘ਚ ਇੱਕ ਦਿਓਰ ਆਪਣੀ ਭਾਬੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜਦੋਂ ਭਰਾ ਦਾ ਠਾਕਾ ਹੋਇਆ ਸੀ । ਉਸ ਵੇਲੇ ਉਸ ਨੇ ਭਾਬੀ ਦੀ ਭੈਣ ਦੇ ਨਾਲ ਇੱਕ ਕੁੜੀ ਨੂੰ ਵੇਖਿਆ ਸੀ ਜਿਸ ਦੇ ਨਾਲ ਉਸ ਨੂੰ ਪਿਆਰ ਹੋ ਗਿਆ ਸੀ । ਆਉਣ ਵਾਲੀ ਫਿਲਮ ਮਾਂ ਦੇ ਪਹਿਲੇ ਦੋ ਰਿਲੀਜ਼ ਹੋਏ ਗੀਤ ‘ਰੱਬ ਦਾ ਰੂਪ’ ਅਤੇ ‘ਹਰ ਜਨਮ’ ਪਹਿਲਾਂ ਹੀ ਫਿਲਮ ਅਤੇ ਦਰਸ਼ਕਾਂ ਵਿਚਕਾਰ ਇੱਕ ਅਟੁੱਟ ਰਿਸ਼ਤਾ ਬਣਾ ਚੁੱਕੇ ਹਨ। ਹੁਣ, ਨਿਰਮਾਤਾਵਾਂ ਨੇ ਸਾਗਾ ਹਿੱਟਸ ‘ਤੇ ਤੀਜਾ ਗੀਤ, ‘ਭਾਬੀ’, ਰਿਲੀਜ਼ ਕੀਤਾ ਹੈ, ਜਿਸ ਨੂੰ ਦਿੱਗਜ ਅਤੇ ਬੇਮਿਸਾਲ ਪਿਆਰੀ ਗਾਇਕ ਜੋੜੀ, ਅਮਰ ਨੂਰੀ ਅਤੇ ਸਵਰਗਵਾਸੀ ਸਰਦੂਲ ਸਿਕੰਦਰ ਦੁਆਰਾ ਗਾਇਆ ਗਿਆ ਹੈ।

ਦੱਸ ਦਈਏ ਕਿ ਮਾਂ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰੇ ਨਜ਼ਰ ਆਉਣਗੇ । ਇਸ ‘ਚ ਦਿਵਿਆ ਦੱਤਾ ਗਿੱਪੀ ਗਰੇਵਾਲ ਅਤੇ ਬੱਬਲ ਰਾਏ ਦੀ ਮਾਂ ਦੇ ਕਿਰਦਾਰ ‘ਚ ਦਿਖਾਈ ਦੇਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਸਿਤਾਰੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣਗੇ । ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਵੱਲੋਂ ਲਿਖੀ ਗਈ ਹੈ । ਮਾਂ ਫ਼ਿਲਮ ਨੂੰ ਨਾਮੀ ਡਾਇਰਕੈਟਰ ਬਲਜੀਤ ਸਿੰਘ ਦਿਓ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਫ਼ਿਲਮ ਨੂੰ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ । ਇਹ ਫ਼ਿਲਮ 6 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...