October 5, 2026, 3:23 am
----------- Advertisement -----------
HomeNewsEntertainmentਮਰਹੂਮ ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਵੱਡੀ ਉਪਲਬਧੀ, ਗਾਇਕ ਨੇ ਹਾਸਲ...

ਮਰਹੂਮ ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਵੱਡੀ ਉਪਲਬਧੀ, ਗਾਇਕ ਨੇ ਹਾਸਲ ਕੀਤਾ ਇਹ ਮੁਕਾਮ

Published on

----------- Advertisement -----------

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਨਾਮ ਉਹਨਾਂ ਰੈਪਰਸ ‘ਚ ਆਇਆ ਜਿਨ੍ਹਾਂ ਨੂੰ ਦੁਨੀਆ ‘ਚ ਸਭ ਤੋਂ ਵੱਧ ਸੁਣਿਆ ਗਿਆ ਹੈ। ਹਿਪ ਹੌਪ ਬਾਏ ਦਿ ਨੰਬਰਸ’ ਦੇ ਟਵਿਟਰ ਹੈਂਡਲ ਨੇ ਹਾਲ ਹੀ ‘ਚ ਇਕ ਟਵੀਟ ਸਾਂਝਾ ਕੀਤਾ ਹੈ। ਇਸ ਟਵੀਟ ‘ਚ Highest Streamed Rappers In 2022 ਦੀ ਲਿਸਟ ਸਾਂਝੀ ਕੀਤੀ ਗਈ ਹੈ।ਟਾਪ 10 ਰੈਪਰਸ ਦੀ ਇਸ ਲਿਸਟ ‘ਚ ਦੁਨੀਆ ਭਰ ਤੋਂ ਵੱਡੇ-ਵੱਡੇ ਰੈਪਰਸ ਦੇ ਨਾਂਅ ਸ਼ਾਮਿਲ ਹਨ।

ਮਾਣ ਵਾਲੀ ਗੱਲ ਇਹ ਹੈ ਕਿ ਸਿੱਧੂ ਮੂਸੇ ਵਾਲਾ ਨੇ ਇਸ ਲਿਸਟ ‘ਚ 5ਵਾਂ ਸਥਾਨ ਹਾਸਲ ਕੀਤਾ ਹੈ। ਸਿੱਧੂ ਨੇ ਇਸ ਲਿਸਟ ‘ਚ ਡਰੇਕ ਵਰਗੇ ਰੈਪਰ ਨੂੰ ਪਛਾੜ ਦਿੱਤਾ ਹੈ। ਡਰੇਕ ਦਾ ਇਸ ਲਿਸਟ ‘ਚ 9ਵਾਂ ਸਥਾਨ ਹੈ। ਇਸ ਪੋਸਟ ਨੂੰ ਸਿੱਧੂ ਮੂਸੇ ਵਾਲਾ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਗਿਆ ਹੈ। ਪੋਸਟ ਨਾਲ ਲਿਖਿਆ ਹੈ, ”ਲੌਂਗ ਲਿਵ ਰਹਿਣਾ ਜੱਟ ਦਿਲਾਂ ਵਿੱਚ ਨੀ।” ਇਸ ਦੇ ਨਾਲ ਹੀ ਇੱਕ ਹੋਰ ਕੈਪਸ਼ਨ ਵੀ ਦਿੱਤਾ ਗਿਆ ਹੈ। ਕੈਪਸ਼ਨ ‘ਚ ਲਿਖਿਆ ਗਿਆ ਹੈ, ‘ਅਸੀਂ ਤੁਹਾਡੇ ਇਸ ਪਿਆਰ ਲਈ ਕੀ ਮਹਿਸੂਸ ਕਰਦੇ ਹਾਂ, ਇਹ ਸ਼ਬਦਾਂ ‘ਚ ਬਿਆਨ ਕਰ ਪਾਉਣਾ ਮੁਸ਼ਕਲ ਹੈ। ਤੁਸੀਂ ਸਭ ਸਿੱਧੂ ਦੀ ਫੈਮਿਲੀ ਹੋ। ਉਸ ਦੀ ਫੈਮਿਲੀ ਤੁਹਾਡੀ ਫੈਮਿਲੀ ਹੈ, ਉਸ ਦੀ ਜਿੱਤ ਤੁਹਾਡੀ ਜਿੱਤ ਹੈ।

ਇਸ ਸਾਲ ਯਾਨਿ 2023 ਵਿੱਚ ਵੀ ਸਿੱਧੂ ਲਈ ਇਨਸਾਫ ਦੀ ਜੰਗ ਜਾਰੀ ਰਹੇਗੀ।’ ਹਾਲ ਹੀ ‘ਚ ਸਿੱਧੂ ਮੂਸੇ ਵਾਲਾ ਨੂੰ ਲੈ ਕੇ ਇਹ ਖ਼ਬਰ ਆਈ ਸੀ ਕਿ ਪੁੱਤਰ ਦੀ ਯਾਦ ਵਿੱਚ ਮਾਤਾ-ਪਿਤਾ ਨੇ ਇੱਕ ਵੱਡਾ ਕਦਮ ਚੁੱਕਿਆ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ‘ਲਾਈਵ ਸ਼ੋਅ ਹੋਲੋਗ੍ਰਾਮ’ ਸ਼ੁਰੂ ਕਰਨਗੇ। 11 ਜੂਨ ਨੂੰ ਸ਼ੁੱਭਦੀਪ ਸਿੰਘ ਯਾਨੀ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੁੰਦਾ ਹੈ। ਗਾਇਕ ਦੇ ਮਾਤਾ-ਪਿਤਾ ਚਾਹੁੰਦੇ ਹਨ ਕਿ ਸਿੱਧੂ ਦੇ ਇਹ ਸ਼ੋਅ ਉਨ੍ਹਾਂ ਦੇ ਜਨਮਦਿਨ ਵਾਲੇ ਦਿਨ ਤੋਂ ਹੀ ਸ਼ੁਰੂ ਹੋਣ। ਮਿਊਜ਼ਿਕ ਕੰਪਨੀ ਨਾਲ ਹੋਏ ਸਮਝੋਤੇ ਤਹਿਤ ਵੱਖ-ਵੱਖ ਦੇਸ਼ਾਂ ਵਿੱਚ ਸਿੱਧੂ ਮੂਸੇਵਾਲਾ ਦੇ ਸ਼ੋਅ ਲਗਾਏ ਜਾਣਗੇ। ਇਸ ਲਾਈਵ ਸ਼ੋਅਸ ਦੇ ਜ਼ਰੀਏ ਸਿੱਧੂ ਮੂਸੇਵਾਲਾ ਪ੍ਰੋਜੈਕਟਰ ਰਾਹੀਂ ਹੂ-ਬ-ਹੂ ਆਪਣੇ ਫੈਨਜ਼ ਦੇ ਨਾਲ ਰੁਬਰੂ ਹੁੰਦੇ ਹੋਏ ਨਜ਼ਰ ਆਉਣਗੇ। ਅਜਿਹਾ ਇਸ ਲਈ ਹੋਵੇਗਾ ਕਿਉਂਕਿ ਇਹ ਸ਼ੋਅ ਲੇਜ਼ਰ ਤਕਨੀਕ ਨਾਲ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...