July 22, 2026, 8:15 pm
----------- Advertisement -----------
HomeNewsEntertainmentਇੰਤਜ਼ਾਰ ਹੋਇਆ ਖ਼ਤਮ! ਫਿਲਮ Laung Laachi 2 ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼...

ਇੰਤਜ਼ਾਰ ਹੋਇਆ ਖ਼ਤਮ! ਫਿਲਮ Laung Laachi 2 ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼ (ਵੀਡੀਓ)

Published on

----------- Advertisement -----------

ਪੰਜਾਬੀ ਫ਼ਿਲਮਾਂ ਦਿਨੋਂ ਦਿਨ ਪੂਰੀ ਦੁਨੀਆਂ ਵਿੱਚ ਨਾਂ ਕਮਾ ਰਹੀਆਂ ਹਨ। ਇਸ ਦੇ ਚੱਲਦਿਆਂ ਕਈ ਪੰਜਾਬੀ ਕਲਾਕਾਰ ਆਪਣੀ ਨਵੀਂ ਆਉਣ ਵਾਲੀ ਫ਼ਿਲਮ ਦਾ ਐਲਾਨ ਪਹਿਲਾ ਹੀ ਕਰ ਰਹੇ ਹਨ। ਇਸ ਦੇ ਨਾਲ ਹੀ ਸਾਲ 2018 ਵਿੱਚ ਆਈ ਫ਼ਿਲਮ ਲੌਂਗ ਲਾਚੀ ਨੇ ਦਰਸ਼ਕਾਂ ਦਾ ਚੰਗਾ ਮਨੋਰੰਜਨ ਕੀਤਾ ਤੇ ਲੋਕਾਂ ਵੱਲੋਂ ਵੀ ਇਸ ਫ਼ਿਲਮ ਨੂੰ ਚੰਗਾ ਹੁੰਗਾਰਾ ਮਿਲਿਆ। ਜਿਸ ਤੋਂ ਬਾਅਦ ਹੁਣ ਨੀਰੂ ਬਾਜਵਾ ਜਲਦ ਹੀ ਫਿਲਮ ਲੌਂਗ ਲਾਚੀ 2 ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਵੇਗੀ। ਇਸ ਫਿਲਮ ਵਿੱਚ ਨੀਰੂ ਬਾਜਵਾ ਦੇ ਨਾਲ ਐਮੀ ਵਿਰਕ ਅਤੇ ਅੰਬਰਦੀਪ ਵੀ ਨਜ਼ਰ ਆਉਣਗੇ। ਹੁਣ ਇਸ ਫਿਲਮ ਦਾ ਟ੍ਰੇਲਰ ਲਾਂਚ ਹੋ ਚੁੱਕਾ ਹੈ। ਫਿਲਮ ਮੇਕਰਸ ਵੱਲੋਂ ਪੋਸਟਰ ਤੋਂ ਬਾਅਦ ਇਸ ਫਿਲਮ ਦਾ ਟ੍ਰੇਲਰ ਲਾਂਚ ਕਰ ਦਿੱਤਾ ਗਿਆ ਹੈ। ਇਸ ਫਿਲਮ ਦੇ ਟ੍ਰੇਲਰ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ। ਫਿਲਮ ਦੇ ਵਿੱਚ ਐਮੀ ਵਿਰਕ, ਅੰਬਰਦੀਪ ਸਿੰਘ ਅਤੇ ਨੀਰੂ ਬਾਜਵਾ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ।

YouTube player

ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦੇ ਟ੍ਰੇਲਰ ਦੀ ਵੀਡੀਓ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਟ੍ਰੇਲਰ ਆ ਗਿਆ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ –‘ਟ੍ਰੇਲਰ ਆ ਗਿਆ ਹੈ…Laung Laachi 2💕’। ਇਸ ਪੋਸਟ ਉੱਤੇ ਕਲਾਕਾਰ ‘ਤੇ ਫੈਨਜ਼ ਕਮੈਂਟ ਕਰਕੇ ਫਿਲਮ ਟੀਮ ਨੂੰ ਵਧਾਈਆਂ ਦੇ ਰਹੇ ਹਨ। ਇਹ ਤਿੰਨ ਲੋਕਾਂ ਦੇ ਲਵ ਟ੍ਰਾਈਐਂਗਲ ਨੂੰ ਦਰਸਾਉਂਦੀ ਹੈ। ਫਿਲਮ ਦੇ ਟ੍ਰੇਲਰ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਦੋ ਮੁੰਡੇ ਇੱਕੋ ਕੁੜੀ ਦੇ ਪਿਆਰ ਵਿੱਚ ਪੈ ਜਾਂਦੇ ਹਨ। ਇਨ੍ਹਾਂ ਦੋ ਪ੍ਰੇਮੀਆਂ ਦਾ ਕਿਰਦਾਰ ਐਮੀ ਵਿਰਕ ਤੇ ਅੰਬਰਦੀਪ ਨਿਭਾ ਰਹੇ ਹਨ ਤੇ ਨੀਰੂ ਬਾਜਵਾ ਉਸ ਮੁਟਿਆਰ ਦਾ ਕਿਰਦਾਰ ਨਿਭਾ ਰਹੀ ਹੈ। ਇਸ ਫਿਲਮ ਵਿੱਚ ਨੀਰੂ ਬਾਜਵਾ, ਐਮੀ ਵਿਰਕ, ਅੰਬਰਦੀਪ ਸਣੇ ਜਸਵਿੰਦਰ ਬਰਾੜ, ਅਮਰ ਨੂਰੀ, ਗੁਰਮੀਤ ਸਾਜਨ ਅਤੇ ਸਾਹਿਬ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਹ ਫਿਲਮ 19 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...