August 5, 2026, 7:31 am
----------- Advertisement -----------
HomeNewsEntertainmentਪੀ.ਐਮ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਡਾ ਸਮੇਤ ਇਨ੍ਹਾਂ ਨੇਤਾਵਾਂ ਨੇ ਰਾਜੂ...

ਪੀ.ਐਮ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਡਾ ਸਮੇਤ ਇਨ੍ਹਾਂ ਨੇਤਾਵਾਂ ਨੇ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

Published on

----------- Advertisement -----------

ਮਸ਼ਹੂਰ ਕਾਮੇਡੀਅਨ/ਅਭਿਨੇਤਾ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ (21 ਸਤੰਬਰ) ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ 58 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਪਿਛਲੇ 41 ਦਿਨਾਂ ਤੋਂ ਏਮਜ਼ ਵਿੱਚ ਇਲਾਜ ਅਧੀਨ ਸਨ।ਰਾਜੂ ਸ਼੍ਰੀਵਾਸਤਵ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਲੋਕ ਨਮ ਅੱਖਾਂ ਨਾਲ ਰਾਜੂ ਸ਼੍ਰੀਵਾਸਤਵ ਨੂੰ ਸ਼ਰਧਾਂਜਲੀ ਦੇ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਨੇਤਾਵਾਂ ਨੇ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।
ਪੀਐਮ ਮੋਦੀ ਨੇ ਟਵੀਟ ਵਿੱਚ ਲਿਖਿਆ, ਰਾਜੂ ਸ਼੍ਰੀਵਾਸਤਵ ਨੇ ਸਾਡੀ ਜ਼ਿੰਦਗੀ ਨੂੰ ਹਾਸੇ ਅਤੇ ਸਕਾਰਾਤਮਕਤਾ ਨਾਲ ਰੋਸ਼ਨ ਕੀਤਾ ਹੈ। ਉਹ ਦੁਨੀਆ ਨੂੰ ਛੇਤੀ ਛੱਡ ਕੇ ਚਲੇ ਗਏ ਪਰ ਆਪਣੇ ਸ਼ਾਨਦਾਰ ਕੰਮ ਕਾਰਨ ਉਹ ਅਣਗਿਣਤ ਲੋਕਾਂ ਦੇ ਦਿਲਾਂ ‘ਚ ਵਸੇ ਰਹਿਣਗੇ। ਉਸ ਦਾ ਜਾਣਾ ਦੁਖਦਾਈ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਪ੍ਰਤੀ ਮੇਰੀ ਸੰਵੇਦਨਾ
ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਰਾਜੂ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼ਾਹ ਨੇ ਕਿਹਾ ਕਿ ਰਾਜੂ ਸ਼੍ਰੀਵਾਸਤਵ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਸੀ। ਸ਼ਾਹ ਨੇ ਕਿਹਾ, ‘ਉਨ੍ਹਾਂ ਦੀ ਮੌਤ ਕਲਾ ਜਗਤ ਲਈ ਵੱਡਾ ਘਾਟਾ ਹੈ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ, ਪ੍ਰਮਾਤਮਾ ਉਨ੍ਹਾਂ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਵੇ।
ਭਾਜਪਾ ਪ੍ਰਧਾਨ ਨੱਡਾ ਨੇ ਕਿਹਾ ਕਿ ਰਾਜੂ ਸ਼੍ਰੀਵਾਸਤਵ ਦੀ ਮੌਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਕਿਹਾ, ‘ਰਾਜੂ ਸ਼੍ਰੀਵਾਸਤਵ ਨੇ ਕਾਮੇਡੀ ਦੀ ਦੁਨੀਆ ‘ਚ ਵੱਖਰੀ ਛਾਪ ਛੱਡੀ ਹੈ। ਸੋਗ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹੈ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਰਾਜੂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ”ਪ੍ਰਸਿੱਧ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਜੀ ਦੇ ਦਿਹਾਂਤ ਤੋਂ ਮੈਂ ਬਹੁਤ ਦੁਖੀ ਹਾਂ। ਉਹ ਇੱਕ ਨਿਪੁੰਨ ਕਲਾਕਾਰ ਹੋਣ ਦੇ ਨਾਲ-ਨਾਲ ਇੱਕ ਬਹੁਤ ਹੀ ਜਿੰਦਾ ਦਿਲ ਵਿਅਕਤੀ ਵੀ ਸਨ। ਉਹ ਸਮਾਜਿਕ ਖੇਤਰ ਵਿੱਚ ਵੀ ਬਹੁਤ ਸਰਗਰਮ ਸਨ। ਉਨ੍ਹਾਂ ਦੇ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ।
ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ਰਧਾਂਜਲੀ ਭੇਟ ਕੀਤੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ”ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਬਾਰੇ ਸੁਨ ਕੇ ਬਹੁਤ ਦੁੱਖ ਲੱਗਿਆ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਨਾਲ ਮੇਰੀ ਸੰਵੇਦਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...