ਹਾਲ ਹੀ ‘ਚ ਹੋਈ ਤੁਨੀਸ਼ਾ ਸ਼ਰਮਾ ਦੀ ਮੌਤ ਦੀ ਖਬਰ ਨਾਲ ਅਜੇ ਫਿਲਮ ਇੰਡਸਟਰੀ ਦੇ ਲੋਕ ਸਦਮੇ ਤੋਂ ਬਾਹਰ ਨਹੀਂ ਆਏ ਸਨ ਕਿ ਹੁਣ ਇਕ ਹੋਰ ਅਦਾਕਾਰਾ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਹੁਣ ਛੱਤੀਸਗੜ੍ਹ ਦੇ ਰਾਏਗੜ੍ਹ ਦੀ ਰਹਿਣ ਵਾਲੀ 22 ਸਾਲਾ ਸੋਸ਼ਲ ਮੀਡੀਆ ਪ੍ਰਭਾਵਕ ਲੀਨਾ ਨਾਗਵੰਸ਼ੀ ਨੇ ਖੁਦਕੁਸ਼ੀ ਕਰ ਲਈ ਹੈ। ਲੀਨਾ ਦੀ ਮੌਤ ਤੋਂ ਹਰ ਕੋਈ ਸਦਮੇ ‘ਚ ਹੈ। ਉਸ ਦੇ ਪਰਿਵਾਰਕ ਮੈਂਬਰ ਵੀ ਸਦਮੇ ਵਿੱਚ ਹਨ। ਪੁਲਿਸ ਇਸ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ ਕਿ ਲੀਨਾ ਨੇ ਅਜਿਹਾ ਕਿਉਂ ਕੀਤਾ।

ਦੱਸ ਦੇਈਏ ਕਿ 22 ਸਾਲਾ ਸੋਸ਼ਲ ਮੀਡੀਆ ਇੰਫਲੁਇੰਸਰ ਦੀ ਮੌਤ ਨੇ ਇਕ ਵਾਰ ਫਿਰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਹ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਸੀ ਅਤੇ ਉਸ ਦੀ ਬਹੁਤ ਵੱਡੀ ਫੈਨ ਫਾਲੋਇੰਗ ਸੀ। ਮੀਡੀਆ ਰਿਪੋਰਟਾਂ ਮੁਤਾਬਕ ਲੀਨਾ ਨੇ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।












