September 8, 2026, 1:53 am
----------- Advertisement -----------
HomeNewsEntertainmentਮਾਂ ਪੁੱਤਰ ਦੇ ਪਿਆਰ ਦੀ ਕਹਾਣੀ ਨੂੰ ਬਿਆਨ ਕਰਦਾ ਗਿੱਪੀ ਗਰੇਵਾਲ ਦੀ...

ਮਾਂ ਪੁੱਤਰ ਦੇ ਪਿਆਰ ਦੀ ਕਹਾਣੀ ਨੂੰ ਬਿਆਨ ਕਰਦਾ ਗਿੱਪੀ ਗਰੇਵਾਲ ਦੀ ਫ਼ਿਲਮ ਮਾਂ’ ਦਾ ਟੀਜ਼ਰ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਗਾਇਕ, ਨਿਰਮਾਤਾ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਆਪਣੀ ਨਵੀਂ ਪੰਜਾਬੀ ਫਿਲਮ ਦੇ ਨਾਲ ਜਲਦ ਹੀ ਦਰਸ਼ਕਾਂ ‘ਚ ਧਮਾਕਾ ਕਰਨ ਜਾ ਰਹੇ ਹਨ। ਦੱਸ ਦੇਈਏ ਕਿ ਗਿੱਪੀ ਗਰੇਵਾਲ (Gippy Grewal ) ਦੀ ਫ਼ਿਲਮ ‘ਮਾਂ’ (Maa) ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਇਸ ਟੀਜ਼ਰ ‘ਚ ਮਾਂ ਪੁੱਤਰ ਦੇ ਪਿਆਰ ਨੂੰ ਬਿਆਨ ਕੀਤਾ ਗਿਆ ਹੈ, ਕਿ ਕਿਸ ਤਰ੍ਹਾਂ ਇੱਕ ਮਾਂ ਜੋ ਬਾਹਰੋਂ ਤਾਂ ਬੜੀ ਸਖਤ ਦਿਖਾਈ ਦਿੰਦੀ ਹੈ । ਪਰ ਜਦੋਂ ਬੱਚੇ ਨੂੰ ਇੱਕ ਝਰੀਟ ਵੀ ਆਉਂਦੀ ਹੈ ਤਾਂ ਉਹ ਪ੍ਰੇਸ਼ਾਨ ਹੋ ਜਾਂਦੀ ਹੈ । ਮਾਂ ਪੁੱਤਰ ਦੇ ਪਿਆਰ ਦੀ ਕਹਾਣੀ ਨੂੰ ਬਿਆਨ ਕਰਦੀ ਇਸ ਫ਼ਿਲਮ ‘ਚ ਦਿਵਿਆ ਦੱਤਾ ਨੇ ਮਾਂ ਦਾ ਕਿਰਦਾਰ ਨਿਭਾਇਆ ਹੈ ਜੋ ਕਿ ਹਰ ਕਿਸੇ ਨੂੰ ਬਹੁਤ ਹੀ ਪਸੰਦ ਆ ਰਿਹਾ ਹੈ ।

YouTube player

ਫ਼ਿਲਮ ਇਸੇ ਸਾਲ 6 ਮਈ 2022 ਨੂੰ ਰਿਲੀਜ਼ ਹੋਵੇਗੀ। ਦਸ ਦੇਈਏ ਕਿ ਇਸ ਫਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫਿਲਮ ਨੂੰ ਰਾਣਾ ਰਣਬੀਰ ਦੁਆਰਾ ਲਿਖਿਆ ਗਿਆ ਹੈ। ਪ੍ਰਸ਼ੰਸਕ ਇਸ ਫਿਲਮ ਨੂੰ ਲੈਕੇ ਬਹੁਤ ਹੀ ਉਤਸਾਹਿਤ ਹਨ। ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਈ ਸੀ। ਇਸ ਦੇ ਨਾਲ ਹੀ ਗਿਪੀ ਗਰੇਵਾਲ ਦੀ ਇਕ ਹੋਰ ਫਿਲਮ ਜਲਦ ਹੀ ਆਵੇਗੀ ਜਿਸ ਵਿੱਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ। ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ।

ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਉਨ੍ਹਾਂ ਦਾ ਨਾਮ ਚੋਟੀ ਦੇ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ। ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਮ ਰਵਨੀਤ ਕੌਰ ਗਰੇਵਾਲ ਹੈ ਅਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ । ਸ਼ਿੰਦਾ, ਏਕਮ, ਅਤੇ ਗੁਰਬਾਜ਼ ਗਰੇਵਾਲ। ਉਹ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...