September 6, 2026, 3:09 am
----------- Advertisement -----------
HomeNewsEntertainmentਮਾਧੁਰੀ ਦੀਕਸ਼ਿਤ ਦੇ ਜਨਮ ਦਿਨ ਮੌਕੇ ਜਾਣੋ ਉਹਨਾਂ ਦੇ ਫ਼ਿਲਮੀ ਕਰੀਅਰ ਦੀ...

ਮਾਧੁਰੀ ਦੀਕਸ਼ਿਤ ਦੇ ਜਨਮ ਦਿਨ ਮੌਕੇ ਜਾਣੋ ਉਹਨਾਂ ਦੇ ਫ਼ਿਲਮੀ ਕਰੀਅਰ ਦੀ ਪੂਰੀ ਕਹਾਣੀ

Published on

----------- Advertisement -----------

ਮਾਧੁਰੀ ਦੀਕਸ਼ਿਤ ਨੇ ਬਾਲੀਵੁੱਡ ‘ਤੇ ਲੰਮਾ ਸਮਾਂ ਰਾਜ ਕੀਤਾ ਹੈ ਅਤੇ ਅੱਜ ਵੀ ਉਸ ਦਾ ਜਲਵਾ ਬਰਕਰਾਰ ਹੈ । ਮਾਧੁਰੀ ਦੀਕਸ਼ਿਤ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਕੁਝ ਅਜਿਹੀਆਂ ਗੱਲਾਂ ਦੱਸਾਂਗੇ ਜੋ ਸ਼ਾਇਦ ਬਹੁਤ ਹੀ ਘੱਟ ਲੋਕਾਂ ਨੂੰ ਪਤਾ ਹੋਣਗੀਆਂ । ਮਾਧੁਰੀ ਦੀਕਸ਼ਿਤ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ।ਮਾਧੁਰੀ ਹੁਣ ਆਪਣੇ ਗ੍ਰਹਿਸਥ ਜ਼ਿੰਦਗੀ ‘ਚ ਰੁੱਝੀ ਹੋਈ ਹੈ । ਮਾਧੁਰੀ ਨੇ ਆਪਣੀ ਸ਼ੁਰੂਆਤੀ ਪੜਾਈ ਡਿਵਾਈਨ ਚਾਈਲਡ ਹਾਈ ਸਕੂਲ ਤੋਂ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੇ ਮੁੰਬਈ ਯੂਨੀਵਰਸਿਟੀ ਤੋਂ ਬੀ.ਏ ਕੀਤੀ। ਉਸ ਤੋਂ ਪਹਿਲਾਂ ਮਾਧੁਰੀ ਨੂੰ ਬਚਪਨ ਤੋਂ ਹੀ ਡਾਂਸ ਦਾ ਸ਼ੌਕ ਸੀ। ਜਦੋਂ ਉਹ ਕੇਵਲ ਤਿੰਨ ਸਾਲਾਂ ਦੀ ਸੀ,ਉਨ੍ਹਾਂ ਨੇ ਡਾਂਸ ਸਿੱਖਣਾ ਸ਼ੁਰੂ ਕਰ ਦਿੱਤਾ।ਜਦੋਂ ਉਹ 8 ਸਾਲ ਦੀ ਹੋਈ ਤਾਂ ਜਾ ਕੇ ਉਨ੍ਹਾਂ ਨੇ ਇੱਕ ਕਲਾਸਿਕਲ ਪ੍ਰਤਿਯੋਗਿਤਾ ਵਿੱਚ ਹਿੱਸਾ ਲਿਆ ਅਤੇ ਉਹ ਉਨ੍ਹਾਂ ਦਾ ਪਹਿਲਾ ਪਰਫਾਰਮੈਂਸ ਸੀ।

ਦੱਸ ਦੇਈਏ ਕਿ ਮਾਧੁਰੀ ਡਾਂਸ ਵਿੱਚ ਇੰਨੀ ਪਰਫੈਕਟ ਹੋ ਗਈ ਕਿ ਜਦੋਂ ਉਹ ਕੇਵਲ ਟੀਨਏਜ ਸੀ, ਉਸ ਸਮੇਂ ਉਹ ਆਪਣੀਆਂ ਭੈਣਾਂ ਦੇ ਨਾਲ ਡਾਂਸ ਕਲਾਸੇਸ ਲੈਂਦੀ ਸੀ ਅਤੇ ਬੱਚਿਆਂ ਨੂੰ ਡਾਂਸ ਵੀ ਸਿਖਾਉਂਦੀ ਸੀ। ਇਹ ਡਾਸਿੰਗ ਅੱਜ ਵੀ ਉਨ੍ਹਾਂ ਦੀ ਤਾਕਤ ਹੈ। ਮਾਧੁਰੀ ਦੀਕਸ਼ਿਤ ਦੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਇਸ ਦੀ ਸ਼ੁਰੂਆਤ ਸਾਲ 1984 ਵਿੱਚ ਰਾਜਸ਼੍ਰੀ ਪੋ੍ਰਡਕਸ਼ਨ ਦੀ ਫਿਲਮ ‘ਅਬੋਧ’ ਤੋਂ ਕੀਤੀ ਸੀ। ਹਾਲਾਂਕਿ ਟਿਕਟ ਖਿੜਕੀ ਤੇ ਇਹ ਫਿਲਮ ਕੁੱਝ ਖਾਸ ਕਮਾਲ ਨਹੀਂ ਕਰ ਸਕੀ ਅਤੇ ਜਿਸ ਤੋਂ ਬਾਅਦ ਮਾਧੁਰੀ ਨੂੰ ਆਪਣੇ ਸ਼ੁਰੂਆਤੀ ਕਰੀਅਰ ਵਿੱਚ ਕਈ ਨਾਕਾਮੀਆਂ ਝੇਲਣੀਆਂ ਪਈਆਂ।

ਹਾਲਾਂਕਿ 1988 ਵਿੱਚ ਆਈ ਫਿਲਮ’ ਦਯਾਵਾਨ’ ਵਿੱਚ ਆਪਣੇ ਤੋਂ 21 ਸਾਲ ਵੱਡੀ ਉਮਰ ਦੇ ਅਦਾਕਾਰ ਵਿਨੋਦ ਖੰਨਾ ਦੇ ਨਾਲ ਦਿੱਤੇ ਗਏ ਉਨ੍ਹਾਂ ਦੇ ਕਿੱਸ ਸੀਨ ਨੇ ਉਸ ਸਮੇਂ ਤਹਿਲਕਾ ਮਚਾ ਦਿੱਤਾ ਸੀ। ਦੱਸ ਦੇਈਏ ਕਿ ਇਸ ਸੀਨ ਦੀ ਖੂਬ ਆਲੋਚਨਾ ਵੀ ਹੋਈ। ਬਾਅਦ ਵਿੱਚ ਮਾਧੁਰੀ ਨੇ ਵੀ ਮੰਨਿਆ ਕਿ ਇਹ ਕਿੱਸ ਸੀਨ ਨਹੀਂ ਕਰਨਾ ਚਾਹੀਦਾ ਸੀ। ਮਾਧੁਰੀ ਲਗਾਤਾਰ ਵਧੀਆ ਮੌਕੇ ਦੇ ਲਈ ਕੋਸ਼ਿਸ਼ ਕਰ ਰਹੀ ਸੀ ਅਤੇ ਫਿਰ ਉਨ੍ਹਾਂ ਨੂੰ ਮਿਲੀ ਸਾਲ 1988 ਵਿੱਚ ਆਈ ਐਨ.ਚੰਦਰਾ ਦੀ ਫਿਲਮ ‘ਤੇਜ਼ਾਬ’। ਇਹ ਫਿਲਮ ਉਨ੍ਹਾਂ ਦੇ ਕਰੀਅਰ ਦੇ ਲਈ ਟਰਨਿੰਗ ਪੁਆਈਂਟ ਸਾਬਿਤ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...