June 9, 2026, 12:48 pm
----------- Advertisement -----------
HomeNewsEntertainmentਇਸ ਦਿਨ ਹੋਵੇਗਾ ਰਿਲੀਜ਼ ਹੋਵੇਗਾ ਫ਼ਿਲਮ 'ਮੈਂ ਵਿਆਹ ਨਹੀਂ ਕਰਾਉਣਾ ਤੇਰੇ...

ਇਸ ਦਿਨ ਹੋਵੇਗਾ ਰਿਲੀਜ਼ ਹੋਵੇਗਾ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਦਾ ਟੀਜ਼ਰ

Published on

----------- Advertisement -----------

ਪੰਜਾਬੀ ਸਟਾਰ ਸੋਨਮ ਬਾਜਵਾ ਅਤੇ ਅਭਿਨੇਤਾ ਅਤੇ ਗਾਇਕ ਗੁਰਨਾਮ ਭੁੱਲਰ ਦੀ ਫਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ 4 ਮਾਰਚ 2022 ਨੂੰ ਵੱਡੇ ਪਰਦੇ ‘ਤੇ ਆਉਣ ਵਾਲੀ ਹੈ। ਉਨ੍ਹਾਂ ਨੇ ਫ਼ਿਲਮ ਦਾ ਪੋਸਟਰ ਵੀ ਬਹੁਤ ਹੀ ਸ਼ਾਨਦਾਰ ਢੰਗ ਦੇ ਨਾਲ ਪੋਸਟ ਕੀਤਾ ਸੀ।ਹੁਣ ਉਨ੍ਹਾਂ ਨੇ ਫ਼ਿਲਮ ਦੇ ਟੀਜ਼ਰ ਨੂੰ ਰਿਲੀਜ਼ ਕਰਨ ਦੀ ਤਰੀਕ ਵੀ ਖ਼ਾਸ ਅੰਦਾਜ਼ ਦੇ ਨਾਲ ਪੋਸਟ ਕੀਤੀ ਹੈ। ਟੀਜ਼ਰ ਨੂੰ ਲੈ ਕੇ ਪ੍ਰਸ਼ੰਸਕ ਵੀ ਕਾਫੀ ਉਤਸੁਕ ਹਨ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਟੀਜ਼ਰ ਦੀ ਡੇਟ ਨੂੰ ਰਵੀਲ ਕਰਦੇ ਹੋਏ ਇੱਕ ਪੋਸਟਰ ਸਾਂਝਾ ਕੀਤਾ ਹੈ, ਅਤੇ ਇਸ ਗੀਤ ਨੂੰ ਗੁਰਨਾਮ ਨੇ ਆਪਣੇ ਗੀਤ Foot ਦੇ ਨਾਲ ਅਪਲੋਡ ਕੀਤਾ ਹੈ।

ਇਸ ਪੋਸਟਰ ਚ ਦੋਵਾਂ ਕਲਾਕਾਰਾਂ ਦੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ, ਦੋਵੇਂ ਇੱਕ ਦੂਜੇ ਦੀਆਂ ਅੱਖਾਂ ਚ ਅੱਖਾਂ ਪਾ ਕੇ ਇੱਕ-ਦੂਜੇ ਨੂੰ ਦੇਖ ਰਹੇ ਨੇ। ਦਰਸ਼ਕਾਂ ਨੂੰ ਇਹ ਪੋਸਟਰ ਕਾਫੀ ਪਸੰਦ ਆ ਰਿਹਾ ਹੈ। ਦੱਸ ਦਈਏ ਫ਼ਿਲਮ ਦਾ ਟੀਜ਼ਰ 8 ਫਰਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਫ਼ਿਲਮ 4 ਮਾਰਚ ਨੂੰ ਦਰਸ਼ਕਾਂ ਦੇ ਵਿਚਕਾਰ ਹੋਵੇਗੀ। ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦੀ ਕਹਾਣੀ ਰੁਪਿੰਦਰ ਇੰਦਰਜੀਤ ਵੱਲੋਂ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ। ਇਸ ਫ਼ਿਲਮ ਰੁਪਿੰਦਰ ਰੂਪੀ, Garry Vander, ਪ੍ਰੀਤ ਰੰਧਾਵਾ, ਜਸਵਿੰਦਰ ਲਹਿਰੀ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

ਦੱਸ ਦਈਏ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਇਸ ਤੋਂ ਪਹਿਲਾਂ ਗੁੱਡੀਆਂ ਪਟੋਲੇ ਫ਼ਿਲਮ ਚ ਇਕੱਠੇ ਨਜ਼ਰ ਆ ਚੁੱਕੇ ਨੇ। ਜੇ ਗੱਲ ਕਰੀਏ ਗੁਰਨਾਮ ਭੁੱਲ ਦੇ ਵਰਕ ਫਰੰਟ ਦੀ ਤਾਂ ਉਹ ਫ਼ਿਲਮਾਂ ਦੇ ਨਾਲ-ਨਾਲ ਆਪਣੇ ਸਿੰਗਲ ਤੇ ਡਿਊਟ ਸੌਂਗ ਰਿਲੀਜ਼ ਕਰਦੇ ਰਹਿੰਦੇ ਨੇ। ਹਾਲ ਹੀ ਚ ਉਹ 90 degree ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਨੇ। ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...