June 2, 2026, 2:05 pm
----------- Advertisement -----------
HomeNewsEntertainmentਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਇਸ ਖਾਸ ਜਗ੍ਹਾ 'ਤੇ ਕਰਨ ਜਾ ਰਹੇ...

ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਇਸ ਖਾਸ ਜਗ੍ਹਾ ‘ਤੇ ਕਰਨ ਜਾ ਰਹੇ ਹਨ ਮੰਗਣੀ, ਜਲਦ ਹੀ ਕਰਨਗੇ ਵਿਆਹ !

Published on

----------- Advertisement -----------

ਮੁੰਬਈ: ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਬਾਲੀਵੁੱਡ ਦੀ ਅਜਿਹੀ ਜੋੜੀ ਹੈ, ਜਿਨ੍ਹਾਂ ‘ਤੇ ਹਰ ਕਿਸੇ ਦੀਆਂ ਨਜ਼ਰਾਂ ਰਹਿੰਦੀਆਂ ਹਨ। ਇਹ ਜੋੜਾ ਹਮੇਸ਼ਾ ਆਪਣੇ ਰਿਸ਼ਤੇ ਨੂੰ ਲੈ ਕੇ ਚਰਚਾ ‘ਚ ਰਹਿੰਦਾ ਹੈ। ਇਸ ਦੇ ਨਾਲ ਹੀ ਦੋਹਾਂ ਦੀ ਮੰਗਣੀ ਅਤੇ ਵਿਆਹ ਦੀਆਂ ਖਬਰਾਂ ਹਮੇਸ਼ਾ ਉੱਡਦੀਆਂ ਰਹਿੰਦੀਆਂ ਹਨ। ਇਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਇਨ੍ਹਾਂ ਦੋਵਾਂ ਦੇ ਵਿਆਹ ਅਤੇ ਮੰਗਣੀ ਦੀ ਚਰਚਾ ਹੋ ਰਹੀ ਹੈ। ਦੋਵਾਂ ਦੀ ਮੰਗਣੀ ਨੂੰ ਲੈ ਕੇ ਇਕ ਟ੍ਰੇਡ ਐਕਸਪਰਟ ਵੱਲੋਂ ਟਵੀਟ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਕ ਵਾਰ ਫਿਰ ਤੋਂ ਇਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਚਰਚਾ ਗਰਮ ਹੋ ਗਈ ਹੈ। ਉਮੈਰ ਸੰਧੂ ਨੇ ਟਵਿੱਟਰ ‘ਤੇ ਲਿਖਿਆ, “ਬਾਲੀਵੁੱਡ ਤੋਂ ਵੱਡਾ ਬ੍ਰੇਕਆਊਟ। ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਅਗਲੇ ਹਫਤੇ ਪੈਰਿਸ ਵਿੱਚ ਮੰਗਣੀ ਕਰਨਗੇ।”

ਉਮੈਰ ਸੰਧੂ ਦੇ ਇਸ ਟਵੀਟ ਤੋਂ ਬਾਅਦ ਪ੍ਰਸ਼ੰਸਕਾਂ ‘ਚ ਹੰਗਾਮਾ ਮਚ ਗਿਆ ਹੈ ਅਤੇ ਲੋਕ ਮਲਾਇਕਾ-ਅਰਜੁਨ ਨੂੰ ਬਹੁਤ-ਬਹੁਤ ਵਧਾਈਆਂ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਵਾਂ ਨੇ ਸਾਲ 2019 ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਆਪਣੇ ਰਿਸ਼ਤੇ ਨੂੰ ਜਨਤਕ ਕੀਤਾ ਸੀ। ਇਨ੍ਹਾਂ ਦੋਵਾਂ ਨੂੰ ਅਕਸਰ ਸੋਸ਼ਲ ਮੀਡੀਆ ‘ਤੇ ਇਕ-ਦੂਜੇ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਦੇਖਿਆ ਜਾਂਦਾ ਸੀ। ਫੈਨਜ਼ ਨੂੰ ਅਰਜੁਨ ਅਤੇ ਮਲਾਇਕਾ ਦੇ ਵਿਆਹ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਸੀ। ਇੱਥੋਂ ਤੱਕ ਕਿ ਬੀ-ਟਾਊਨ ਦੇ ਇਸ ਜੋੜੇ ਨੂੰ ਵਿਆਹ ਨੂੰ ਲੈ ਕੇ ਕਈ ਵਾਰ ਸਵਾਲ ਪੁੱਛੇ ਗਏ ਸਨ। ਹਾਲਾਂਕਿ ਹੁਣ ਤੱਕ ਨਾ ਤਾਂ ਮਲਾਇਕਾ ਅਤੇ ਨਾ ਹੀ ਅਰਜੁਨ ਕਪੂਰ ਨੇ ਆਪਣੇ ਵਿਆਹ ਨੂੰ ਲੈ ਕੇ ਚੁੱਪੀ ਤੋੜੀ ਹੈ। ਪਰ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਮਲਾਇਕਾ ਅਤੇ ਅਰਜੁਨ ਦੇ ਫੈਨਜ਼ ਕਾਫੀ ਖੁਸ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...