August 25, 2026, 1:33 am
----------- Advertisement -----------
HomeNewsEntertainmentਨਹੀਂ ਹੋ ਰਿਹਾ ਮਲਾਇਕਾ ਅਰੋੜਾ ਤੇ ਅਰਜੁਨ ਕਪੂਰ ਦਾ ਵਿਆਹ ,ਅਦਾਕਾਰਾ ਨੇ...

ਨਹੀਂ ਹੋ ਰਿਹਾ ਮਲਾਇਕਾ ਅਰੋੜਾ ਤੇ ਅਰਜੁਨ ਕਪੂਰ ਦਾ ਵਿਆਹ ,ਅਦਾਕਾਰਾ ਨੇ ਦੱਸਿਆ ‘ਹਾਂ’ ਕਹਿਣ ਦਾ ਸੱਚ

Published on

----------- Advertisement -----------

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਆਪਣੀ ਫਿਟਨੈੱਸ ਅਤੇ ਫੈਸ਼ਨ ਸਟੇਟਮੈਂਟ ਲਈ ਜਾਣੀ ਜਾਂਦੀ ਹੈ। ਸਟਾਈਲਿਸ਼ ਲੁੱਕ ਤੋਂ ਇਲਾਵਾ ਉਨ੍ਹਾਂ ਦੀ ਪਰਸਨਲ ਲਾਈਫ ਵੀ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਉਹ ਆਪਣੇ ਤੋਂ 12 ਸਾਲ ਛੋਟੇ ਅਭਿਨੇਤਾ ਅਰਜੁਨ ਕਪੂਰ ਨੂੰ ਲੰਬੇ ਸਮੇਂ ਤੋਂ ਡੇਟ ਕਰ ਰਹੀ ਹੈ। ਉਨ੍ਹਾਂ ਦਾ ਰਿਸ਼ਤਾ ਕਿਸੇ ਤੋਂ ਲੁਕਿਆ ਨਹੀਂ ਹੈ। ਕੁਝ ਦਿਨਾਂ ਤੋਂ ਚਰਚਾ ਸੀ ਕਿ ਮਲਾਇਕਾ ਅਤੇ ਅਰਜੁਨ ਵਿਆਹ ਕਰਨ ਜਾ ਰਹੇ ਹਨ। ਇੰਨਾ ਹੀ ਨਹੀਂ ਮਲਾਇਕਾ ਦੀ ਪੋਸਟ ਨੇ ਇਸ ‘ਤੇ ਮੋਹਰ ਲਗਾਉਣ ਦਾ ਕੰਮ ਵੀ ਕੀਤਾ। ਮਲਾਇਕਾ ਅਰੋੜਾ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਬਲਸ਼ ਕਰਦੀ ਹੋਈ ਮੁਸਕਰਾ ਰਹੀ ਹੈ। ਕਾਲੇ ਰੰਗ ਦੀ ਡਰੈੱਸ ‘ਚ ਉਹ ਹਮੇਸ਼ਾ ਦੀ ਤਰ੍ਹਾਂ ਸ਼ਾਨਦਾਰ ਲੱਗ ਰਹੀ ਸੀ।

ਤਸਵੀਰ ਤੋਂ ਜ਼ਿਆਦਾ ਉਸ ਦੇ ਕੈਪਸ਼ਨ ਨੇ ਲੋਕਾਂ ਦਾ ਧਿਆਨ ਖਿੱਚਿਆ। ਉਸ ਨੇ ਕੈਪਸ਼ਨ ਵਿੱਚ ਲਿਖਿਆ, “ਮੈਂ ਕਿਹਾ ਹਾਂ।” ਅਦਾਕਾਰਾ ਦੀ ਪੋਸਟ ਤੋਂ ਲੋਕਾਂ ਨੂੰ ਲੱਗਾ ਕਿ ਅਦਾਕਾਰਾ ਨੇ ਅਰਜੁਨ ਕਪੂਰ ਨੂੰ ਵਿਆਹ ਲਈ ਹਾਂ ਕਹਿ ਦਿੱਤੀ ਹੈ। ਬਸ ਫਿਰ ਕੀ ਸੀ, ਸੈਲੇਬਸ ਤੋਂ ਲੈ ਕੇ ਪ੍ਰਸ਼ੰਸਕਾਂ ਤੱਕ ਹਰ ਕੋਈ ਉਨ੍ਹਾਂ ਨੂੰ ਵਧਾਈਆਂ ਦੇਣ ਲੱਗਾ। ਹਾਲਾਂਕਿ, ਅਸਲ ਵਿੱਚ ਅਜਿਹਾ ਕੁਝ ਵੀ ਨਹੀਂ ਹੈ। ਹੁਣ ਆਖਿਰਕਾਰ ਮਲਾਇਕਾ ਅਰੋੜਾ ਨੇ ਸਾਰੀਆਂ ਅਫਵਾਹਾਂ ਦਾ ਖੰਡਨ ਕਰ ਦਿੱਤਾ ਹੈ। ਉਨ੍ਹਾਂ ਨੇ ‘ਹਾਂ’ ਕਹਿ ਕੇ ਪੋਸਟ ਦਾ ਅਸਲ ਕਾਰਨ ਵੀ ਦੱਸਿਆ ਹੈ। ਦਰਅਸਲ, ਉਨ੍ਹਾਂ ਨੇ ਅਰਜੁਨ ਕਪੂਰ ਨੂੰ ਵਿਆਹ ਲਈ ‘ਹਾਂ’ ਨਹੀਂ ਕਿਹਾ ਸੀ, ਸਗੋਂ ਡਿਜ਼ਨੀ ਪਲੱਸ ਹੌਟਸਟਾਰ ‘ਤੇ ਆਉਣ ਵਾਲੇ ਆਪਣੇ ਰਿਐਲਿਟੀ ਸ਼ੋਅ ਲਈ ਕਿਹਾ ਸੀ। ਮਲਾਇਕਾ ਅਰੋੜਾ ਦਾ ਰਿਐਲਿਟੀ ਸ਼ੋਅ ‘ਮੁਵਿੰਗ ਵਿਦ ਮਲਾਇਕਾ’ OTT ‘ਤੇ ਟੈਲੀਕਾਸਟ ਹੋਣ ਜਾ ਰਿਹਾ ਹੈ। ਇਹ ਸ਼ੋਅ 5 ਦਸੰਬਰ 2022 ਨੂੰ ਰਿਲੀਜ਼ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...