ਅਦਾਕਾਰਾ ਮਲਾਇਕਾ ਅਰੋੜਾ ਆਪਣੀ ਐਕਟਿੰਗ-ਡਾਂਸਿੰਗ ਦੇ ਨਾਲ-ਨਾਲ ਆਪਣੀ ਖੂਬਸੂਰਤੀ ਨੂੰ ਲੈ ਕੇ ਲਗਾਤਾਰ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਮਲਾਇਕਾ ਉਨ੍ਹਾਂ ਅਭਿਨੇਤਰੀਆਂ ‘ਚੋਂ ਇਕ ਹੈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿਣਾ ਪਸੰਦ ਕਰਦੀ ਹੈ। ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਉਹ ਆਪਣੀ ਨਿੱਜੀ ਜ਼ਿੰਦਗੀ ਬਾਰੇ ਵੀ ਫੈਨਜ਼ ਨੂੰ ਅਪਡੇਟ ਦਿੰਦੀ ਰਹਿੰਦੀ ਹੈ। ਹਾਲ ਹੀ ‘ਚ ਮਲਾਇਕਾ ਅਰੋੜਾ ਨਿਊਯਾਰਕ ਲਈ ਰਵਾਨਾ ਹੋਈ ਹੈ। ਮਲਾਇਕਾ ਅਰੋੜਾ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਫੋਟੋਆਂ ਸ਼ੇਅਰ ਕਰਕੇ ਆਪਣੇ ਬੇਟੇ ਦੀ ਝਲਕ ਦਿਖਾਈ ਹੈ। ਤਸਵੀਰ ਵਿੱਚ ਦੇਖਿਆ ਜਾ ਸਕਦਾ ਹੈ ਕਿ ਅਰਹਾਨ ਇੱਕ ਬਿਲਡਿੰਗ ਦੇ ਸਾਹਮਣੇ ਤੋਂ ਲੰਘ ਰਿਹਾ ਹੈ।

ਉਸ ਨੇ ਕਾਲੇ ਅਤੇ ਚਿੱਟੇ ਰੰਗ ਦੀ ਕਮੀਜ਼ ਪਾਈ ਹੋਈ ਹੈ। ਮਲਾਇਕਾ ਨੇ ਆਪਣੇ ਬੇਟੇ ਦੇ ਪਿੱਛੇ ਤੁਰਦੇ ਹੋਏ ਫੋਟੋ ਕਲਿੱਕ ਕੀਤੀ ਹੈ। ਇੰਸਟਾਗ੍ਰਾਮ ਸਟੋਰੀ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ‘ਰੀਯੂਨਾਈਟਿਡ’ ਦਾ ਮਤਲਬ ਹੈ ਦੁਬਾਰਾ ਮਿਲਣਾ। ਮਲਾਇਕਾ ਆਪਣੇ ਬੇਟੇ ਨਾਲ ਨਿਊਯਾਰਕ ‘ਚ ਖੂਬ ਸੈਰ ਕਰ ਰਹੀ ਹੈ। ਦੱਸ ਦੇਈਏ ਕਿ ਅਰਹਾਨ ਖਾਨ ਪਰਿਵਾਰ ਨੂੰ ਮਿਲਣ ਲਈ ਦਸੰਬਰ ਵਿੱਚ ਭਾਰਤ ਆਏ ਸਨ। ਉਦੋਂ ਮਲਾਇਕਾ ਅਰੋੜਾ ਅਤੇ ਅਰਬਾਜ਼ ਖਾਨ ਬੇਟੇ ਨੂੰ ਲੈਣ ਏਅਰਪੋਰਟ ਪਹੁੰਚੇ ਸਨ। ਅਰਬਾਜ਼ ਖਾਨ ਅਤੇ ਮਲਾਇਕਾ ਅਰੋੜਾ ਦਾ ਵਿਆਹ ਦੇ 19 ਸਾਲ ਬਾਅਦ 2017 ਵਿੱਚ ਤਲਾਕ ਹੋ ਗਿਆ ਸੀ। ਫਿਲਹਾਲ ਮਲਾਇਕਾ ਅਰੋੜਾ ਅਰਜੁਨ ਕਪੂਰ ਨਾਲ ਰਿਲੇਸ਼ਨਸ਼ਿਪ ‘ਚ ਹੈ ਅਤੇ ਅਰਬਾਜ਼ ਖਾਨ ਇਟਾਲੀਅਨ ਮਾਡਲ ਜੌਰਜੀਆ ਐਂਡਰਿਆਨੀ ਨੂੰ ਡੇਟ ਕਰ ਰਹੇ ਹਨ।











