November 15, 2026, 4:53 am
----------- Advertisement -----------
HomeNewsEntertainmentਮਮਤਾ ਬੈਨਰਜੀ ਨੇ ਕੋਲਕਾਤਾ 'ਚ ਅਰਿਜੀਤ ਸਿੰਘ ਦਾ ਕੰਸਰਟ ਰੱਦ ਹੋਣ 'ਤੇ...

ਮਮਤਾ ਬੈਨਰਜੀ ਨੇ ਕੋਲਕਾਤਾ ‘ਚ ਅਰਿਜੀਤ ਸਿੰਘ ਦਾ ਕੰਸਰਟ ਰੱਦ ਹੋਣ ‘ਤੇ ਦਿੱਤਾ ਬਿਆਨ, ਕਿਹਾ- ਉਨ੍ਹਾਂ ਨੂੰ ਆਪਣੀ…

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਗਾਇਕ ਅਰਿਜੀਤ ਸਿੰਘ ਦਾ ਕੋਲਕਾਤਾ ਵਿੱਚ ਨਵੇਂ ਸਾਲ ਦਾ ਸਮਾਰੋਹ ਰੱਦ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਭਾਜਪਾ ਨੇ ਦਾਅਵਾ ਕੀਤਾ ਸੀ ਕਿ ਅਰਿਜੀਤ ਨੇ ਕੋਲਕਾਤਾ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ‘ਰੰਗ ਦੇ ਤੂ ਮੋਹੇ ਗੇਰੂਆ’ ਗੀਤ ਗਾਇਆ ਸੀ। ਜੋ ਕਿ ਮਮਤਾ ਬੈਨਰਜੀ ਦੀ ਸਰਕਾਰ ‘ਤੇ ਇੱਕ ਤਾਅਨਾ ਸੀ, ਜਿਸ ਕਾਰਨ ਉਨ੍ਹਾਂ ਦਾ ਸੰਗੀਤ ਸਮਾਰੋਹ ਰੱਦ ਕਰ ਦਿੱਤਾ ਗਿਆ ਸੀ। ਹੁਣ ਮਮਤਾ ਬੈਨਰਜੀ ਨੇ ਗਾਇਕ ਨੂੰ ਲੈ ਕੇ ਬਿਆਨ ਦਿੱਤਾ ਹੈ।

ਮਮਤਾ ਬੈਨਰਜੀ ਨੇ ਪਹਿਲੀ ਵਾਰ ਇਸ ਵਿਵਾਦ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, “ਮੁਸ਼ਿਰਦਾਬਾਦ ਵਿੱਚ ਮੈਡੀਕਲ ਕਾਲਜ ਬਣਾਉਣ ਦਾ ਪ੍ਰਸਤਾਵ ਰੱਖਿਆ ,ਉਹਨਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।” ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇਕ ਕੰਮਾਂ ਲਈ ਹਮੇਸ਼ਾ ਤਿਆਰ ਹੈ। ਦੱਸ ਦੇਈਏ ਕਿ ਅਰਿਜੀਤ ਸਿੰਘ ਮੁਰਸ਼ਿਦਾਬਾਦ ਵਿੱਚ ਇੱਕ ਮੈਡੀਕਲ ਕਾਲਜ ਖੋਲ੍ਹਣਾ ਚਾਹੁੰਦੇ ਹਨ। ਇਸ ਬਾਰੇ ਮਮਤਾ ਬੈਨਰਜੀ ਨੇ ਕਿਹਾ ਕਿ ਅਰਿਜੀਤ ਮੁਰਸ਼ਿਦਾਬਾਦ ਦੀ ਮਿੱਟੀ ਦਾ ਪੁੱਤਰ ਹੈ ਅਤੇ ਸ਼ਾਨਦਾਰ ਗਾਇਕ ਹੈ। ਅਰਿਜੀਤ ਨੇ ਉਸ ਦਾ ਮਾਣ ਵਧਾਇਆ ਹੈ। ਅਰਿਜੀਤ ਨੇ ਜੰਗੀਪੁਰ ‘ਚ ਮੈਡੀਕਲ ਕਾਲਜ ਬਣਾਉਣ ਦੀ ਇੱਛਾ ਪ੍ਰਗਟਾਈ ਹੈ, ਜਿਸ ‘ਤੇ ਕੰਮ ਕੀਤਾ ਜਾਵੇਗਾ।

ਉਹ ਇੱਕ ਡਾਊਨ ਟੂ ਅਰਥ ਵਿਅਕਤੀ ਹੈ ਅਤੇ ਆਪਣੀ ਸਫਲਤਾ ‘ਤੇ ਕੋਈ ਹੰਕਾਰ ਨਹੀਂ ਕਰਦਾ ਅਤੇ ਇਹ ਉਸਦੀ ਸਭ ਤੋਂ ਵੱਡੀ ਤਾਕਤ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਨਵੇਂ ਸਾਲ ਦੇ ਮੌਕੇ ‘ਤੇ ਜੀ-20 ਬੈਠਕ ਦੀਆਂ ਤਿਆਰੀਆਂ ਵਿਚਾਲੇ ਕੋਲਕਾਤਾ ‘ਚ ਅਰਿਜੀਤ ਸਿੰਘ ਦਾ ਸਮਾਰੋਹ ਆਯੋਜਿਤ ਕੀਤਾ ਗਿਆ ਸੀ। ਜਿਸ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ। ਇਸ ‘ਤੇ ਭਾਜਪਾ ਨੇਤਾ ਅਮਿਤ ਮਾਲਵੀਆ ਨੇ ਦਾਅਵਾ ਕੀਤਾ ਸੀ ਕਿ ਅਰਿਜੀਤ ਨੇ ਫਿਲਮ ‘ਦਿਲਵਾਲੇ’ ਦਾ ਗੀਤ ‘ਗੇਰੂਆ’ ਗਾਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਟੀਐਮਸੀ ਸਰਕਾਰ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਸੀ। ਇਸ ਕਾਰਨ ਪੱਛਮੀ ਬੰਗਾਲ ਸਰਕਾਰ ਦੀ ਇੱਕ ਸੰਸਥਾ HIDCO ਨੇ ਈਕੋ ਪਾਰਕ ਵਿੱਚ ਅਰਿਜੀਤ ਸਿੰਘ ਦਾ ਸ਼ੋਅ ਰੱਦ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...