September 6, 2026, 6:51 pm
----------- Advertisement -----------
HomeNewsEntertainmentਅੱਜ ਆਪਣਾ 52ਵਾਂ ਜਨਮਦਿਨ ਮਨਾਂ ਰਹੇ ਹਨ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਨੋਜ...

ਅੱਜ ਆਪਣਾ 52ਵਾਂ ਜਨਮਦਿਨ ਮਨਾਂ ਰਹੇ ਹਨ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਨੋਜ ਬਾਜਪਾਈ

Published on

----------- Advertisement -----------

ਮਨੋਜ ਬਾਜਪਾਈ ਹਿੰਦੀ ਸਿਨੇਮਾ ਵਿੱਚ ਆਪਣੀ ਬਿਹਤਰੀਨ ਅਦਾਕਾਰੀ ਲਈ ਜਾਣੇ ਜਾਂਦੇ ਹਨ। ਉਹਨਾਂ ਨੂੰ ਬਾਲੀਵੁੱਡ ਦੇ ਮਸ਼ਹੂਰ ਅਤੇ ਪ੍ਰਤਿਭਾਸ਼ਾਲੀ ਕਲਾਕਾਰਾਂ ਵਿੱਚ ਗਿਣਿਆ ਜਾਂਦਾ ਹੈ। ਮਨੋਜ ਬਾਜਪਾਈ ਹਰ ਸਾਲ 22 ਅਪ੍ਰੈਲ ਨੂੰ ਆਪਣਾ ਜਨਮ ਦਿਨ ਮਨਾਉਂਦੇ ਹਨ। ਅਭਿਨੇਤਾ ਇਸ ਸਾਲ ਆਪਣਾ 52ਵਾਂ ਜਨਮਦਿਨ ਮਨਾਉਣਗੇ। ਫਿਲਮਾਂ ਦੇ ਨਾਲ-ਨਾਲ ਮਨੋਜ ਵਾਜਪਾਈ ਹੁਣ ਵੈੱਬ ਸੀਰੀਜ਼ ‘ਚ ਵੀ ਨਜ਼ਰ ਆ ਰਹੇ ਹਨ। ਬਿਹਾਰ ਵਿੱਚ ਜਨਮੇ ਮਨੋਜ ਅੱਜ ਸਫਲਤਾ ਦੇ ਸਿਖਰ ‘ਤੇ ਹਨ, ਅਤੇ ਲਾਈਮਲਾਈਟ ਵਿੱਚ ਰਹਿੰਦੇ ਹਨ। ਇਕ ਸਮਾਂ ਸੀ ਜਦੋਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਵੀ ਕਾਫੀ ਚਰਚਾ ਹੁੰਦੀ ਸੀ।

bi

ਦਰਅਸਲ ਨੌਂ ਸਾਲ ਦੀ ਉਮਰ ਤੋਂ ਹੀ ਐਕਟਿੰਗ ਦਾ ਸ਼ੌਕ ਰੱਖਣ ਵਾਲੇ ਮਨੋਜ ਵਾਜਪਾਈ ਨੂੰ ਇੰਡਸਟਰੀ ‘ਚ ਆਪਣੀ ਥਾਂ ਬਣਾਉਣ ਲਈ ਕਾਫੀ ਸੰਘਰਸ਼ ਕਰਨਾ ਪਿਆ ਸੀ। ਦਰਅਸਲ, ਉਸ ਸਮੇਂ, ਐਨਐਸਡੀ (ਨੈਸ਼ਨਲ ਸਕੂਲ ਆਫ਼ ਡਰਾਮਾ) ਵਿੱਚ ਦਾਖਲੇ ਲਈ ਹਰ ਕਿਸੇ ਨੂੰ ਦੋ ਤੋਂ ਤਿੰਨ ਪੜਾਵਾਂ ਦੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਂਦਾ ਸੀ ਤੇ ਇਸ ਪ੍ਰਕਿਰਿਆ ਵਿੱਚ ਲਗਾਤਾਰ ਅਸਫਲ ਰਹੇ। ਇਸ ਦੇ ਚਲਦੇ ਉਹ ਬੇਹੱਦ ਨਿਰਾਸ਼ ਹੋ ਗਏ ਸੀ ਤੇ ਉਨ੍ਹਾਂ ਦੇ ਮਨ ਵਿੱਚ ਖੁਦਕੁਸ਼ੀ ਕਰਨ ਦੇ ਖਿਆਲ ਆਉਣ ਲੱਗ ਪਏ। ਇੱਕ ਵਾਰ ਤਾਂ ਮਨੋਜ ਨੇ ਅਜਿਹਾ ਕਰਨ ਦੀ ਕੋਸ਼ਿਸ਼ ਵੀ ਕੀਤੀ।

ਆਖਿਰਕਾਰ ਪਰਿਵਾਰ ਤੇ ਨੇੜਲੇ ਰਿਸ਼ਤੇਦਾਰਾਂ ਦੇ ਸਮਝਆਉਣ ‘ਤੇ ਉਨ੍ਹਾਂ ਨੇ ਬੈਰੀ ਡਰਾਮਾ ਸਕੂਲ ਤੋਂ ਬੈਰੀ ਜੌਨ ਨਾਲ ਥਿਏਟਰ ਕੀਤਾ। ਮਨੋਜ ਬਾਜਪਾਈ ਗੈਂਗਸ ਆਫ ਵਾਸੇਪੁਰ, ਦ ਫੈਮਿਲੀ ਮੈਨ, ਅਯਾਰੀ, ਐਲਓਸੀ ਕਾਰਗਿਲ, ਸੋਨਚਿਰਿਆ, ਡਾਇਲ 100, ਦਿ ਫੈਮਿਲੀ ਮੈਨ ਆਦਿ ਵਰਗੀਆਂ ਫਿਲਮਾਂ ਅਤੇ ਲੜੀਵਾਰਾਂ ਵਿੱਚ ਨਜ਼ਰ ਆਏ ਹਨ। ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਅਭਿਨੇਤਾ ਨੇ ਦੋ ਵਿਆਹ ਕੀਤੇ ਹਨ। ਉਨ੍ਹਾਂ ਦਾ ਪਹਿਲਾ ਵਿਆਹ 1990 ‘ਚ ਹੋਇਆ ਸੀ ਪਰ ਇਹ ਵਿਆਹ ਜਲਦੀ ਹੀ ਟੁੱਟ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸਾਲ 2006 ‘ਚ ਬਾਲੀਵੁੱਡ ਅਦਾਕਾਰਾ ਸ਼ਬਾਨਾ ਰਜ਼ਾ ਨਾਲ ਵਿਆਹ ਕੀਤਾ। ਜਿਸ ਨਾਲ ਉਨ੍ਹਾਂ ਦੀ ਇੱਕ ਬੇਟੀ ਵੀ ਹੈ ਅਤੇ ਹੁਣ ਦੋਵੇਂ ਇਕੱਠੇ ਬਹੁਤ ਖੁਸ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...