October 27, 2026, 2:30 pm
----------- Advertisement -----------
HomeNewsEntertainmentਇੱਕ ਵਾਰ ਫਿਰ ਇਕੱਠੇ ਇਸ ਫ਼ਿਲਮ 'ਚ ਨਜ਼ਰ ਆਉਣਗੇ ਅਕਸ਼ੇ ਅਤੇ ਮਾਨੁਸ਼ੀ...

ਇੱਕ ਵਾਰ ਫਿਰ ਇਕੱਠੇ ਇਸ ਫ਼ਿਲਮ ‘ਚ ਨਜ਼ਰ ਆਉਣਗੇ ਅਕਸ਼ੇ ਅਤੇ ਮਾਨੁਸ਼ੀ ਛਿੱਲਰ,ਜਾਣੋ ਕਦੋਂ ਹੋਵੇਗੀ ਰਿਲੀਜ਼

Published on

----------- Advertisement -----------

ਬਾਲੀਵੁੱਡ ‘ਚ ਕਈ ਅਜਿਹੀਆਂ ਅਭਿਨੇਤਰੀਆਂ ਹਨ, ਜਿਨ੍ਹਾਂ ਨੇ ਮਿਸ ਵਰਲਡ, ਮਿਸ ਯੂਨੀਵਰਸ ਵਰਗੇ ਖਿਤਾਬ ਜਿੱਤਣ ਤੋਂ ਬਾਅਦ ਫਿਲਮਾਂ ‘ਚ ਕੰਮ ਕਰਨਾ ਸ਼ੁਰੂ ਕੀਤਾ। ਐਸ਼ਵਰਿਆ ਰਾਏ, ਪ੍ਰਿਅੰਕਾ ਚੋਪੜਾ ਤੋਂ ਬਾਅਦ ਮਾਨੁਸ਼ੀ ਛਿੱਲਰ ਨੇ ਮਿਸ ਵਰਲਡ ਦਾ ਖਿਤਾਬ ਜਿੱਤ ਕੇ ਫਿਲਮੀ ਦੁਨੀਆ ਦਾ ਰੁਖ ਕੀਤਾ। ਉਨ੍ਹਾਂ ਨੇ ਅਕਸ਼ੇ ਕੁਮਾਰ ਦੀ ਫਿਲਮ ‘ਪ੍ਰਿਥਵੀਰਾਜ ਸਮਰਾਟ’ ਨਾਲ ਫਿਲਮੀ ਦੁਨੀਆ ‘ਚ ਡੈਬਿਊ ਕੀਤਾ ਸੀ। ਹਾਲਾਂਕਿ ਇਹ ਫਿਲਮ ਜ਼ਿਆਦਾ ਕਮਾਲ ਨਹੀਂ ਕਰ ਸਕੀ। ਪਰ ਮਾਨੁਸ਼ੀ ਦੀ ਅਦਾਕਾਰੀ ਨੂੰ ਪਸੰਦ ਕੀਤਾ ਗਿਆ। ਇਸ ਫਿਲਮ ਨੇ ਮਾਨੁਸ਼ੀ ਲਈ ਫਿਲਮੀ ਦੁਨੀਆ ਦੇ ਦਰਵਾਜ਼ੇ ਖੋਲ੍ਹ ਦਿੱਤੇ। ਇਹ ਖੂਬਸੂਰਤ ਮਿਸ ਵਰਲਡ ਹੁਣ ਅਕਸ਼ੈ ਕੁਮਾਰ ਦੇ ਨਾਲ ਇੱਕ ਹੋਰ ਫਿਲਮ ਵਿੱਚ ਨਜ਼ਰ ਆਉਣ ਵਾਲੀ ਹੈ।

ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਅਗਲੀ ਵਾਰ ਅਲੀ ਅੱਬਾਸ ਦੁਆਰਾ ਨਿਰਦੇਸ਼ਿਤ ਫਿਲਮ ਬਡੇ ਮੀਆਂ ਛੋਟੇ ਮੀਆਂ ਵਿੱਚ ਨਜ਼ਰ ਆਉਣਗੇ। ਐਕਸ਼ਨ ਅਤੇ ਮਨੋਰੰਜਨ ਨਾਲ ਭਰਪੂਰ ਇਹ 90 ਦੇ ਦਹਾਕੇ ਦੀ ਹਿੱਟ ਫਿਲਮ ਦਾ ਰੀਮੇਕ ਹੈ, ਜਿਸ ਵਿੱਚ ਅਕਸ਼ੈ ਅਤੇ ਟਾਈਗਰ ਤੋਂ ਇਲਾਵਾ ਮਾਨੁਸ਼ੀ ਛਿੱਲਰ ਵੀ ਨਜ਼ਰ ਆਵੇਗੀ। ਫਿਲਮ ਦਾ ਨਿਰਮਾਣ ਵਾਸ਼ੂ ਅਤੇ ਜੈਕੀ ਭਗਨਾਨੀ ਕਰਨਗੇ। ਪਿੰਕਵਿਲਾ ਦੀ ਰਿਪੋਰਟ ਮੁਤਾਬਕ ਫਿਲਮ ‘ਚ ਇਕ ਅੰਤਰਰਾਸ਼ਟਰੀ ਐਕਸ਼ਨ ਟੀਮ ਹੋਵੇਗੀ, ਜੋ ਫਿਲਮ ਦੇ ਐਕਸ਼ਨ ਸੀਨਜ਼ ਨੂੰ ਸ਼ੂਟ ਕਰੇਗੀ। ਸ਼ੂਟਿੰਗ 2023 ਵਿੱਚ ਸ਼ੁਰੂ ਹੋਵੇਗੀ। ਮਾਨੁਸ਼ੀ ਛਿੱਲਰ ਨੂੰ ਫਿਲਮ ਦੀ ਲੀਡ ਅਦਾਕਾਰਾ ਵਜੋਂ ਸਾਈਨ ਕੀਤਾ ਗਿਆ ਹੈ। ਫਿਲਮ ਵਿੱਚ ਤਿੰਨ ਮੁੱਖ ਭੂਮਿਕਾਵਾਂ ਹੋਣਗੀਆਂ ਅਤੇ ਨਿਰਮਾਤਾਵਾਂ ਨੇ ਮਾਨੁਸ਼ੀ ਨੂੰ ਤਿੰਨਾਂ ਵਿੱਚੋਂ ਇੱਕ ਕਿਰਦਾਰ ਨਿਭਾਉਣ ਲਈ ਤਿਆਰ ਕੀਤਾ ਹੈ। ਉਹ ਇਸ ਐਕਸ਼ਨ ਓਰੀਐਂਟਿਡ ਫਿਲਮ ਵਿੱਚ ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਨਾਲ ਜੁੜਨ ਲਈ ਪੂਰੀ ਤਰ੍ਹਾਂ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...