September 11, 2026, 2:08 am
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਦੇ ਦੇਹਾਂਤ ਤੇ ਮੀਕਾ ਸਿੰਘ ਨੂੰ ਲੱਗਾ ਗਹਿਰਾ ਸਦਮਾ, ਕਿਹਾ...

ਸਿੱਧੂ ਮੂਸੇਵਾਲਾ ਦੇ ਦੇਹਾਂਤ ਤੇ ਮੀਕਾ ਸਿੰਘ ਨੂੰ ਲੱਗਾ ਗਹਿਰਾ ਸਦਮਾ, ਕਿਹਾ ਸ਼ਰਮ ਆਉਂਦੀ ਹੈ …

Published on

----------- Advertisement -----------

ਨਵੀਂ ਦਿੱਲੀ: ਪੰਜਾਬ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਮੂਸੇਵਾਲਾ ਅਤੇ ਉਸਦੇ ਦੋ ਦੋਸਤ ਪੰਜਾਬ ਦੇ ਆਪਣੇ ਪਿੰਡ ਮਾਨਸਾ ਜਾ ਰਹੇ ਸਨ। ਬਾਲੀਵੁੱਡ ਦੇ ਮਸ਼ਹੂਰ ਗਾਇਕ ਸਿੰਗਰ ਮੀਕਾ ਸਿੰਘ ਕਤਲ ਨੂੰ ਲੈ ਕੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਿੱਧੂ ਦੇ ਕਤਲ ‘ਤੇ ਦੁੱਖ ਦਾ ਪ੍ਰਗਟਾਇਆ ਹੈ। ਦੱਸ ਦੇਈਏ ਕਿ ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਵੀ ਸਿੱਧੂ ਮੂਸੇਵਾਲਾ ਦੀ ਮੌਤ ਦਾ ਗਹਿਰਾ ਸਦਮਾ ਲੱਗਾ ਹੈ। ਮੀਕਾ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ। ਮੀਕਾ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਗਾਇਕ ਨਾਲ ਤਸਵੀਰ ਸ਼ੇਅਰ ਕੀਤੀ ਹੈ।

ਫੋਟੋ ਦੇ ਨਾਲ ਹੀ ਉਨ੍ਹਾਂ ਨੇਕੈਪਸ਼ਨ ‘ਚ ਇਸ ਪੂਰੀ ਘਟਨਾ ਦੀ ਸਖ਼ਤ ਨਿੰਦਿਆ ਕੀਤੀ ਹੈ। ਮੀਕਾ ਸਿੰਘ ਨੇ ਲਿਖਿਆ ਕਿ ਮੈਂ ਹਮੇਸ਼ਾ ਕਹਿੰਦਾ ਹਾਂ ਕਿ ਮੈਨੂੰ ਪੰਜਾਬੀ ਹੋਣ ‘ਤੇ ਮਾਣ ਹੈ। ਪਰ ਅੱਜ ਮੈਨੂੰ ਉਹੀ ਗੱਲ ਕਹਿੰਦੇ ਹੋਏ ਸ਼ਰਮ ਆਉਂਦੀ ਹੈ ਕਿ ਇੱਕ 28 ਸਾਲ ਦਾ ਨੌਜਵਾਨ ਪ੍ਰਤਿਭਾਸ਼ਾਲੀ ਮੁੰਡਾ, ਜੋ ਕਿ ਬਹੁਤ ਮਸ਼ਹੂਰ ਸੀ ਅਤੇ ਉਸ ਦਾ ਭਵਿੱਖ ਬਹੁਤ ਚੰਗਾ ਸੀ ਉਸ ਨੂੰ ਪੰਜਾਬ ਵਿੱਚ ਪੰਜਾਬੀਆਂ ਨੇ ਹੀ ਮਾਰ ਦਿੱਤਾ। ਮੀਕਾ ਸਿੰਘ ਨੇ ਅੱਗੇ ਲਿਖਿਆ ਕਿ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਮੇਰੀਆਂ ਦੁਆਵਾਂ ਉਸ ਦੇ ਪਰਿਵਾਰ ਨਾਲ ਹਨ। ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਇਨ੍ਹਾਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਲਿਖਿਆ ਕਿ ਸਿੱਧੂ ਲੋਕ ਤੁਹਾਨੂੰ ਹਮੇਸ਼ਾ ਯਾਦ ਰੱਖਣਗੇ। ਮੈਂ ਅਤੇ ਤੁਹਾਡੇ ਪ੍ਰਸ਼ੰਸਕ ਹਮੇਸ਼ਾ ਤੁਹਾਡੀ ਕਮੀ ਮਹਿਸੂਸ ਕਰਾਂਗੇ। ਇਸ ਦੇ ਨਾਲ ਹੀ ਮੀਕਾ ਸਿੰਘ ਨੇ ਗੈਂਗਸਟਰ ਗਰੁੱਪਸ ਦੇ ਫੇਸਬੁੱਕ ਪੇਜ਼ ਨੂੰ ਬੰਦ ਕਰਨ ਦੀ ਮੰਗ ਵੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...