July 31, 2026, 8:55 am
----------- Advertisement -----------
HomeNewsEntertainmentਮਿਸ ਪੂਜਾ-ਸਿੰਗਾ ਦੀ ਰੋਮਾਂਟਿਕ ਕਮਿਸਟਰੀ ਨੇ ਜਿੱਤਿਆ ਫੈਨਜ਼ ਦਾ ਦਿਲ,‘DIL NAI LAGNA‘...

ਮਿਸ ਪੂਜਾ-ਸਿੰਗਾ ਦੀ ਰੋਮਾਂਟਿਕ ਕਮਿਸਟਰੀ ਨੇ ਜਿੱਤਿਆ ਫੈਨਜ਼ ਦਾ ਦਿਲ,‘DIL NAI LAGNA‘ ਗੀਤ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਗਾਇਕ ਸਿੰਗਾ ਅਤੇ ਮਿਸ ਪੂਜਾ (Miss Pooja) ਦਾ ਗੀਤ ਦਿਲ ਨਈ ਲੱਗਣਾ (DIL NAI LAGNA) ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਵਿੱਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਪ੍ਰਸ਼ੰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਰਹੀ ਹੈ। ਦੱਸ ਦੇਈਏ ਕਿ ਦੋਵੇਂ ਕਲਾਕਾਰ ਪਹਿਲੀ ਵਾਰ ਇਕੱਠੇ ਗੀਤ ਵਿੱਚ ਨਜ਼ਰ ਆਏ। ਇਸਨੂੰ ਸਾਲ ਦਾ ਪਹਿਲਾਂ ਰੋਮਾਂਟਿਕ ਗੀਤ ਕਿਹਾ ਜਾ ਸਕਦਾ ਹੈ। ਇਸ ਗੀਤ ‘ਚ ਇੱਕ ਪਤੀ ਪਤਨੀ ਦੀ ਰੋਮਾਂਟਿਕ ਕਮਿਸਟਰੀ ਨੂੰ ਬਿਆਨ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਪਤੀ ਪਤਨੀ ‘ਚ ਖੱਟੀ ਮਿੱਠੀ ਨੋਕ ਝੋਕ ਹੁੰਦੀ ਰਹਿੰਦੀ ਹੈ । ਜਦੋਂ ਪਤੀ ਲੜਦਾ ਹੈ ਤਾਂ ਬਾਅਦ ‘ਚ ਉਸ ਨੂੰ ਅਫਸੋਸ ਵੀ ਹੁੰਦਾ ਹੈ ਤਾਂ ਸਾਰਾ ਦਿਨ ਉਸ ਨੂੰ ਇਸ ਗੱਲ ਦਾ ਪਛਤਾਵਾ ਵੀ ਹੁੰਦਾ ਹੈ । ਜਿਸ ਤੋਂ ਬਾਅਦ ਪਤਨੀ ਇਸ ਗੀਤ ਦੇ ਜ਼ਰੀਏ ਕਹਿੰਦੀ ਹੈ ਕਿ ਜੇ ਨਰਾਜ਼ ਹੋਣਾ ਏਨਾਂ ਹੀ ਬੁਰਾ ਲੱਗਦਾ ਹੈ ਤਾਂ ਉਸ ਉਸ ਦੇ ਨਾਲ ਲੜਦਾ ਹੀ ਕਿਉਂ ਹੈ ।ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦੇਈਏ ਕਿ 5 ਜਨਵਰੀ ਨੂੰ ਰਿਲੀਜ਼ ਹੋਏ ਗੀਤ ਨੂੰ ਪੰਜ ਮਿਲੀਅਨ ਤੋਂ ਵੱਧ ਲੋਕ ਸੁਣ ਚੁੱਕੇ ਹਨ। ਮਿਸ ਪੂਜਾ ਅਤੇ ਸਿੰਗਾ ਦੋਵੇਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੇ ਕਈ ਗੀਤਾਂ ਲਈ ਜਾਣੇ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਦਾ ਮਨਮੋਹਕ ਟ੍ਰੈਕ ਪ੍ਰਸ਼ੰਸ਼ਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਹ ਗੀਤ ਮੋਨੇਵਾਲਾ ਦੁਆਰਾ ਲਿਖਿਆ ਗਿਆ ਹੈ। ਇਸਦਾ ਵੀਡੀਓ ਸੰਦੀਪ ਸ਼ਰਮਾ ਦੁਆਰਾ ਨਿਰਦੇਸ਼ਤ ਕੀਤਾ ਗਿਆ ਹੈ।

YouTube player
----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...