May 2, 2026, 6:09 pm
----------- Advertisement -----------
HomeNewsEntertainmentਹਸਪਤਾਲ ਦੇ ਬੈੱਡ 'ਤੇ ਬੇਹੋਸ਼ੀ ਦੀ ਹਾਲਤ 'ਚ ਨਜ਼ਰ ਆਏ ਮਿਥੁਨ ਚੱਕਰਵਰਤੀ,ਪੁੱਤਰ...

ਹਸਪਤਾਲ ਦੇ ਬੈੱਡ ‘ਤੇ ਬੇਹੋਸ਼ੀ ਦੀ ਹਾਲਤ ‘ਚ ਨਜ਼ਰ ਆਏ ਮਿਥੁਨ ਚੱਕਰਵਰਤੀ,ਪੁੱਤਰ ਨੇ ਦਿੱਤੀ ਹੈਲਥ ਅਪਡੇਟ

Published on

----------- Advertisement -----------

ਬਾਲੀਵੁੱਡ ਦੇ ਡਿਸਕੋ ਡਾਂਸਰ ਮਿਥੁਨ ਚੱਕਰਵਰਤੀ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਜਾਣਕਾਰੀ ਮੁਤਾਬਕ ਅਭਿਨੇਤਾ ਨੂੰ ਹਾਲ ਹੀ ‘ਚ ਬੈਂਗਲੁਰੂ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਹ ਖਬਰ ਸਾਹਮਣੇ ਆਉਂਦੇ ਹੀ ਮਿਥੁਨ ਦੇ ਪ੍ਰਸ਼ੰਸਕ ਪਰੇਸ਼ਾਨ ਹੋ ਗਏ ਹਨ। ਹਸਪਤਾਲ ਦੇ ਬੈੱਡ ‘ਤੇ ਪਏ ਅਦਾਕਾਰ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵਾਇਰਲ ਤਸਵੀਰ ਨੂੰ ਦੇਖ ਕੇ ਅਦਾਕਾਰ ਦੀ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਉਡਣ ਲੱਗੀਆਂ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਅਦਾਕਾਰ ਦੇ ਬੇਟੇ ਮਿਮੋਹ ਚੱਕਰਵਰਤੀ ਨੇ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਦੱਸੀ ਹੈ। ਮਿਮੋਹ ਨੇ ਦੱਸਿਆ ਕਿ ਮਿਥੁਨ ਕਿਡਨੀ ਸਟੋਨ ਤੋਂ ਪੀੜਤ ਸਨ।

ho

ਜਿਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਵਾਇਰਲ ਤਸਵੀਰ ਹਸਪਤਾਲ ਦੀ ਹੀ ਹੈ, ਜਿਸ ‘ਚ ਉਹ ਬੇਹੋਸ਼ੀ ਦੀ ਹਾਲਤ ‘ਚ ਬੈੱਡ ‘ਤੇ ਲੇਟੇ ਹੋਏ ਹਨ।ਹਾਲਾਂਕਿ ਹੁਣ ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਘਰ ‘ਚ ਆਰਾਮ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਮਿਥੁਨ ਦਾ ਲੰਬੇ ਸਮੇਂ ਤੋਂ ਟੀਵੀ ਦੇ ਰਿਐਲਿਟੀ ਸ਼ੋਅ ‘ਹੁਨਰਬਾਜ਼’ ‘ਚ ਜੱਜ ਦੇ ਰੂਪ ‘ਚ ਨਜ਼ਰ ਆ ਰਹੇ ਹਨ। ਮਿਥੁਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਾ ਨੂੰ ਹਾਲ ਹੀ ‘ਚ ‘ਦਿ ਕਸ਼ਮੀਰ ਫਾਈਲਜ਼’ ‘ਚ ਦੇਖਿਆ ਗਿਆ ਸੀ। ਵਿਵੇਕ ਅਗਨੀਹੋਤਰੀ ਦੁਆਰਾ ਨਿਰਦੇਸ਼ਿਤ ਇਸ ਫਿਲਮ ਵਿੱਚ ਅਨੁਪਮ ਖੇਰ, ਦਰਸ਼ਨ ਕੁਮਾਰ, ਪੱਲਵੀ ਜੋਸ਼ੀ, ਭਾਸ਼ਾ ਸੁੰਬਲੀ ਅਤੇ ਚਿਨਮਯ ਮਾਂਡਲੇਕਰ ਨੇ ਵੀ ਮੁੱਖ ਭੂਮਿਕਾਵਾਂ ਨਿਭਾਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...