November 12, 2026, 2:21 am
----------- Advertisement -----------
HomeNewsBreaking Newsਕ+ਤ+ਲ ਤੋਂ ਬਾਅਦ ਮੂਸੇਵਾਲਾ ਦਾ ਚੌਥਾ ਗੀਤ ਰਿਲੀਜ਼: ਰੈਪਰ ਡਿਵਾਈਨ ਨੇ ਰਿਲੀਜ਼...

ਕ+ਤ+ਲ ਤੋਂ ਬਾਅਦ ਮੂਸੇਵਾਲਾ ਦਾ ਚੌਥਾ ਗੀਤ ਰਿਲੀਜ਼: ਰੈਪਰ ਡਿਵਾਈਨ ਨੇ ਰਿਲੀਜ਼ ਕੀਤਾ ‘ਚੋਰਨੀ’ ਗੀਤ

Published on

----------- Advertisement -----------
  • ਹੁਣ ਤੱਕ 15 ਘੰਟਿਆਂ ‘ਚ ਹੋਏ 4.6 ਮਿਲੀਅਨ ਵਿਊਜ਼

ਮਾਨਸਾ, 8 ਜੁਲਾਈ 2023 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਚੌਥੇ ਗੀਤ ‘ਚੋਰਨੀ’ ਦਾ ਆਡੀਓ ਰਿਲੀਜ਼ ਹੋ ਗਿਆ ਹੈ। ਵੀਡੀਓ ਕੱਲ੍ਹ ਸਵੇਰੇ ਜਾਰੀ ਕੀਤੀ ਜਾਵੇਗੀ। ਰੈਪਰ ਡਿਵਾਈਨ ਨੇ ਇਸ ਨੂੰ ਰਿਲੀਜ਼ ਕੀਤਾ ਹੈ। ਜਿਸ ਨੂੰ ਯੂਟਿਊਬ ‘ਤੇ 2 ਘੰਟਿਆਂ ‘ਚ 2 ਲੱਖ ਲੋਕਾਂ ਨੇ ਦੇਖਿਆ ਹੈ ਅਤੇ ਹੁਣ ਤੱਕ 15 ਘੰਟਿਆਂ ‘ਚ 4.6 ਮਿਲੀਅਨ ਵਿਊਜ਼ ਹੋ ਚੁੱਕੇ ਹਨ।

ਨਵੇਂ ਗੀਤ ‘ਚ ਮੂਸੇਵਾਲਾ ਦਾ ਪੁਰਾਣਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਸ਼ੁਰੂ ਵਿੱਚ ਮੂਸੇਵਾਲਾ ਆਪਣੀ ਹਸਤਾਖਰ ਸ਼ੈਲੀ ਬਾਰੇ ਦੱਸਦੇ ਹੋਏ ਕਹਿੰਦੇ ਹਨ ਕਿ ਥਾਪੀ ਉਹੀ ਮਾਰਦਾ ਹੈ, ਜਿਸ ਵਿੱਚ ਜ਼ੋਰ ਹੁੰਦਾ ਹੈ। ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਤਿੰਨ ਗੀਤ ਐਸਵਾਈਐਲ, ਵਾਰ ਅਤੇ ਮੇਰਾ ਨਾ ਰਿਲੀਜ਼ ਹੋਏ ਹਨ। ਇਹ ਉਸ ਦਾ ਚੌਥਾ ਗੀਤ ਹੈ।

ਵਿਵਾਦਾਂ ‘ਚ ਘਿਰ ਜਾਣ ਤੋਂ ਬਾਅਦ ਸਰਕਾਰ ਨੇ SYL ਗੀਤ ‘ਤੇ ਪਾਬੰਦੀ ਲਗਾ ਦਿੱਤੀ ਸੀ। ਮੂਸੇਵਾਲਾ ਦਾ ਤੀਜਾ ਗੀਤ ‘ਮੇਰਾ ਨਾ’ 7 ਅਪ੍ਰੈਲ 2023 ਨੂੰ ਲਾਂਚ ਹੋਇਆ ਸੀ। ਜਿਸ ਨੂੰ ਇੱਕ ਘੰਟੇ ਵਿੱਚ 20 ਲੱਖ ਵਿਊਜ਼ ਮਿਲੇ ਅਤੇ ਗੀਤ ਨੂੰ 7 ਲੱਖ ਲੋਕਾਂ ਨੇ ਪਸੰਦ ਕੀਤਾ ਅਤੇ 1.5 ਲੱਖ ਕਮੈਂਟਸ ਆਏ।

ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੁਆਰਾ ਬੋਲ ਦਿੱਤੇ ਗਏ ਸਨ। ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ 40 ਤੋਂ 45 ਗੀਤ ਪੈਂਡਿੰਗ ਹਨ, ਜਿਨ੍ਹਾਂ ਨੂੰ ਹੌਲੀ-ਹੌਲੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚਕਾਰ ਲਿਆਂਦਾ ਜਾਵੇਗਾ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ 23 ਜੂਨ ਨੂੰ SYL ਗੀਤ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ। ਗੀਤ ਨੂੰ 72 ਘੰਟਿਆਂ ਵਿੱਚ 27 ਮਿਲੀਅਨ ਵਿਊਜ਼ ਮਿਲ ਚੁੱਕੇ ਸਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

SYL ਮੁੱਦਾ ਅਜੇ ਵੀ ਪੰਜਾਬ ਅਤੇ ਹਰਿਆਣਾ ਦਰਮਿਆਨ ਤਣਾਅ ਪੈਦਾ ਕਰ ਰਿਹਾ ਹੈ। ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ ਵਿੱਚ ਆ ਗਿਆ। ਜਟਾਣਾ ਨੇ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਕੰਮ ਵਿੱਚ ਲੱਗੇ ਦੋ ਅਧਿਕਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...