June 6, 2026, 7:58 am
----------- Advertisement -----------
HomeNewsEntertainmentਮਹਿੰਦੀ ਵਾਲੇ ਹੱਥਾਂ ਦੇ ਮੌਨੀ ਰਾਏ ਨੇ ਬੀਚ ਕਿਨਾਰੇ ਤੋਂ ਸ਼ੇਅਰ ਕੀਤੀਆਂ...

ਮਹਿੰਦੀ ਵਾਲੇ ਹੱਥਾਂ ਦੇ ਮੌਨੀ ਰਾਏ ਨੇ ਬੀਚ ਕਿਨਾਰੇ ਤੋਂ ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ

Published on

----------- Advertisement -----------

ਟੀਵੀ ਅਦਾਕਾਰਾ ਮੌਨੀ ਰਾਏ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਮੌਨੀ ਨੇ ਹਾਲ ਹੀ ‘ਚ ਸੂਰਜ ਨਾਂਬਿਆਰ ਨਾਲ ਵਿਆਹ ਕੀਤਾ ਹੈ, ਜਿਸ ਤੋਂ ਬਾਅਦ ਉਹ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕਰ ਰਹੀ ਹੈ। ਮੌਨੀ ਦੀਆਂ ਹਨੀਮੂਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ। ਅਜਿਹੇ ‘ਚ ਹੁਣ ਅਦਾਕਾਰਾ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਉਹ ਡੀਪ ਬੈਕ ਨੇਕ ਡਰੈੱਸ ਪਾ ਕੇ ਬੀਚ ‘ਤੇ ਖੜ੍ਹੀ ਨਜ਼ਰ ਆ ਰਹੀ ਹੈ।

ਅਦਾਕਾਰਾ ਨੇ ਇਕ ਤੋਂ ਬਾਅਦ ਇਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਤੇ ਉਸ ਦੇ ਪ੍ਰਸ਼ੰਸਕ ਖੂਬ ਪਿਆਰ ਪਾ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਮੌਨੀ ਕਾਫੀ ਖੂਬਸੂਰਤ ਲੱਗ ਰਹੀ ਹੈ। ਇਸ ‘ਚ ਉਸ ਦੇ ਹੱਥਾਂ ‘ਤੇ ਲੱਗੀ ਮਹਿੰਦੀ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀ ਹੈ। ਇਨ੍ਹਾਂ ਫੋਟੋਆਂ ਨੂੰ ਸ਼ੇਅਰ ਕਰਦੇ ਹੋਏ, ਅਦਾਕਾਰਾ ਨੇ ਇਸਦੇ ਕੈਪਸ਼ਨ ਵਿੱਚ ਲਿਖਿਆ, “Of Sonnets sunsets & my shakhaa pola..♥️ Made by my dearest bzzzzz @ibrentgoble”। ਮੌਨੀ ਰਾਏ ਦੀ ਇਸ ਪੋਸਟ ‘ਤੇ ਉਨ੍ਹਾਂ ਦੇ ਸਾਥੀ ਕਲਾਕਾਰ ਵੀ ਕਮੈਂਟ ਕਰ ਰਹੇ ਹਨ। ਟੀਵੀ ਅਭਿਨੇਤਾ ਅਰਜੁਨ ਬਿਜਲਾਨੀ ਨੇ ਪੋਸਟ ਵਿੱਚ ਦਿਲ ਦਾ ਇਮੋਜੀ ਬਣਾਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਮੌਨੀ ਰਾਏ ਅੱਜਕਲ ਬਾਲੀਵੁੱਡ ਅਤੇ ਟੀਵੀ ਦੀ ਇੱਕ ਸਫਲ ਅਦਾਕਾਰਾ ਹੈ। ਉਸ ਦੇ ਗਲੈਮਰਸ ਅੰਦਾਜ਼ ਅਤੇ ਅਦਾਕਾਰੀ ਦੀ ਹਰ ਪਾਸੇ ਚਰਚਾ ਹੁੰਦੀ ਹੈ। ਮੌਨੀ ਨੇ ਥੋੜ੍ਹੇ ਸਮੇਂ ‘ਚ ਹੀ ਵੱਡਾ ਮੁਕਾਮ ਹਾਸਲ ਕਰ ਲਿਆ ਹੈ। ਟੀਵੀ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਮੌਨੀ ਨੇ ਅਕਸ਼ੈ ਕੁਮਾਰ ਵਰਗੇ ਦਿੱਗਜ ਅਦਾਕਾਰ ਨਾਲ ਵੀ ਸਕ੍ਰੀਨ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਹ ਜਲਦੀ ਹੀ ਅਯਾਨ ਮੁਖਰਜੀ ਦੀ ਫਿਲਮ ‘ਬ੍ਰਹਮਾਸਤਰ’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...