September 3, 2026, 1:25 pm
----------- Advertisement -----------
HomeNewsEntertainmentਸ਼ਰਲਿਨ ਚੋਪੜਾ ਮਾਮਲੇ 'ਚ ਰਾਖੀ ਸਾਵੰਤ ਗ੍ਰਿਫਤਾਰ, ਮੁੰਬਈ ਪੁਲਿਸ ਨੇ ਕੀਤੀ ਕਾਰਵਾਈ

ਸ਼ਰਲਿਨ ਚੋਪੜਾ ਮਾਮਲੇ ‘ਚ ਰਾਖੀ ਸਾਵੰਤ ਗ੍ਰਿਫਤਾਰ, ਮੁੰਬਈ ਪੁਲਿਸ ਨੇ ਕੀਤੀ ਕਾਰਵਾਈ

Published on

----------- Advertisement -----------

ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਰਾਖੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਦਰਅਸਲ ਹੁਣ ਰਾਖੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅੱਜ ਯਾਨੀ 19 ਜਨਵਰੀ ਨੂੰ ਅੰਬੋਲੀ ਪੁਲਿਸ ਨੇ ਰਾਖੀ ਸਾਵੰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਰਾਖੀ ਖਿਲਾਫ ਇਹ ਕਾਰਵਾਈ ਅਦਾਕਾਰਾ ਸ਼ਰਲਿਨ ਚੋਪੜਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਕੁਝ ਸਮੇਂ ਬਾਅਦ ਪੁਲਿਸ ਰਾਖੀ ਸਾਵੰਤ ਨੂੰ ਅੰਧੇਰੀ ਦੀ ਅਦਾਲਤ ਵਿੱਚ ਪੇਸ਼ ਕਰੇਗੀ। ਰਾਖੀ ਦੀ ਗ੍ਰਿਫਤਾਰੀ ਦਾ ਦਾਅਵਾ ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕੀਤਾ ਹੈ। ਇਹ ਜਾਣਕਾਰੀ ਅਦਾਕਾਰਾ ਸ਼ਰਲਿਨ ਚੋਪੜਾ ਨੇ ਖੁਦ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।

ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਇਨ੍ਹੀਂ ਦਿਨੀਂ ਮੁਸਲਿਮ ਹੋਣ ਅਤੇ ਆਪਣੇ ਬੁਆਏਫ੍ਰੈਂਡ ਆਦਿਲ ਨਾਲ ਵਿਆਹ ਕਰਨ ਨੂੰ ਲੈ ਕੇ ਸੁਰਖੀਆਂ ‘ਚ ਹੈ ਪਰ ਇਸ ਦੌਰਾਨ ਇਹ ਖ਼ਬਰ ਵਾਇਰਲ ਹੋ ਰਹੀ ਹੈ ਕਿ ਰਾਖੀ ਸਾਵੰਤ ਨੂੰ ਪੁਲਿਸ (Rakhi sawant Arrested) ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੂੰ ਮੁੰਬਈ ਦੀ ਅੰਬੋਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਅੰਬੋਲੀ ਪੁਲਿਸ ਨੇ ਰਾਖੀ ਸਾਵੰਤ ਨੂੰ ਗ੍ਰਿਫਤਾਰ (Rakhi sawant Arrested)ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਨੇ ਕਿਹਾ ਹੈ ਕਿ ਰਾਖੀ ਸਾਵੰਤ ਨੂੰ ਸਿਰਫ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਅਭਿਨੇਤਰੀ ਸ਼ਰਲਿਨ ਚੋਪੜਾ (Sherlyn Chopra complaint) ਨੇ ਇਸ ਖਬਰ ਦੀ ਪੁਸ਼ਟੀ ਕਰਦੇ ਹੋਏ ਟਵੀਟ ਕੀਤਾ, ‘ਅੰਬੋਲੀ ਪੁਲਸ ਨੇ FIR 883/2022 ਦੇ ਸਿਲਸਿਲੇ ‘ਚ ਰਾਖੀ ਸਾਵੰਤ ਨੂੰ ਗ੍ਰਿਫਤਾਰ ਕੀਤਾ ਹੈ। ਰਾਖੀ ਸਾਵੰਤ ‘ਤੇ ਕੁਝ ਸਮਾਂ ਪਹਿਲਾਂ (Rakhi sawant Arrested) ਇਕ ਮਹਿਲਾ ਮਾਡਲ ਦੇ ਇਤਰਾਜ਼ਯੋਗ ਵੀਡੀਓ ਅਤੇ ਫੋਟੋਆਂ ਵਾਇਰਲ ਕਰਨ ਦਾ ਦੋਸ਼ ਹੈ। ਜਦੋਂ ਕਿ ਉਨ੍ਹਾਂ ਦੀ ਗ੍ਰਿਫਤਾਰੀ ਦਾ ਦਾਅਵਾ ਸ਼ਰਲਿਨ ਚੋਪੜਾ ਨੇ ਖੁਦ ਕੀਤਾ ਹੈ। ਇਸ ਤੋਂ ਪਹਿਲਾਂ ਵਾਇਰਲ ਹੋ ਰਹੀ ਖਬਰ ‘ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਰਾਖੀ ਸਾਵੰਤ ਨੂੰ ਕੁਝ ਸਮੇਂ ‘ਚ ਅੰਧੇਰੀ ਕੋਰਟ ‘ਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...