September 15, 2026, 8:05 pm
----------- Advertisement -----------
HomeNewsEntertainmentਸਲਮਾਨ ਖ਼ਾਨ ਨੂੰ ਈ-ਮੇਲ ਰਾਹੀਂ ਧਮਕੀ ਭੇਜਣ ਵਾਲੇ ਸਖ਼ਸ ਨੂੰ ਪੁਲਿਸ ਨੇ...

ਸਲਮਾਨ ਖ਼ਾਨ ਨੂੰ ਈ-ਮੇਲ ਰਾਹੀਂ ਧਮਕੀ ਭੇਜਣ ਵਾਲੇ ਸਖ਼ਸ ਨੂੰ ਪੁਲਿਸ ਨੇ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ

Published on

----------- Advertisement -----------

ਮੁੰਬਈ ਪੁਲਸ ਨੇ ਅਦਾਕਾਰ ਸਲਮਾਨ ਖ਼ਾਨ ਦੇ ਦਫ਼ਤਰ ’ਚ ਧਮਕੀ ਭਰੀ ਈ-ਮੇਲ ਭੇਜਣ ਦੇ ਮਾਮਲੇ ’ਚ ਰਾਜਸਥਾਨ ਤੋਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਧਮਕੀ ਭਰੀ ਈ-ਮੇਲ ਸਬੰਧੀ ਸ਼ਿਕਾਇਤ ਪ੍ਰਸ਼ਾਂਤ ਗੁੰਜਾਲਕਰ ਨੇ ਬਾਂਦਰਾ ਪੁਲਸ ਸਟੇਸ਼ਨ ’ਚ ਦਰਜ ਕਰਵਾਈ ਸੀ। ਗੁੰਜਾਲਕਰ ਅਕਸਰ ਸਲਮਾਨ ਖ਼ਾਨ ਦੇ ਬਾਂਦਰਾ ਸਥਿਤ ਘਰ ਆਉਂਦਾ-ਜਾਂਦਾ ਹੈ। ਉਹ ਫ਼ਿਲਮ ਸੈਕਟਰ ਨਾਲ ਸਬੰਧਤ ਕੰਪਨੀ ਚਲਾਉਂਦਾ ਹੈ। ਜਦੋਂ ਗੁੰਜਾਲਕਰ ਕੁਝ ਦਿਨ ਪਹਿਲਾਂ ਗਲੈਕਸੀ ਅਪਾਰਟਮੈਂਟਸ ਸਥਿਤ ਖ਼ਾਨ ਦੇ ਦਫ਼ਤਰ ’ਚ ਮੌਜੂਦ ਸੀ ਤਾਂ ਉਸ ਨੇ ਦੇਖਿਆ ਕਿ ਰੋਹਿਤ ਗਰਗ ਨਾਂ ਦੀ ਇਕ ਆਈ. ਡੀ. ਤੋਂ ਇਕ ਈ-ਮੇਲ ਆਈ ਹੈ। ਈ-ਮੇਲ ਭੇਜਣ ਵਾਲੇ ਨੇ ਹਿੰਦੀ ’ਚ ਲਿਖਿਆ ਸੀ, ‘‘ਗੋਲਡੀ ਭਾਈ (ਗੈਂਗਸਟਰ ਗੋਲਡੀ ਬਰਾੜ) ਕੇਸ ਨੂੰ ਬੰਦ ਕਰਨ ਲਈ ਸਲਮਾਨ ਖ਼ਾਨ ਨਾਲ ਆਹਮੋ-ਸਾਹਮਣੇ ਗੱਲ ਕਰਨੀ ਚਾਹੁੰਦੇ ਹਨ। ਅਗਲੀ ਵਾਰ ਝਟਕਾ ਵੇਖਣ ਨੂੰ ਮਿਲੇਗਾ।’’

ਮਾਮਲੇ ਦੀ ਵਿਸਥਾਰਤ ਤਕਨੀਕੀ ਜਾਂਚ ਤੋਂ ਬਾਅਦ ਪੁਲਸ ਨੂੰ ਮੁਲਜ਼ਮਾਂ ਦੇ ਠਿਕਾਣਿਆਂ ਬਾਰੇ ਜਾਣਕਾਰੀ ਮਿਲੀ। ਇਸ ਤੋਂ ਬਾਅਦ ਇਕ ਟੀਮ ਰਾਜਸਥਾਨ ਭੇਜੀ ਗਈ ਤੇ ਮੁਲਜ਼ਮ ਨੂੰ ਫੜ ਲਿਆ ਗਿਆ ਹੈ । ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ‘ਕਿਸ ਕਾ ਭਾਈ ਕਿਸ ਕੀ ਜਾਨ’ ‘ਚ ਨਜ਼ਰ ਆਉਣਗੇ। ਇਸ ਤੋਂ ਪਹਿਲਾਂ 18 ਮਾਰਚ ਨੂੰ ਮੁੰਬਈ ਪੁਲਿਸ ਨੇ ਸਲਮਾਨ ਖ਼ਾਨ ਨੂੰ ਧਮਕੀ ਭਰੀ ਈਮੇਲ ਦੇ ਮਾਮਲੇ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਅਭਿਨੇਤਾ ਦੇ ਇੱਕ ਨਜ਼ਦੀਕੀ ਸਹਿਯੋਗੀ ਨੂੰ ਇੱਕ ਈ-ਮੇਲ ਪ੍ਰਾਪਤ ਹੋਈ ਸੀ ਜਿਸ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਤਾਜ਼ਾ ਇੰਟਰਵਿਊ ਸੀ, ਜਿਸ ਵਿੱਚ ਉਸਨੇ ਦਾਅਵਾ ਕੀਤਾ ਸੀ ਕਿ ਉਸਦੀ ਜ਼ਿੰਦਗੀ ਦਾ ਟੀਚਾ ਬਾਲੀਵੁੱਡ ਅਦਾਕਾਰ ਨੂੰ ਮਾਰਨਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...