ਮੁੰਬਈ ਪੁਲਿਸ ਨੇ ਮੰਗਲਵਾਰ ਦੇਰ ਰਾਤ ਇੱਕ ਹੁੱਕਾ ਪਾਰਲਰ ‘ਤੇ ਛਾਪਾ ਮਾਰਿਆ ਅਤੇ ਸਟੈਂਡਅੱਪ ਕਾਮੇਡੀਅਨ ਅਤੇ ‘ਬਿੱਗ ਬੌਸ 17’ ਦੇ ਜੇਤੂ ਮੁਨੱਵਰ ਫਾਰੂਕੀ ਅਤੇ 13 ਹੋਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ। ਹਾਲਾਂਕਿ, ਇਨ੍ਹਾਂ ਸਾਰਿਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਅਤੇ ਸਾਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਫੋਰਟ ਇਲਾਕੇ ‘ਚ ਹੁੱਕਾ ਪਾਰਲਰ ‘ਤੇ ਮਾਰੇ ਗਏ ਛਾਪੇ ਨਾਲ ਜੁੜੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਸ ਹੁੱਕਾ ਪਾਰਲਰ ‘ਚ ਤੰਬਾਕੂ ਦਾ ਸੇਵਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਛਾਪਾ ਮਾਰਨ ਪਹੁੰਚੀ ਅਤੇ 13 ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ। ਇਨ੍ਹਾਂ ਲੋਕਾਂ ਵਿਚ ਮੁਨੱਵਰ ਫਾਰੂਕੀ ਵੀ ਸ਼ਾਮਲ ਸੀ। ਪੁਲੀਸ ਨੇ ਨਾਜਾਇਜ਼ ਤੌਰ ’ਤੇ ਚੱਲ ਰਹੇ ਇਸ ਹੁੱਕਾ ਪਾਰਲਰ ’ਤੇ ਛਾਪੇਮਾਰੀ ਦੌਰਾਨ 4400 ਰੁਪਏ ਦੀ ਨਕਦੀ ਅਤੇ 13500 ਰੁਪਏ ਦੇ 9 ਹੁੱਕਾ ਪਾਟ ਬਰਾਮਦ ਕੀਤੇ ਹਨ। ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਸਾਰਿਆਂ ਨੂੰ ਛੱਡ ਦਿੱਤਾ।
----------- Advertisement -----------
ਮੁੰਬਈ ਪੁਲਿਸ ਨੇ ‘ਬਿੱਗ ਬੌਸ 17’ ਜੇਤੂ ਮੁਨੱਵਰ ਫਾਰੂਕੀ ਸਮੇਤ 13 ਲੋਕਾਂ ਨੂੰ ਲਿਆ ਹਿਰਾਸਤ ‘ਚ, ਪੜ੍ਹੋ ਕੀ ਹੈ ਪੂਰਾ ਮਾਮਲਾ
Published on
----------- Advertisement -----------
----------- Advertisement -----------












