June 6, 2026, 11:43 am
----------- Advertisement -----------
HomeNewsEntertainmentਮੁਨੱਵਰ ਫਾਰੂਕੀ ਦਾ ਗਰਲਫ੍ਰੈਂਡ ਨਜ਼ੀਲਾ ਨਾਲ ਹੋਇਆ ਬ੍ਰੇਕਅੱਪ? ਇੱਕ ਦੂਜੇ ਨੂੰ ਕੀਤਾ...

ਮੁਨੱਵਰ ਫਾਰੂਕੀ ਦਾ ਗਰਲਫ੍ਰੈਂਡ ਨਜ਼ੀਲਾ ਨਾਲ ਹੋਇਆ ਬ੍ਰੇਕਅੱਪ? ਇੱਕ ਦੂਜੇ ਨੂੰ ਕੀਤਾ ਅਨਫਾਲੋ

Published on

----------- Advertisement -----------

ਅਕਸਰ ਵਿਵਾਦਾਂ ਵਿੱਚ ਰਹਿਣ ਵਾਲੇ ਕਾਮੇਡੀਅਨ ਮੁਨੱਵਰ ਫਾਰੂਕੀ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਮੇਡੀਅਨ ਅਤੇ ਉਸ ਦੀ ਪ੍ਰੇਮਿਕਾ ਨਜੀਲਾ ਦਾ ਰਾਹ ਹੁਣ ਵੱਖ ਹੋ ਗਿਆ ਹੈ। ਇਹ ਖਬਰ ਪ੍ਰਸ਼ੰਸਕਾਂ ਲਈ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ। ਦੋਵਾਂ ਨੂੰ ਕਈ ਵਾਰ ਮੁੰਬਈ ‘ਚ ਇਕੱਠੇ ਘੁੰਮਦੇ ਹੋਏ ਦੇਖਿਆ ਗਿਆ ਹੈ। ਪਿਛਲੇ ਸਾਲ ਦੋਹਾਂ ਨੇ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ। ਦੋਵੇਂ ਇੱਕ ਮਿਊਜ਼ਿਕ ਵੀਡੀਓ ਵਿੱਚ ਵੀ ਇਕੱਠੇ ਕੰਮ ਕਰ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੇ ਰਿਐਲਿਟੀ ਸ਼ੋਅ ‘ਲਾਕ ਅੱਪ’ ਜਿੱਤਣ ਤੋਂ ਬਾਅਦ ਮੁਨੱਵਰ ਦੀ ਲੋਕਪ੍ਰਿਯਤਾ ‘ਚ ਜ਼ਬਰਦਸਤ ਵਾਧਾ ਹੋਇਆ ਹੈ। ਇਸ ਸ਼ੋਅ ਦੌਰਾਨ ਉਨ੍ਹਾਂ ਨੇ ਕਈ ਸਨਸਨੀਖੇਜ਼ ਖੁਲਾਸੇ ਕੀਤੇ, ਜਿਨ੍ਹਾਂ ਨੂੰ ਜਾਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਹੈਰਾਨ ਰਹਿ ਗਏ। ਉਸ ਨੇ ਦੱਸਿਆ ਸੀ ਕਿ ਉਹ ਪਹਿਲਾਂ ਹੀ ਵਿਆਹਿਆ ਹੋਇਆ ਹੈ ਅਤੇ ਉਸ ਦਾ ਇਕ ਪੁੱਤਰ ਹੈ।

ਇਸ ਤੋਂ ਇਲਾਵਾ ਉਸ ਨੇ ਇਹ ਵੀ ਦੱਸਿਆ ਸੀ ਕਿ ਫਿਲਹਾਲ ਦੋਵੇਂ ਵੱਖ-ਵੱਖ ਰਹਿੰਦੇ ਹਨ। ਸ਼ੋਅ ਜਿੱਤਣ ਤੋਂ ਬਾਅਦ, ਉਸਨੇ ਨਜੀਲਾ ਨਾਲ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਦਾ ਹੁਣ ਬ੍ਰੇਕਅੱਪ ਹੋ ਗਿਆ ਹੈ। ਹਾਲਾਂਕਿ ਇਸ ਦੇ ਪਿੱਛੇ ਕੀ ਕਾਰਨ ਹੈ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਇਕ ਦੂਜੇ ਨੂੰ ਅਨਫਾਲੋ ਵੀ ਕਰ ਦਿੱਤਾ ਹੈ। ਮੁਨੱਵਰ ਦੇ ਪੱਖ ਤੋਂ ਵੀ ਇਸ ‘ਤੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਕੰਗਨਾ ਦੇ ਸ਼ੋਅ ‘ਚ ਮੁਨੱਵਰ ਨਾਲ ਅੰਜਲੀ ਦੀ ਦੋਸਤੀ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਸੀ। ਇਸ ਦੇ ਨਾਲ ਹੀ ਇਕ ਇੰਟਰਵਿਊ ਦੌਰਾਨ ਉਸ ਨੇ ਆਪਣੀ ਪ੍ਰੇਮਿਕਾ ਨਾਲ ਧੋਖਾਧੜੀ ਕਰਨ ਦੀ ਗੱਲ ਕਬੂਲੀ ਸੀ। ਗੱਲਬਾਤ ਦੌਰਾਨ ਉਸ ਨੇ ਦੱਸਿਆ ਕਿ ਉਸ ਨਾਲ ਰਿਸ਼ਤੇ ‘ਚ ਧੋਖਾਧੜੀ ਹੋਈ ਹੈ, ਜਿਸ ਦਾ ਉਸ ਨੂੰ ਅੱਜ ਵੀ ਪਛਤਾਵਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...