September 6, 2026, 2:38 pm
----------- Advertisement -----------
HomeNewsEntertainmentਹਾਦਸੇ ਤੋਂ ਬਾਅਦ TMKOC ਫੇਮ ਮੁਨਮੁਨ ਦੱਤਾ ਨੇ ਤਸਵੀਰ ਸਾਂਝੀ ਕਰ ਦੱਸਿਆ...

ਹਾਦਸੇ ਤੋਂ ਬਾਅਦ TMKOC ਫੇਮ ਮੁਨਮੁਨ ਦੱਤਾ ਨੇ ਤਸਵੀਰ ਸਾਂਝੀ ਕਰ ਦੱਸਿਆ ਆਪਣੀ ਸਿਹਤ ਦਾ ਹਾਲ

Published on

----------- Advertisement -----------

ਟੀਵੀ ਕਾਮੇਡੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ਬਬੀਤਾ ਜੀ ਦਾ ਕਿਰਦਾਰ ਨਿਭਾਉਣ ਵਾਲੀ ਮੁਨਮੁਨ ਦੱਤਾ ਹਾਲ ਹੀ ‘ਚ ਹਾਦਸੇ ਦਾ ਸ਼ਿਕਾਰ ਹੋ ਗਈ। ਮੁਨਮੁਨ ਦਾ ਜਰਮਨੀ ਵਿੱਚ ਐਕਸੀਡੈਂਟ ਹੋਇਆ ਸੀ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਦੱਸ ਦੇਈਏ ਕਿ ਹਾਦਸੇ ਦੇ ਸਮੇਂ ਮੁਨਮੁਨ ਯੂਰਪ ਦੀ ਯਾਤਰਾ ‘ਤੇ ਸੀ ਅਤੇ ਹੁਣ ਉਹ ਇਸ ਸੱਟ ਕਾਰਨ ਭਾਰਤ ਵਾਪਸ ਆ ਰਹੀ ਹੈ। ਪਰ ਭਾਰਤ ਆਉਣ ਤੋਂ ਪਹਿਲਾਂ ਹੀ ਅਦਾਕਾਰਾ ਸਾਊਦੀ ਅਰਬ ਪਹੁੰਚ ਚੁੱਕੀ ਹੈ। ਮੁਨਮੁਨ ਦੱਤਾ ਨੇ ਆਪਣਾ ਯੂਰਪ ਦੌਰਾ ਕੁਝ ਸਮਾਂ ਪਹਿਲਾਂ ਸ਼ੁਰੂ ਕੀਤਾ ਸੀ ਪਰ ਉਸ ਨੇ ਜਰਮਨੀ ਵਿੱਚ ਉਹਨਾਂ ਦੇ ਖੱਬੇ ਗੋਡੇ ਤੇ ਸੱਟ ਲੱਗ ਗਈ ਅਤੇ ਹੁਣ ਉਹ ਘਰ ਵਾਪਸ ਜਾ ਰਹੀ ਹੈ। ਪਰ ਹਾਲ ਹੀ ‘ਚ ਮੁਨਮੁਨ ਦੱਤਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਫੋਟੋ ਵਿੱਚ ਉਹ ਸਾਊਦੀ ਦੇ ਜੇਦਾਹ ਪਹੁੰਚੀ ਹੋਈ ਹੈ। ਇੱਥੇ ਉਹ ਕਿਸੇ ਰੈਸਟੋਰੈਂਟ ਜਾਂ ਏਅਰਪੋਰਟ ਲਾਉਂਜ ਵਿੱਚ ਬੈਠੀ ਨਜ਼ਰ ਆ ਰਹੀ ਹੈ।

ਮੁਨਮੁਨ ਦੱਤਾ ਦੇ ਚਿਹਰੇ ‘ਤੇ ਮੁਸਕਰਾਹਟ ਦੱਸ ਰਹੀ ਹੈ ਕਿ ਉਹ ਯਾਤਰਾ ਦੌਰਾਨ ਆਪਣੀ ਸੱਟ ਨੂੰ ਪੂਰੀ ਤਰ੍ਹਾਂ ਭੁੱਲ ਗਈ ਹੈ। ਫੋਟੋ ‘ਚ ਤੁਸੀਂ ਦੇਖ ਸਕਦੇ ਹੋ ਕਿ ਉਸ ਨੇ ਹਰੇ ਰੰਗ ਦੀ ਕਮੀਜ਼ ਪਾਈ ਹੋਈ ਹੈ ਅਤੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ। ਮੁਨਮੁਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁਨਮੁਨ ਨੇ ਆਪਣੇ ਇੰਸਟਾਗ੍ਰਾਮ ‘ਤੇ ਜੇਦਾਹ ਦੀ ਸੈਟੇਲਾਈਟ ਫੋਟੋ ਸ਼ੇਅਰ ਕੀਤੀ ਸੀ। ਇਨ੍ਹਾਂ ਤਸਵੀਰਾਂ ‘ਚ ਮੁਨਮੁਨ ਨੂੰ ਦੇਖ ਕੇ ਲੱਗਦਾ ਹੈ ਕਿ ਫਿਲਹਾਲ ਉਹ ਠੀਕ ਹੈ। ਕੁਝ ਦਿਨ ਪਹਿਲਾਂ ਮੁਨਮੁਨ ਸਵਿਟਜ਼ਰਲੈਂਡ ਦੇ ਇੰਟਰਲੇਕਨ ਤੋਂ ਟਰੇਨ ਰਾਹੀਂ ਜਰਮਨੀ ਗਈ ਸੀ। ਉਥੋਂ ਉਸ ਨੇ ਸਵਾਦਿਸ਼ਟ ਭੋਜਨ ਦੀ ਤਸਵੀਰ ਵੀ ਸਾਂਝੀ ਕੀਤੀ ਜਦੋਂ ਉਹ ਕਿਸੇ ਦੇ ਘਰ ਠਹਿਰੀ ਹੋਈ ਸੀ। ਦੱਸ ਦੇਈਏ ਕਿ ਜਰਮਨੀ ਤੋਂ ਪਹਿਲਾਂ ਮੁਨਮੁਨ ਸਵਿਟਜ਼ਰਲੈਂਡ ਵਿੱਚ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...