September 8, 2026, 12:35 pm
----------- Advertisement -----------
HomeNewsEntertainmentB'day speical: ਜਨਮਦਿਨ ਮੌਕੇ ਜਾਣੋ ਨਵਾਜ਼ੂਦੀਨ ਸਿੱਦੀਕੀ ਦੇ ਫ਼ਿਲਮੀ ਸਫ਼ਰ ਦੀ ਸ਼ਾਨਦਾਰ...

B’day speical: ਜਨਮਦਿਨ ਮੌਕੇ ਜਾਣੋ ਨਵਾਜ਼ੂਦੀਨ ਸਿੱਦੀਕੀ ਦੇ ਫ਼ਿਲਮੀ ਸਫ਼ਰ ਦੀ ਸ਼ਾਨਦਾਰ ਕਹਾਣੀ ਬਾਰੇ

Published on

----------- Advertisement -----------

ਨਵਾਜ਼ੂਦੀਨ ਸਿੱਦੀਕੀ ! ਹਿੰਦੀ ਸਿਨੇਮਾ ਦਾ ਨਾਮ ਜਿਸ ਨੇ ਆਪਣੀ ਜ਼ਿੰਦਗੀ ਵਿਚ ਨਾ ਸਿਰਫ ਬਹੁਤ ਸੰਘਰਸ਼ ਕੀਤਾ, ਬਲਕਿ ਵੱਡੇ ਪਰਦੇ ‘ਤੇ ਇਕ ਖਾਸ ਛਾਪ ਛੱਡ ਦਿੱਤੀ ਹੈ। ਨਵਾਜ਼ੂਦੀਨ ਸਿਦੀਕੀ ਹੁਣ ਤੱਕ ਕਈ ਬਾਲੀਵੁੱਡ ਫਿਲਮਾਂ ਵਿੱਚ ਆਪਣੇ ਵੱਖਰੇ ਕਿਰਦਾਰ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ। ਉਸ ਦੇ ਪ੍ਰਸ਼ੰਸਕ ਸਿਰਫ ਭਾਰਤ ਵਿਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿਚ ਹਨ। ਉਨ੍ਹਾਂ ਨੇ ਸਾਬਿਤ ਕਰ ਦਿੱਤਾ ਕਿ ਬਾਲੀਵੁੱਡ ‘ਚ ਸਿਰਫ ਚੰਗੀ ਦਿੱਖ ਹੀ ਨਹੀਂ, ਸਗੋਂ ਐਕਟਿੰਗ ਟੈਲੇਂਟ ‘ਤੇ ਵੀ ਨਿਰਭਰ ਕੀਤਾ ਜਾ ਸਕਦਾ ਹੈ। ਅੱਜ ਨਵਾਜ਼ੂਦੀਨ ਸਿੱਦੀਕੀ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਨਵਾਜ਼ੂਦੀਨ ਸਿੱਦੀਕੀ ਦਾ ਜਨਮ 19 ਮਈ 1974 ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਪਿੰਡ ਬੁਧਾਨਾ ਵਿੱਚ ਹੋਇਆ ਸੀ।

1996 ਵਿਚ, ਨਵਾਜ਼ੂਦੀਨ ਸਿਦੀਕੀ ਆਪਣਾ ਘਰ ਛੱਡ ਕੇ ਦਿੱਲੀ ਆ ਗਿਆ ਅਤੇ ਇਥੇ ਆ ਕੇ ਨੈਸ਼ਨਲ ਸਕੂਲ ਆਫ਼ ਡਰਾਮਾ ਤੋਂ ਆਪਣੀ ਅਦਾਕਾਰੀ ਦੀ ਪੜ੍ਹਾਈ ਪੂਰੀ ਕੀਤੀ। ਅਦਾਕਾਰੀ ਦੀ ਸਿਖਲਾਈ ਲੈਣ ਤੋਂ ਬਾਅਦ ਉਸਨੇ ਮੁੰਬਈ ਜਾਣ ਦਾ ਫੈਸਲਾ ਕੀਤਾ। ਫਿਲਮਾਂ ਵਿਚ ਇਕ ਛੋਟੇ ਜਿਹੇ ਰੋਲ ਲਈ ਨਵਾਜ਼ੂਦੀਨ ਸਿੱਦੀਕੀ ਨੂੰ ਕਾਫ਼ੀ ਸੰਘਰਸ਼ ਕਰਨਾ ਪਿਆ ਸੀ। ਉਹ ਪਹਿਲੀ ਵਾਰ 1999 ਵਿੱਚ ਆਮਿਰ ਖਾਨ ਦੀ ਫਿਲਮ ਸਰਫਰੋਸ਼ ਵਿੱਚ ਨਜ਼ਰ ਆਇਆ ਸੀ। ਇਸ ਫਿਲਮ ਵਿੱਚ ਨਵਾਜ਼ੂਦੀਨ ਸਿਦੀਕੀ ਦਾ ਕੁਝ ਮਿੰਟ ਦਾ ਕਿਰਦਾਰ ਸੀ।ਇਸ ਤੋਂ ਬਾਅਦ ਨਵਾਜ਼ੂਦੀਨ ਸਿਦੀਕੀ ਕਈ ਫਿਲਮਾਂ ਵਿਚ ਛੋਟੇ ਕਿਰਦਾਰਾਂ ਵਿਚ ਨਜ਼ਰ ਆਏ, ਪਰ ਉਦੋਂ ਤਕ ਉਸ ਨੂੰ ਉਹ ਜਗ੍ਹਾ ਨਹੀਂ ਮਿਲੀ, ਜਿਸਦੀ ਉਨ੍ਹਾਂ ਨੂੰ ਉਮੀਦ ਸੀ।

ਅਨੁਭਵੀ ਅਭਿਨੇਤਾ ਦੀ ਕਿਸਮਤ ਨੇ ਸਾਲ 2012 ਵਿਚ ਇਕ ਨਵਾਂ ਮੋੜ ਲੈ ਲਿਆ, ਜਦੋਂ ਮਸ਼ਹੂਰ ਨਿਰਦੇਸ਼ਕ ਅਨੁਰੋਗ ਕਸ਼ਯਪ ਦੀ ਫਿਲਮ ‘ਗੈਂਗਸ ਆਫ਼ ਵਾਸੇਪੁਰ’ ਨੇ ਉਸ ਨੂੰ ਰਾਤੋ-ਰਾਤ ਇਕ ਉੱਭਰਦਾ ਕਲਾਕਾਰ ਬਣਾਇਆ। ਇਸ ਫਿਲਮ ਵਿਚ ਉਸ ਨੇ ਫ਼ੈਜ਼ਲ ਖਾਨ ਦਾ ਕਿਰਦਾਰ ਨਿਭਾਇਆ ਸੀ, ਜੋ ਅਜੇ ਵੀ ਸਿਨੇਮਾ ਪ੍ਰੇਮੀਆਂ ਨੂੰ ਪਿਆਰ ਕਰਦਾ ਹੈ।ਫਿਲਮ ‘ਗੈਂਗਸ ਆਫ ਵਾਸੇਪੁਰ’ ਤੋਂ ਬਾਅਦ ਨਵਾਜ਼ੂਦੀਨ ਸਿਦੀਕੀ ਫਿਰ ਮੁੜ ਕੇ ਨਹੀਂ ਵੇਖਿਆ। ਇਸ ਫਿਲਮ ਤੋਂ ਬਾਅਦ, ਉਸਨੇ ਬਦਲਾਪੁਰ, ਮਾਂਝੀ ਦਿ ਮਾਉਂਟੇਨ, ਦਿ ਲੰਚ ਬਾਕਸ, ਰਮਨ ਰਾਘਵ 2, ਰਈਸ, ਮੰਟੋ ਅਤੇ ਠਾਕਰੇ ਸਮੇਤ ਕਈ ਮਹਾਨ ਫਿਲਮਾਂ ਵਿੱਚ ਕੰਮ ਕੀਤਾ ਹੈ ਅਤੇ ਬਾਲੀਵੁੱਡ ਵਿੱਚ ਆਪਣੀ ਪਛਾਣ ਬਣਾਈ ਹੈ। ਸਿਰਫ ਫਿਲਮਾਂ ਵਿਚ ਹੀ ਨਹੀਂ, ਨਵਾਜ਼ੂਦੀਨ ਸਿਦੀਕੀ ਨੇ ਡਿਜੀਟਲ ਪਲੇਟਫਾਰਮ ‘ਤੇ ਆਪਣੀ ਅਦਾਕਾਰੀ ਦਾ ਲੋਹਾ ਵੀ ਦਿਖਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...