September 9, 2026, 2:27 pm
----------- Advertisement -----------
HomeNewsEntertainmentਬੇਘਰ ਹੋਏ ਨਵਾਜ਼ੂਦੀਨ ਸਿੱਦੀਕੀ ਦੀ ਪਤਨੀ ਤੇ ਬੱਚੇ, ਪਿਤਾ ਦਾ ਜ਼ੁਲਮ ਦੇਖ...

ਬੇਘਰ ਹੋਏ ਨਵਾਜ਼ੂਦੀਨ ਸਿੱਦੀਕੀ ਦੀ ਪਤਨੀ ਤੇ ਬੱਚੇ, ਪਿਤਾ ਦਾ ਜ਼ੁਲਮ ਦੇਖ ਧੀ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

Published on

----------- Advertisement -----------

ਬਾਲੀਵੁੱਡ ਦੇ ਦਮਦਾਰ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਲੰਬੇ ਸਮੇਂ ਤੋਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਅਭਿਨੇਤਾ ਦੀ ਪਤਨੀ ਆਲੀਆ ਨੇ ਉਨ੍ਹਾਂ ‘ਤੇ ਕਈ ਗੰਭੀਰ ਦੋਸ਼ ਲਗਾਏ ਹਨ, ਉਥੇ ਹੀ ਪਤਨੀ ਆਲੀਆ ਸਿੱਦੀਕੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਆਲੀਆ ਦੇ ਇਸ ਸ਼ੇਅਰ ਵੀਡੀਓ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਵਾਇਰਲ ਵੀਡੀਓ ਨੂੰ ਦੇਖਣ ਤੋਂ ਬਾਅਦ ਹਰ ਕੋਈ ਅਦਾਕਾਰ ਨੂੰ ਬੁਰਾ-ਭਲਾ ਬੋਲ ਰਿਹਾ ਹੈ। ਆਲੀਆ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਹ ਅੱਧੀ ਰਾਤ ਨੂੰ ਆਪਣੇ ਬੱਚਿਆਂ ਨਾਲ ਸੜਕ ‘ਤੇ ਨਜ਼ਰ ਆ ਰਹੀ ਹੈ। ਆਲੀਆ ਨੇ ਦਾਅਵਾ ਕੀਤਾ ਹੈ ਕਿ ਨਵਾਜ਼ੂਦੀਨ ਨੇ ਖੁਦ ਉਸ ਨੂੰ ਇਸ ਹਾਲਤ ‘ਚ ਰਹਿਣ ਲਈ ਮਜ਼ਬੂਰ ਕੀਤਾ ਹੈ। ਉਨ੍ਹਾਂ ਦੇ ਬੱਚੇ ਭੁੱਖੇ ਹਨ। ਆਲੀਆ ਦਾ ਦੋਸ਼ ਹੈ ਕਿ ਨਵਾਜ਼ੂਦੀਨ ਨੇ ਉਸ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਘਰੋਂ ਬਾਹਰ ਕੱਢ ਦਿੱਤਾ ਹੈ। ਆਲੀਆ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।

ਵੀਡੀਓ ‘ਚ ਆਲੀਆ ਆਪਣੇ ਦੋ ਬੱਚਿਆਂ ਨਾਲ ਘਰ ਦੇ ਬਾਹਰ ਖੜ੍ਹੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਉਹ ਕਹਿੰਦੀ ਹੈ, ‘ਮੇਰੀ ਬੱਚੀ ਰੋ ਰਹੀ ਹੈ, ਉਹ ਬਹੁਤ ਪਰੇਸ਼ਾਨ ਹੈ। ਮੈਨੂੰ ਨਹੀਂ ਪਤਾ ਕਿ ਨਵਾਜ਼ ਅਜਿਹਾ ਕਿਉਂ ਕਰ ਰਿਹਾ ਹੈ। ਮੈਂ ਨਵਾਜ਼ ਦੇ ਬੰਗਲੇ ਤੋਂ ਆਈ ਹਾਂ, ਇਹ ਮੇਰੇ ਦੋ ਬੱਚੇ ਹਨ। ਸਾਨੂੰ ਬੰਗਲੇ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਹੁਣ ਮੈਨੂੰ ਸਮਝ ਨਹੀਂ ਆਉਂਦੀ, ਨਾ ਮੇਰੇ ਕੋਲ ਪੈਸਾ ਹੈ ਅਤੇ ਨਾ ਹੀ ਘਰ ਹੈ। ਮੈਨੂੰ ਸਮਝ ਨਹੀਂ ਆਉਂਦੀ ਕਿ ਮੈਂ ਬੱਚੇ ਨੂੰ ਲੈ ਕੇ ਕਿੱਥੇ ਜਾਵਾਂ। ਰਾਤ ਦੇ 12 ਵਜੇ ਨਵਾਜ਼ ਨੇ ਮੈਨੂੰ ਬੱਚਿਆਂ ਨਾਲ ਸੜਕ ‘ਤੇ ਖੜ੍ਹਾ ਕਰ ਦਿੱਤਾ। ਮੈਨੂੰ ਸਮਝ ਨਹੀਂ ਆ ਰਹੀ ਕਿ ਇਸ ਸਮੇਂ ਕਿੱਥੇ ਜਾਵਾਂ। ਇਸ ਲਈ ਆਲੀਆ ਨੇ ਆਪਣੀ ਪੋਸਟ ‘ਚ ਇਕ ਹੋਰ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਦੇ ਬੱਚੇ ਸੁੱਤੇ ਹੋਏ ਨਜ਼ਰ ਆ ਰਹੇ ਹਨ। ਆਲੀਆ ਨੇ ਇਸ ਵੀਡੀਓ ਦੇ ਨਾਲ ਇਕ ਲੰਬੀ ਪੋਸਟ ਸ਼ੇਅਰ ਕੀਤੀ ਹੈ। ਜਿਸ ਰਾਹੀਂ ਉਹ ਨਵਾਜ਼ ਦੀ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਉਣ ਲਈ ਕਹਿੰਦੀ ਨਜ਼ਰ ਆ ਰਹੀ ਹੈ। ਫਿਲਹਾਲ ਇਸ ਮਾਮਲੇ ‘ਤੇ ਨਵਾਜ਼ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...