July 22, 2026, 7:03 pm
----------- Advertisement -----------
HomeNewsEntertainmentਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੀ.ਐੱਮ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਸਾਂਝੀਆਂ...

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੀ.ਐੱਮ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਸਾਂਝੀਆਂ ਕੀਤੀਆਂ ਤਸਵੀਰਾਂ

Published on

----------- Advertisement -----------

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਸਦੀ ਵਜ੍ਹਾਂ ਉਨ੍ਹਾਂ ਦੀ ਫਿਲਮ ਕਲੀ ਜੋਟਾ ਹੈ। ਸਟਾਰ ਕਾਸਟ ਫਿਲਮ ਦਾ ਜਬਰਦਸਤ ਪ੍ਰਮੋਸ਼ਨ ਕਰ ਰਹੀ ਹੈ। ਇਸ ਵਿਚਕਾਰ ਨੀਰੂ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਜਿਸ ਦੀਆ ਕੁਝ ਤਸਵੀਰਾਂ ਨੀਰੂ ਬਾਜਵਾ ਨੇ ਸ਼ੇਅਰ ਕੀਤੀਆਂ ਹਨ। ਨੀਰੂ ਬਾਜਵਾ (Neeru Bajwa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਉਹ CM ਭਗਵੰਤ ਮਾਨ ਦੇ ਨਾਲ ਨਜ਼ਰ ਆ ਰਹੀ ਹੈ। ਉਨ੍ਹਾਂ ਨੇ 3 ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਹ ਸੀ.ਐੱਮ ਸਾਬ੍ਹ (Bhagwant Mann) ਦੇ ਨਾਲ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੀ ਹੈ।

ਤਸਵੀਰਾਂ ਨੂੰ ਸ਼ੇਅਰ ਕਰਦਿਆਂ ਨੀਰੂ ਨੇ ਕੈਪਸ਼ਨ ‘ਚ ਲਿਖਿਆ, ‘ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਜੀ ਨਾਲ ਬਹੁਤ ਹੀ ਵਧੀਆ ਮੀਟਿੰਗ ਹੋਈ…ਸਮਾਜਿਕ ਮੁੱਦੇ ਸਾਹਮਣੇ ਲਿਆਉਣ ਲਈ ਸਿਨੇਮਾ ਬਹੁਤ ਹੀ ਸ਼ਕਤੀਸ਼ਾਲੀ ਮਾਧਿਅਮ ਹੈ…ਅਸੀਂ ਪੰਜਾਬ ਸਰਕਾਰ ਨਾਲ ਇਸੇ ਵਿਸ਼ੇ ‘ਤੇ ਚਰਚਾ ਕੀਤੀ। ਹੁਣ ਪੰਜਾਬ ਦੀਆਂ ਧੀਆਂ ਅੱਗੇ ਵਧਾਉਣ ਤੇ ਉਨ੍ਹਾਂ ਨੂੰ ਬਚਾਉਣ ਲਈ ਹੋਰ ਸਖਤ ਮਿਹਨਤ ਕਰਾਂਗੇ…ਇਸ ਦੇ ਨਾਲ ਨਾਲ ਪੰਜਾਬ ਦੇ ਹੋਰ ਮੁੱਦੇ ਜਿਵੇਂ ਨਸ਼ੇ ਤੇ ਹੋਰ ਵਿਸ਼ਿਆਂ ‘ਤੇ ਵੀ ਫ਼ਿਲਮਾਂ ਬਣਾਵਾਂਗੇ… ਧੰਨਵਾਦ ਸਰ ਤੁਹਾਡੀ ਮਿਹਨਤ ਲਈ।’ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਜੇ ਗੱਲ ਕਰੀਏ ‘ਕਲੀ ਜੋਟਾ’ ਫ਼ਿਲਮ ਦੀ ਤਾਂ ਉਸ ਵਿੱਚ ਨੀਰੂ ਬਾਜਵਾ ਤੋਂ ਇਲਾਵਾ ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਨਜ਼ਰ ਆਉਣਗੇ। ਇਹ ਫ਼ਿਲਮ ਕੱਲ੍ਹ ਯਾਨੀਕਿ 3 ਫਰਵਰੀ ਨੂੰ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ। ਫ਼ਿਲਮ ਗੰਭੀਰ ਸਮਾਜਕ ਮੁੱਦੇ ‘ਤੇ ਬਣੀ ਹੈ। ਜਿਸ ਵਿੱਚ ਉਹ ਸਮਾਂ ਦਿਖਾਇਆ ਗਿਆ ਹੈ, ਜਦੋਂ ਸਮਾਜ ਵਿੱਚ ਔਰਤਾਂ ਅਤੇ ਮੁਟਿਆਰਾਂ ਦੀ ਸਥਿਤੀ ਬਹੁਤੀ ਵਧੀਆ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...