ਪੰਜਾਬੀ ਫ਼ਿਲਮੀ ਜਗਤ ਦੀ ਸੁਪਰਫਿੱਟ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੀਆਂ ਤਿੰਨਾਂ ਧੀਆਂ ਦੇ ਨਾਲ ਇੱਕ ਕਿਊੇਟ ਜਿਹੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਅਦਾਕਾਰਾ ਆਪਣੀਆਂ ਧੀਆਂ ਦੇ ਨਾਲ ਸਵਿਮਿੰਗ ਪੂਲ ‘ਚ ਨਜ਼ਰ ਆ ਰਹੀ ਹੈ ।

ਇਸ ਤਸਵੀਰ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।ਅਦਾਕਾਰਾ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਮਾਈ ਵਰਲਡ’।ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਫੈਨਸ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ । ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਸਤਿੰਦਰ ਸਰਤਾਜ ਦੇ ਨਾਲ ਕਲੀ ਜੋਟਾ ਫ਼ਿਲਮ ਚ ਨਜ਼ਰ ਆਵੇਗੀ।
ਇਹ ਪਹਿਲਾ ਮੌਕਾ ਹੈ ਜਦੋਂ ਦੋਵੇਂ ਕਲਾਕਾਰ ਇਕੱਠੇ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਪਿਛਲੇ ਸਾਲ ਉਹ ਪਾਣੀ ਚ ਮਧਾਣੀ ਤੇ ਸ਼ਾਵਾ ਨੀ ਗਿਰਧਾਰੀ ਲਾਲ ਫ਼ਿਲਮ ਚ ਨਜ਼ਰ ਆਈ ਸੀ। ਨੀਰੂ ਬਾਜਵਾ ਪੰਜਾਬੀ ਇੰਡਸਟਰੀ ਨੂੰ ਹੋਰ ਅੱਗੇ ਵਧਾਉਣ ਲਈ ਉਨ੍ਹਾਂ ਦਾ ਖੁਦ ਹੌਮ ਪ੍ਰੋਡਕਸ਼ਨ ਹੈ ਜਿਸ ਦੇ ਬੈਨਰ ਦੇ ਹੇਠ ਉਹ ਪੰਜਾਬੀ ਗੀਤ ਤੇ ਫ਼ਿਲਮਾਂ ਰਿਲੀਜ਼ ਕਰਦੀ ਹੈ। ਨੀਰੂ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਲ ਜੁੜੀ ਹੋਈ ਹੈ। ਬਹੁਤ ਜਲਦ ਉਹ ਹਾਲੀਵੁੱਡ ਫ਼ਿਲਮ ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।












