June 6, 2026, 7:23 pm
----------- Advertisement -----------
HomeNewsEntertainmentਨੀਰੂ ਬਾਜਵਾ ਨੂੰ ਆ ਰਹੀ ਹੈ ਧੀਆਂ ਦੀ ਯਾਦ,ਅਦਾਕਾਰਾ ਨੇ ਤਸਵੀਰਾਂ ਸ਼ੇਅਰ...

ਨੀਰੂ ਬਾਜਵਾ ਨੂੰ ਆ ਰਹੀ ਹੈ ਧੀਆਂ ਦੀ ਯਾਦ,ਅਦਾਕਾਰਾ ਨੇ ਤਸਵੀਰਾਂ ਸ਼ੇਅਰ ਕਰ ਆਖੀ ਇਹ ਗੱਲ

Published on

----------- Advertisement -----------

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨੀਰੂ ਬਾਜਵਾ ਆਪਣੀਆ ਧੀਆ ਦੇ ਨਾਲ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ਉਹ ਸਭ ਨੂੰ ਮਿੱਸ ਕਰ ਰਹੀ ਹੈ। ਨੀਰੂ ਬਾਜਵਾ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਇਸ ਤੋਂ ਲੱਗਦਾ ਹੈ ਕਿ ਅਦਾਕਾਰਾ ਆਪਣੇ ਕੰਮ ‘ਚ ਬਿਜ਼ੀ ਹੋਣ ਕਾਰਨ ਸ਼ਾਇਦ ਘਰ ਤੋਂ ਬਾਹਰ ਹੈ ਜਿਸ ਕਾਰਨ ਉਹ ਆਪਣੀਆਂ ਧੀਆਂ ਨੂੰ ਬਹੁਤ ਜ਼ਿਆਦਾ ਮਿੱਸ ਕਰ ਰਹੀ ਹੈ ।

ਇਨ੍ਹਾਂ ਤਸਵੀਰਾਂ ਚੋਂ ਇੱਕ ਤਸਵੀਰ ਉਸ ਦੀ ਭੈਣ ਸਬਰੀਨਾ ਬਾਜਵਾ ਦੀ ਵੀ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਦਾ ਬਹੁਤ ਜ਼ਿਆਦਾ ਪਿਆਰ ਮਿਲਦਾ ਰਿਹਾ ਹੈ ।ਜਲਦ ਹੀ ਨੀਰੂ ਬਾਜਵਾ ਫ਼ਿਲਮ ‘ਕਲੀ ਜੋਟਾ’ ‘ਚ ਸਤਿੰਦਰ ਸਰਤਾਜ ਦੇ ਨਾਲ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਦੋਵੇਂ ਪਹਿਲੀ ਵਾਰ ਇੱਕਠੇ ਨਜ਼ਰ ਆਉਣਗੇ ।

ਇਸ ਤੋਂ ਇਲਾਵਾ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ । ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਫ਼ਿਲਮਾਂ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਪੰਜਾਬੀ ਫ਼ਿਲਮਾਂ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਕੀਤੀਆਂ ।ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਭਾਵੇਂ ਉਹ ਫ਼ਿਲਮ ‘ਜੱਟ ਐਂਡ ਜੂਲੀਅਟ’ ਹੋਵੇ ‘ਛੜਾ’ ਜਾਂ ਫਿਰ ਕੋਈ ਹੋਰ ਫ਼ਿਲਮ । ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਇਸ ਜੋੜੀ ਨੇ ਖੂਬ ਸੁਰਖੀਆਂ ਵਟੋਰੀਆਂ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...