September 6, 2026, 12:31 am
----------- Advertisement -----------
HomeNewsEntertainmentਭਾਬੀ ਗੀਤ ‘ਤੇ ਗਾਇਕਾ ਅਮਰ ਨੂਰੀ ਦੇ ਨਾਲ ਨੀਰੂ ਬਾਜਵਾ ਨੇ ਬਣਾਇਆ...

ਭਾਬੀ ਗੀਤ ‘ਤੇ ਗਾਇਕਾ ਅਮਰ ਨੂਰੀ ਦੇ ਨਾਲ ਨੀਰੂ ਬਾਜਵਾ ਨੇ ਬਣਾਇਆ ਮਜ਼ੇਦਾਰ ਵੀਡੀਓ

Published on

----------- Advertisement -----------

ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ਹਾਲ ਹੀ ‘ਚ ‘ਭਾਬੀ’ ਗੀਤ ਰਿਲੀਜ਼ ਹੋਇਆ ਹੈ । ਫ਼ਿਲਮ ‘ਮਾਂ’ ‘ਚ ਉਨ੍ਹਾਂ ਦਾ ਇਹ ਗੀਤ ਸੁਣਨ ਨੁੰ ਮਿਲੇਗਾ । ਇਸ ਗੀਤ ਨੂੰ ਅਮਰ ਨੂਰੀ ਅਤੇ ਮਰਹੂਮ ਗਾਇਕ ਸਰਦੂਲ ਸਿਕੰਦਰ ਉੱਤੇ ਫ਼ਿਲਮਾਇਆ ਗਿਆ ਹੈ ਅਤੇ ਇਸ ਗੀਤ ‘ਚ ਫ਼ਿਲਮ ਦੇ ਹੋਰ ਵੀ ਕਈ ਕਲਾਕਾਰ ਨਜ਼ਰ ਆ ਰਹੇ ਹਨ । ਗੀਤ ‘ਚ ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ ਸਣੇ ਕਈ ਕਲਾਕਾਰ ਦਿਖਾਈ ਦੇ ਰਹੇ ਹਨ । ਪੰਜਾਬੀ ਕਲਾਕਾਰਾਂ ਵੱਲੋਂ ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਅੰਦਾਜ਼ ਦੇ ਨਾਲ ਲੈਜੇਂਡ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਦਿੱਤੀ ਹੈ। ਨੀਰੂ ਬਾਜਵਾ Neeru Bajwa ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

ਇਸ ਵੀਡੀਓ ‘ਚ ਨੀਰੂ ਦੇ ਨਾਲ ਗਾਇਕਾ ਅਮਰ ਨੂਰੀ ਵੀ ਨਜ਼ਰ ਆ ਰਹੀ ਹੈ। ਨੀਰੂ ਬਾਜਵਾ ਜੋ ਕਿ ਵੀਡੀਓ ‘ਚ ਸਰਦੂਲ ਸਿਕੰਦਰ ਦਾ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆ ਰਹੀ ਹੈ। ਜਿਸ ਕਰਕੇ ਉਹ ਸਰਦਾਰੀ ਵਾਲੀ ਲੁੱਕ ‘ਚ ਨਜ਼ਰ ਆ ਰਹੀ ਹੈ। ਵੀਡੀਓ ‘ਚ ਅਮਰ ਨੂਰੀ ਤੇ ਨੀਰੂ ਬਾਜਵਾ ਦਾ ਸ਼ਾਨਦਾਰ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓ ਨੂੰ ਪੋਸਟ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ ਹੈ- ‘Tribute to our legend #Sardool Sikander JI…ਅਮਰ ਨੂਰੀ ਮੈਮ ਆਈ ਲਵ ਯੂ..ਮੈਂ ਮਹਿਸੂਸ ਕੀਤਾ ਹੈ ਤੇ ਦੇਖਿਆ ਹੈ ਤੁਹਾਡਾ ਸਰਦੂਲ ਜੀ ਲਈ ਪਿਆਰ… ਮੈਂ ਖੁਸ਼ਕਿਸਮਤ ਹਾਂ ਕਿ ਤੁਹਾਡੇ ਨਾਲ ਦੁਬਾਰਾ ਕੰਮ ਕਰਨ ਦਾ ਮੌਕਾ ਮਿਲਿਆ..’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਵੀਡੀਓ ਉੱਤੇ ਗਿੱਪੀ ਗਰੇਵਾਲ, ਹੈਪੀ ਰਾਏਕੋਟੀ, ਕੁਲਵਿੰਦਰ ਬਿੱਲਾ, ਰੁਬੀਨਾ ਬਾਜਵਾ, ਧੀਰਜ ਕੁਮਾਰ ਤੇ ਕਈ ਹੋਰ ਕਲਾਕਾਰਾਂ ਨੇ ਇਸ ਵੀਡੀਓ ਦੀ ਤਾਰੀਫ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...