ਨੇਹਾ ਧੂਪੀਆ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਉਸਦਾ ਦਾ ਇੱਕ ਵੀਡੀਓ ਸੋਸ਼ਲ ਮੀਡਿਆ ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਨੇਹਾ ਧੂਪੀਆ (Neha Dhupia) ਆਪਣੇ ਬੇਟੇ (Son) ਨੂੰ ਪਾਰਕ ‘ਚ ਖਿਡਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ਤੇ ਇਹ ਵੀਡੀਓ (Video) ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨੇਹਾ ਧੂਪੀਆ ਨੇ ਆਪਣੇ ਬੇਟੇ ਦੇ ਨਾਲ ਤਸਵੀਰਾਂ ਤਾਂ ਕਈ ਸਾਂਝੀਆਂ ਕੀਤੀਆਂ ਹਨ, ਪਰ ਉਨ੍ਹਾਂ ਨੇ ਆਪਣੇ ਬੇਟੇ ਦਾ ਚਿਹਰਾ ਕਦੇ ਨਹੀਂ ਸੀ ਦਿਖਾਇਆ ।
ਇਸ ਵੀਡੀਓ ‘ਚ ਉਹ ਆਪਣੇ ਬੇਟੇ ਦਾ ਚਿਹਰਾ ਦਿਖਾਉਂਦੀ ਹੋਈ ਨਜ਼ਰ ਆ ਰਹੀ ਹੈ । ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਨੇਹਾ ਧੂਪੀਆ ਦੀ ਇਸ ਤੋਂ ਪਹਿਲਾਂ ਇੱਕ ਧੀ ਵੀ ਹੈ । ਜਿਸ ਦਾ ਨਾਮ ਮਿਹਰ ਹੈ । ਨੇਹਾ ਧੂਪੀਆ ਨੇ ਕੁਝ ਸਾਲ ਪਹਿਲਾਂ ਅੰਗਦ ਬੇਦੀ ਦੇ ਨਾਲ ਬਹੁਤ ਹੀ ਗੁੱਪਚੁੱਪ ਤਰੀਕੇ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਖੂਬ ਵਾਇਰਲ ਹੋਈਆਂ ਸਨ । ਨੇਹਾ ਧੂਪੀਆ ਅਤੇ ਅੰਗਦ ਬੇਦੀ ਦੇ ਇਸ ਵਿਆਹ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ ।












